SSD Girls College ਵੱਲੋਂ ਪਹਿਲੇ ਫੈਸ਼ਨ ਸ਼ੋਅ ਦਾ ਆਯੋਜਨ

Date:

spot_img

Bathinda News: SSD Girls College (ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ) ਵੱਲੋਂ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਪਹਿਲੇ ਫੈਸ਼ਨ ਸ਼ੋਅ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਹੋਮ ਮੈਨੇਜਮੈਂਟ, ਹੋਮ ਸਾਇੰਸ ਅਤੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਵਿਦਿਆਰਥਣਾਂ ਦੀ ਪ੍ਰਤਿਭਾ, ਸਿਰਜਣਾਤਮਕਤਾ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਅਤੇ ਗਣੇਸ਼ ਵੰਦਨਾ ਨਾਲ ਕੀਤੀ ਗਈ। ਇਸ ਉਪਰੰਤ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਿਆਰਥਣਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਫੈਸ਼ਨ ਸ਼ੋਅ ਦੌਰਾਨ ਵਿਦਿਆਰਥਣਾਂ ਨੇ ਰੈਂਪ ਵਾਕ ਰਾਹੀਂ ਆਪਣੀ ਸ਼ੈਲੀ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ ਤਿੰਨ ਕਾਰਾਂ ‘ਚ ਭਿਆਨਕ ਟੱਕਰ; 2 ਕੁੜੀਆਂ ਤੇ 1 ਮੁੰਡੇ ਨੂੰ ਕਾਰ ਕੱਟ ਕੇ ਵਿਚੋਂ ਕੱਢਿਆ

ਡਾਂਸ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾਇਆ। ਪ੍ਰੋਗਰਾਮ ਦਾ ਮੰਚ ਸੰਚਾਲਨ ਬੀ.ਏ. ਭਾਗ ਦੂਜਾ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ ਅਤੇ ਸੁਖਮਨ ਸ਼ਰਮਾ ਨੇ ਕੀਤਾ।ਮੁਕਾਬਲੇ ਦੀ ਜੱਜਮੈਂਟ ਸ੍ਰੀਮਤੀ ਸੀਮਾ ਅਤੇ ਸ੍ਰੀਮਤੀ ਗੁਰਜੋਤ ਕੌਰ ਨੇ ਕੀਤੀ। ਵੱਖ-ਵੱਖ ਖ਼ਿਤਾਬਾਂ ਵਿੱਚ ਸੋਨੀ ਕੁਮਾਰੀ ਨੂੰ ਮਿਸ ਫੈਸ਼ਨਿਸਟਾ, ਹੀਨਾ ਨੂੰ ਮਿਸ ਕਾਨਫੀਡੈਂਟ, ਸੁਖਵਿੰਦਰ ਕੌਰ ਨੂੰ ਬੈਸਟ ਡਿਜ਼ਾਈਨਰ, ਦੀਕਸ਼ਾ ਨੂੰ ਸਟਾਈਲ ਆਈਕਨ ਅਤੇ ਆਰਚੀ ਨੂੰ ਬੈਸਟ ਰੈਂਪ ਵਾਕ ਦਾ ਖ਼ਿਤਾਬ ਦਿੱਤਾ ਗਿਆ। ਜੱਜ ਸਾਹਿਬਾਨ ਨੂੰ ਵੀ ਸਨਮਾਨਿਤ ਕੀਤਾ ਗਿਆ।ਵਿਭਾਗ ਦੀ ਮੁਖੀ ਸ੍ਰੀਮਤੀ ਨੇਹਾ ਭੰਡਾਰੀ ਨੇ ਧੰਨਵਾਦ ਮਤਾ ਪੇਸ਼ ਕਰਦਿਆਂ ਕਾਲਜ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਜੱਜ ਸਾਹਿਬਾਨ, ਅਧਿਆਪਕਾਂ, ਵਿਦਿਆਰਥਣਾਂ ਅਤੇ ਸਹਾਇਕ ਸਟਾਫ਼ ਦਾ ਧੰਨਵਾਦ ਕੀਤਾ। ਕਾਲਜ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਨੇ ਇਸ ਸਮਾਗਮ ਦੇ ਸਫ਼ਲ ਆਯੋਜਨ ਲਈ ਸ੍ਰੀਮਤੀ ਨੇਹਾ ਭੰਡਾਰੀ, ਡਾ. ਜੋਤੀ ਰਾਣੀ ਅਤੇ ਮਿਸ ਪਵਨਦੀਪ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਸਮਾਗਮ ਵਿਦਿਆਰਥਣਾਂ ਦੀ ਪ੍ਰਤਿਭਾ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੰਪੰਨ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਕੈਨੇਡਾ ਜਾਣ ਵਾਲੇ ਭਾਰਤੀਆਂ ਲਈ ਅਹਿਮ ਖ਼ਬਰ! ਵਿਦਿਆਰਥੀਆਂ ਦੇ ਵੀਜ਼ੇ ਦੀ ਉਡੀਕ ਵਧੀ

ਨਿਊਜ਼ ਡੈਸਕ : ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਹੋ?...

ਮੁਲਾਜ਼ਮਾਂ ਵੱਲੋਂ ਡੀ.ਸੀ. ਦਫ਼ਤਰ ਦੇ ਬਾਹਰ ਗੇਟ ਰੈਲੀ

👉ਸਾਂਝਾ ਮੁਲਾਜ਼ਮ ਮੰਚ ਵੱਲੋਂ 2 ਦਿਨਾਂ ਸਮੂਹਿਕ ਲੈ ਕੇ...

ਤਿੰਨ ਕਾਰਾਂ ‘ਚ ਭਿਆਨਕ ਟੱਕਰ; 2 ਕੁੜੀਆਂ ਤੇ 1 ਮੁੰਡੇ ਨੂੰ ਕਾਰ ਕੱਟ ਕੇ ਵਿਚੋਂ ਕੱਢਿਆ

Sangrur News: ਬੁੱਧਵਾਰ ਸਵੇਰੇ ਸੰਗਰੁਰ ਜ਼ਿਲ੍ਹੇ ਦੇ ਪਿੰਡ ਘਰਾਚੋ...