spot_img

SSD Girls College Bathinda ਵਿਖੇ ਅਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

Date:

spot_img

Bathinda News: SSD Girls College Bathinda ਵਿਖੇ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਾਲਜ ਦੀਆਂ ਐਨ.ਐਸ.ਐਸ. ਯੂਨਿਟਾਂ, ਬੱਡੀ ਗਰੁੱਪਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਜ਼ਾਦੀ ਦਿਹਾੜੇ ਨਾਲ ਸੰਬੰਧਿਤ ਦੇਸ ਭਗਤੀ ਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਦੇਸ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਅਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਅਤੇ ਦੇਸ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਵੀ ਕੱਢੀ ਗਈ।

ਇਹ ਵੀ ਪੜ੍ਹੋ 👉Guru Nanak Dev Public School ਵਿਖੇ ਆਜ਼ਾਦੀ ਦਿਵਸ ਸ਼ਾਨੋ ਸੌਕਤ ਨਾਲ ਮਨਾਇਆ

ਵਿਦਿਆਰਥੀਆਂ ਨੇ ਦੇਸ ਭਗਤੀ ਦੇ ਨਾਅਰਿਆਂ ਰਾਹੀਂ ਲੋਕਾਂ ਵਿੱਚ ਰਾਸ਼ਟਰੀ ਭਾਵਨਾ ਦਾ ਸੰਚਾਰ ਕੀਤਾ।ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਮੇਰਾ ਯੁਵਾ ਭਾਰਤ (MY Bharat) ਟੀਮ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਸਹਿਯੋਗ ਲਈ ਕਾਲਜ ਵੱਲੋਂ ਟੀਮ ਦਾ ਧੰਨਵਾਦ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਵਿਦਿਆਰਥੀਆਂ ਨੂੰ ਅਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਦੇਸ ਦੀ ਅਜ਼ਾਦੀ ਸਾਨੂੰ ਮਹਾਨ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ, ਇਸ ਲਈ ਨੌਜਵਾਨ ਪੀੜ੍ਹੀ ਦਾ ਫਰਜ਼ ਹੈ ਕਿ ਉਹ ਦੇਸ ਦੀ ਏਕਤਾ, ਅਖੰਡਤਾ ਅਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related