ਐਸਐਸਪੀ ਬਰਾੜ ਨੇ ਫ਼ਾਜ਼ਿਲਕਾ ’ਚ ਅਧਿਕਾਰੀਆਂ ਤੇ ਜਵਾਨਾਂ ਨਾਲ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

0
57

ਫਾਜ਼ਿਲਕਾ, 13 ਜਨਵਰੀ: ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਲੋਹੜੀ ਦਾ ਤਿਊਹਾਰ ਪੂਰੇ ਉਤਸ਼ਾਹ ਤੇ ਚਾਵਾਂ ਨਾਲ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿਚ ਮਨਾਇਆ ਗਿਆ। ਇਸ ਮੌਕੇ ਆਪਣੇ ਭਾਸ਼ਣ ਵਿਚ ਐਸ.ਐਸ.ਪੀ ਨੇ ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ੳਨ੍ਹਾਂ ਤਿਉਹਾਰ ਦੇ ਸਾਂਝੇ ਜਸ਼ਨ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋਣ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ ਚੋਰੀ ਕੀਤੇ ਮੋਟਰਸਾਈਕਲਾਂ ਦਾ ਪੁਰਜ਼ਾ-ਪੁਰਜ਼ਾ ਕਰਕੇ ਵੇਚਣ ਵਾਲਾ ਕਬਾੜੀਆ ਗ੍ਰਿਫਤਾਰ

ਐਸਐਸਪੀ ਬਰਾੜ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਦਾ ਯੋਗਦਾਨ ਅਤਿ ਮਹੱਤਵਪੂਰਨ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੇ ਵਿਚਕਾਰ ਸਦਭਾਵਨਾ ਦਾ ਮਾਹੌਲ ਬਣਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ’ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਵੀ ਆਪਣੀ ਵਫ਼ਾਦਾਰੀ ਅਤੇ ਜ਼ਿੰਮੇਵਾਰੀਆਂ ਨਿਭਾਉਣ ਦਾ ਸੰਕਲਪ ਕੀਤਾ। ਇਹ ਤਿਉਹਾਰ ਸਮਾਜਕ ਏਕਤਾ ਅਤੇ ਹੌਂਸਲੇ ਦਾ ਪ੍ਰਤੀਕ ਹੈ ਅਤੇ ਇਸ ਮੌਕੇ ਤੇ ਹਰ ਵਿਅਕਤੀ ਨੇ ਨਵੇਂ ਉਤਸ਼ਾਹ ਨਾਲ ਕੰਮ ਕਰਨ ਦਾ ਵਾਅਦਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here