SSD Girls College Bathinda ਦੇ ਵਿਦਿਆਰਥੀਆਂ ਨੇ ਚੁੱਕੀ ਨਸ਼ਾ ਮੁਕਤ ਭਾਰਤ ਮੁਹਿੰਮ ਦੀ ਸਹੁੰ

Date:

spot_img

Bathinda News: SSD Girls College Bathinda ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਰਹਿਨੁਮਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਦੇ 6 ਸਾਲ ਪੂਰੇ ਹੋਣ ਤੇ ਸਹੁੰ ਐਨ.ਐਸ.ਐਸ. ਯੂਨਿਟਾਂ ਵੱਲੋਂ ਚੁਕਾਈ ਗਈ । ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਸਲਾਂਘਾ ਕਰਦੇ ਹੋਏ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਤਹਿਤ ਜੁੜ ਕੇ ਨਸ਼ਾ ਮੁਕਤ ਭਾਰਤ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ । ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾ. ਸਿਮਰਜੀਤ ਕੌਰ ਨੇ ਵੀ ਵਲੰਟੀਅਰ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਇਹ ਸਕੀਮ 15 ਅਗਸਤ 2020 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਅਤੇ ਜਿਸ ਦਾ ਉਦੇਸ਼ ਭਾਰਤ ਦੇ ਹਰ ਨੌਜਵਾਨ ਨਸ਼ਾ ਮੁਕਤ ਬਣਾਉਣਾ ਹੈ ।

ਇਹ ਵੀ ਪੜ੍ਹੋ 👉ਬਠਿੰਡਾ ‘ਚ ਸਾਬਕਾ ਜੇਲ੍ਹ ਸੁਪਰਡੈਂਟ ਤੋਂ ਤੰਗ ਆ ਕੇ ਸਾਬਕਾ ਫ਼ੌਜੀ ਨੇ ਕੀਤੀ ਆ/ਤਮ/ਹੱਤਿ/ਆ

ਐਨ. ਐਸ. ਐਸ ਪ੍ਰੋਗਰਾਮ ਅਫਸਰ ਮੈਡਮ ਗੁਰਮਿੰਦਰ ਜੀਤ ਕੌਰ ਨੇ ਨਸ਼ਾ ਮੁਕਤ ਭਾਰਤ ਅਭਿਆਨ ਸਕੀਮ ਬਾਰੇ ਵਲੰਟੀਅਰ ਨੂੰ ਸੰਬੋਧਿਤ ਕੀਤਾ । ਇਸ ਮੌਕੇ ਮੋਪਅੱਪ ਦਿਵਸ ਮਨਾਉਂਦੇ ਹੋਏ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਡਾਂਜੋਲ ਦੀ ਗੋਲੀਆਂ ਵੰਡੀਆਂ ਗਈਆਂ । ਇਸ ਸਮੇਂ 70 ਵਲੰਟੀਅਰ ਅਤੇ 10 ਸਟਾਫ ਮੈਂਬਰਾਂ ਨੇ ਸਹੁੰ ਚੁੱਕੀ ।ਇਸ ਮੌਕੇ ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ, ਕਾਲਜ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਵਲੰਟੀਅਰਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਆਪਣਾ ਯੋਗਦਾਨ ਪਾਉਂਣ ਲਈ ਕਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...