SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਗੈੱਟ-ਟੂ-ਗੈਦਰ

Date:

spot_img

Bathinda News : SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ ਇੱਕ ਰੰਗਾਰੰਗ ਅਤੇ ਉਤਸ਼ਾਹਪੂਰਣ ਗੈੱਟ-ਟੂਗੈਦਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥਣਾਂ ਦੀ ਪ੍ਰਤਿਭਾ, ਉਤਸ਼ਾਹ ਅਤੇ ਸੱਭਿਆਚਾਰਕ ਰੰਗਾਂ ਦੀ ਸੁੰਦਰ ਝਲਕ ਦੇਖਣ ਨੂੰ ਮਿਲੀ। ਸਮਾਗਮ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ ਗਈ । ਸਕੂਲ ਦੇ ਪ੍ਰਿੰਸੀਪਲ ਮੈਡਮ ਰਸ਼ਮੀ ਤਿਵਾੜੀ ਦੁਆਰਾ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਰਸਮੀ ਸਵਾਗਤ ਕੀਤਾ ਗਿਆ।ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਇੱਕ ਮਨਮੋਹਕ ਸ਼ਾਸਤਰੀ ਨ੍ਰਿਤ ਦੀ ਪੇਸ਼ਕਾਰੀ ਨਾਲ ਹੋਈ । ਇਸ ਤੋਂ ਬਾਅਦ ਵਿਦਿਆਰਥਣਾਂ ਵੱਲੋਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਨੇ ਸਮਾਗਮ ਦੇ ਮਾਹੌਲ ਨੂੰ ਹੋਰ ਵੀ ਖੁਸ਼ਗਵਾਰ ਅਤੇ ਉਤਸ਼ਾਹਪੂਰਣ ਬਣਾ ਦਿੱਤਾ ।

ਇਹ ਵੀ ਪੜ੍ਹੋ 👉ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਆਪਣੇ ਪ੍ਰੇਰਣਾਦਾਇਕ ਸ਼ਬਦਾਂ ਰਾਹੀਂ ਵਿਦਿਆਰਥਣਾਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ।ਗੈੱਟ-ਟੂਗੈਦਰ ਸਮਾਗਮ ਦੀ ਵਿਸ਼ੇਸ਼ ਖਿੱਚ ਮਾਡਲਿੰਗ ਮੁਕਾਬਲਾ ਰਿਹਾ । ਮਾਡਲਿੰਗ ਮੁਕਾਬਲੇ ਦੇ ਜੱਜ ਡਾ. ਪੋਮੀ ਬਾਂਸਲ ਅਤੇ ਸ੍ਰੀਮਤੀ ਮਨੀਸ਼ਾ ਭਟਨਾਗਰ ਸਨ, ਜਿਨ੍ਹਾਂ ਨੇ ਵਿਦਿਆਰਥਣਾਂ ਦੀ ਪੇਸ਼ਕਾਰੀ ਦਾ ਮੁਲਾਂਕਣ ਕਰਕੇ ਨਤੀਜੇ ਨੂੰ ਅੰਤਿਮ ਰੂਪ ਦਿੱਤਾ । ਇਸ ਉਪਰੰਤ ਹੋਣਹਾਰ ਵਿਦਿਆਰਥਣਾਂ ਨੂੰ ਵੱਖ-ਵੱਖ ਖਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਕਸ਼ਿਸ਼ ਚੌਬੇ ਨੂੰ ਮਿਸ ਆਉਟਫਿਟ ਆਫ਼ ਦ ਡੇ, ਵੈਸ਼ਨਵੀ ਧੀਮਾਨ ਨੂੰ ਮਿਸ ਨਜ਼ਾਕਤ ਅਤੇ ਪਰੀਨੀਤ ਆਹਲੂਵਾਲੀਆ ਨੂੰ ਮਿਸ ਕਾਲਜੀਏਟ 2026 ਦਾ ਖਿਤਾਬ ਪ੍ਰਦਾਨ ਕੀਤਾ ਗਿਆ ।ਪ੍ਰੋਗਰਾਮ ਦੀ ਸਮਾਪਤੀ ਇੱਕ ਜੋਸ਼ੀਲੇ ਭੰਗੜੇ ਦੀ ਪੇਸ਼ਕਾਰੀ ਨਾਲ ਹੋਈ, ਜਿਸ ਨੇ ਪੂਰੇ ਮਾਹੌਲ ਨੂੰ ਉਤਸ਼ਾਹ ਅਤੇ ਖੁਸ਼ੀ ਨਾਲ ਭਰ ਦਿੱਤਾ ।

ਇਹ ਵੀ ਪੜ੍ਹੋ 👉ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

ਇਸ ਉਪਰੰਤ ਮੈਡਮ ਚੈਰੀ ਗੋਇਲ ਦੁਆਰਾ ਸਾਰਿਆਂ ਦਾ ਧੰਨਵਾਦ ਕੀਤਾ ਗਿਆ । ਜਿਨ੍ਹਾਂ ਨੇ ਵਿਦਿਆਰਥੀਆਂ, ਸਟਾਫ ਅਤੇ ਪ੍ਰਬੰਧਕਾਂ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ । ਐਡਵੋਕੇਟ ਸੰਜੇ ਗੋਇਲ (ਪ੍ਰਧਾਨ, ਐਸ.ਐਸ.ਡੀ.ਜੀ.ਜੀ.ਸੀ.) ਅਤੇ ਸ਼੍ਰੀ ਵਿਕਾਸ ਗਰਗ (ਜਨਰਲ ਸਕੱਤਰ,ਐਸ.ਐਸ.ਡੀ.ਜੀ.ਸੀ.) ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਸਕੂਲ ਦੇ ਪ੍ਰਿੰਸੀਪਲ, ਸਕੂਲ ਸਟਾਫ਼ ਨੂੰ ਸਮਾਗਮ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ।ਇਹ ਗੈੱਟ-ਟੂਗੈਦਰ ਸੱਭਿਆਚਾਰ, ਪ੍ਰਤਿਭਾ, ਮਨੋਰੰਜਨ ਅਤੇ ਨੌਜਵਾਨੀ ਦੇ ਜੋਸ਼ ਦਾ ਇੱਕ ਸੁੰਦਰ ਸੁਮੇਲ ਰਿਹਾ, ਜਿਸ ਨੇ ਸਾਰਿਆਂ ਦੇ ਮਨਾਂ ਵਿੱਚ ਖੁਸ਼ੀ ਅਤੇ ਯਾਦਗਾਰ ਪਲਾਂ ਦੀਆਂ ਅਮਿੱਟ ਛਾਪਾਂ ਛੱਡੀਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

DAV College Bathinda ਦੀ ਸਾਬਕਾ ਵਿਦਿਆਰਥਣ ਬਲਜੀਤ ਕੌਰ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਵਜੋਂ ਚਮਕੀ

Bathinda News: DAV College Bathinda ਡੀ.ਏ.ਵੀ ਕਾਲਜ ਪ੍ਰਬੰਧਕ ਕਮੇਟੀ...

RBDAV Senior Secondary Public School, Bathinda में स्वच्छ भारत अभियान का आयोजन

Bathinda News: RBDAV Senior Secondary Public School, Bathinda; प्राचार्य...

ਮੋਹਾਲੀ ਦੇ ਲੋਕਾਂ ਵੱਲੋਂ ਮਿਲੇ ਮਾਣ-ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗੇ: ਵਿਧਾਇਕ ਕੁਲਵੰਤ ਸਿੰਘ

👉ਸੈਕਟਰ-70 ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੇਅਰ...

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...