16 Views
ਬਠਿੰਡਾ, 4 ਜੁਲਾਈ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀ.ਐਸ.ਸੀ.(ਸੀ.ਐਸ.ਐਮ.)-ਭਾਗ ਤੀਜਾ (ਸਮੈਸਟਰ ਪੰਜਵਾਂ) ਦਾ ਨਤੀਜਾ ਐਲਾਨ ਦਿੱਤਾ ਗਿਆ ਹੈ । ਐੱਸ.ਐੱਸ.ਡੀ. ਗਰਲਜ਼ ਕਾਲਜ ਬਠਿੰਡਾ ਦੇ ਗਣਿਤ ਵਿਭਾਗ ਦੀਆਂ ਵਿਦਿਆਰਥਣਾਂ ਨੇ 100% ਨਤੀਜਾ ਲੈ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਰਸ਼ਿਤਾ ਨੇ 87.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ
ਗੁਰੂ ਕਾਸ਼ੀ ਯੂਨੀਵਰਸਿਟੀ ਦੀ ਖਿਡਾਰਨ ਮੈਸੂਮ ਸਿੰਘੀ ਬਣੀ ਮਲੇਸ਼ੀਆ ਕਰਾਟੇ ਚੈਂਪੀਅਨ
, ਗਗਨਪ੍ਰੀਤ ਕੌਰ ਨੇ 87 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਤਵਿੰਦਰ ਕੌਰ ਨੇ 85.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਜਨਰਲ ਸਕੱਤਰ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਗਣਿਤ ਦੇ ਪੀਜੀ ਵਿਭਾਗ ਦੇ ਮੁੱਖੀ ਡਾ. ਤਰੂ ਮਿੱਤਲ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਕੀਤੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ ।