SSD Girls College Bathinda ਵਿਖੇ ਅੰਤਰ ਰਾਸ਼ਟਰੀ ਖੇਡ ਦਿਵਸ ਮਨਾਇਆ

Date:

spot_img

Bathinda News: SSD Girls College Bathinda; ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਮਿਸ. ਰਾਜਪਾਲ ਕੌਰ ਅਤੇ ਐਨ.ਐਸ.ਐਸ. ਯੂਨਿਟਾਂ ਵਲੋਂ ਪ੍ਰੋਗਰਾਮ ਅਫਸਰਾਂ ਡਾ. ਸਿਮਰਜੀਤ ਕੌਰ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਹੇਠ ਸ਼੍ਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਅੰਤਰ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।

ਇਹ ਵੀ ਪੜ੍ਹੋ 👉ਸਾਬਕਾ ਅਕਾਉਟੈਂਟ ਦੇ ਕ*ਤ*ਲ ਦਾ ਮਾਮਲਾ; ਪ੍ਰਾਈਵੇਟ ਬੱਸ ਕੰਪਨੀ ਦੇ ਮਾਲਕ ਸਮੇਤ 6 ਵਿਰੁਧ ਪਰਚਾ ਦਰਜ਼

ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀ ਮੇਜਰ ਧਿਆਨ ਚੰਦ ਦੀ ਤਸਵੀਰ ਨੂੰ ਫੁੱਲ ਅਰਪਣ ਕਰਕੇ ਕੀਤੀ ਗਈ, ਇਸ ਮੌਕੇ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਤਨਵੀਰ ਕੌਰ ਸਰਾਂ ਨੇ ਉਹਨਾਂ ਦੇ ਜੀਵਨ ਤੇ ਚਾਨਣਾ ਪਾਇਆ । ਇਸ ਖੇਡ ਦਿਨ ਤੇ ਚਾਰ ਈਵੈਂਟ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਮਟਕਾ ਰੇਸ, ਸਪੂਨ ਰੇਸ, ਮੱਕੜੀ ਰੇਸ ਅਤੇ ਰੱਸਾ ਕੱਸੀ ਖੇਡਾਂ ਕਰਵਾਈਆਂ ਗਈਆਂ। ਮਟਕਾ ਰੇਸ ਵਿੱਚ ਪਹਿਲੇ ਸਥਾਨ ਤੇ ਮਨਪ੍ਰੀਤ ਕੌਰ, ਦੂਜੇ ਸਥਾਨ ਤੇ ਸਾਮਿਆ ਸਿੰਘ ਅਤੇ ਤੀਜੇ ਸਥਾਨ ਤੇ ਬਲਜਿੰਦਰ ਕੌਰ ਰਹੀ । ਸਪੂਨ ਰੇਸ ਉਮੀਦ ਸਰਾਂ ਨੇ ਪਹਿਲਾ ਸਥਾਨ, ਗੀਤਿਕਾ ਨੇ ਦੂਜਾ ਸਥਾਨ ਅਤੇ ਬਾਰਬੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ 👉Bathinda ਦੀ SSP Jyoti Yadav ਸਮੇਤ 8 IPS ਤੇ 12 PPS ਅਫ਼ਸਰ ਬਦਲੇ

ਮੱਕੜੀ ਰੇਸ ਵਿੱਚ ਬਲਜਿੰਦਰ ਕੌਰ ਨੇ ਪਹਿਲਾ ਸਥਾਨ, ਅਮਨਪ੍ਰੀਤ ਕੌਰ ਨੇ ਦੂਜਾ ਅਤੇ ਕੇਸਰ ਸ਼ਰਮਾ ਨੇ ਤੀਜਾ ਸਥਾਨ ਹਾਸਿਲ ਕੀਤਾ। ਰੱਸਾ ਕੱਸੀ ਵਿੱਚ 2 ਟੀਮਾਂ ਨੇ ਭਾਗ ਲਿਆ। ਇਸ ਮੌਕੇ 150 ਵਿਦਿਆਰਥਣਾਂ ਸ਼ਾਮਿਲ ਹੋਈਆਂ। ਕਾਲਜ ਦੇ ਪ੍ਰਿੰਸੀਪਲ ਵਲੋਂ ਜੇਤੂ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਲਈ ਮੈਡਲ ਤੇ ਸਰਟੀਫਿਕੇਟ ਦਿੱਤੇ ।ਕਾਲਜ ਦੇ ਪ੍ਰਧਾਨ ਸੀਨੀਅਰ ਐਡਵੋਕੇਟ ਸ਼੍ਰੀ ਸੰਜੈ ਗੋਇਲ ਤੇ ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਫਲਤਾਪੂਰਵਕ ਖੇਡ ਦਿਵਸ ਮਨਾਉਣ ਲਈ ਵਧਾਈ ਦਿੱਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...