ਐਸ.ਐਸ.ਪੀ ਫਾਜ਼ਿਲਕਾ ਨੇ ਪੰਚਾਇਤੀ ਚੋਣਾਂ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਾਰੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

0
39
+2

ਫਾਜ਼ਿਲਕਾ: ਐਸ.ਐਸ.ਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਵੱਲੋਂ ਅੱਜ ਪੰਚਾਇਤੀ ਚੋਣਾਂ ਲਈ ਕੀਤੇ ਗਏ ਸੁਰੱਖਿਆ ਬੰਦੋਬਸਤ ਦਾ ਜਾਇਜ਼ਾ ਲੈਣ ਲਈ ਸਾਰੇ GOs ਅਤੇ SHOs ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਚੋਣਾਂ ਦੌਰਾਨ ਕਾਨੂੰਨ ਅਤੇ ਵਿਵਸਥਾ ਕਾਇਮ ਰੱਖਣ ਲਈ ਪੂਰੇ ਜ਼ਿਲ੍ਹੇ ਵਿੱਚ ਮਜ਼ਬੂਤ ਸੁਰੱਖਿਆ ਪ੍ਰਬੰਧ ਕਰਨ ਦੀ ਰਣਨੀਤੀ ਬਣਾਉਣਾ ਸੀ।

Paddy procurement: ਮੁੱਖ ਮੰਤਰੀ ਅੱਜ ਕੇਂਦਰੀ ਮੰਤਰੀ ਨੂੰ ਅੱਜ ਮਿਲਣਗੇ

ਐਸ.ਐਸ.ਪੀ ਨੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਕਿ ਚੋਣਾਂ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਦੇ ਵੀ ਚੌਕਸੀ ਵਿੱਚ ਕਮੀ ਨਾ ਹੋਵੇ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਸਮੇਂ ਸਿਰ ਹਲਾਤਾਂ ਨੂੰ ਸਮਝਣ ਅਤੇ ਸੁਚੇਤ ਰਹਿਣ ਦੇ ਮਾਮਲੇ ਵਿੱਚ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਤੇ ਜ਼ੋਰ ਦਿੱਤਾ।ਇਸ ਤੋਂ ਇਲਾਵਾ, ਮੀਟਿੰਗ ਵਿੱਚ ਸੰਵੇਦਨਸ਼ੀਲ ਅਤੇ ਸੰਭਾਵਿਤ ਹੰਗਾਮੇ ਵਾਲੇ ਖੇਤਰਾਂ ਵਿੱਚ ਵਧੇਰੇ ਪੁਲਿਸ ਫੋਰਸ ਤੈਨਾਤ ਕਰਨ, ਅਤੇ ਚੋਣ ਪ੍ਰਕਿਰਿਆ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦੇਣ ਦੇ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

 

+2

LEAVE A REPLY

Please enter your comment!
Please enter your name here