ਫਾਜ਼ਿਲਕਾ, 4 ਸਤੰਬਰ: ਡਾਕਟਰਾਂ ਨੂੰ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਅੱੱਜ ਜ਼ਿਲ੍ਹਾ ਪੁਲਿਸ ਕਪਤਾਨ ਵਰਿੰਦਰ ਸਿੰਘ ਬਰਾੜ ਵੱਲੋਂ ਆਪਣੇ ਦਫਤਰ ਵਿਖੇ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਹਸਪਤਾਲਾਂ ਦੀ ਸੁਰੱਖਿਆ ਅਤੇ ਸਿਹਤਕਰਮੀਆਂ ਦੀ ਸਰਕਾਰੀ ਡਿਊਟੀ ਦੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਸਿਵਲ ਸਰਜਨ ਫਾਜ਼ਿਲਕਾ, ਐਸ.ਐਮ.ਓ ਫਾਜ਼ਿਲਕਾ, ਪੀ.ਸੀ.ਐਮ.ਐਸ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਸਮੇਤ ਸਿਹਤ ਵਿਭਾਗ ਦੇ ਹੋਰ ਮਹੱਤਵਪੂਰਨ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਹਸਪਤਾਲਾਂ ਦੀ ਸੁਰੱਖਿਆ ਸਿਹਤਕਰਮੀਆਂ ਦੀ ਕੰਮਕਾਜ਼ੀ ਸਥਿਤੀ ਸਬੰਧੀ ਗੁਣਵੱਤਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਗਿੱਦੜਬਾਹਾ ’ਚ ਹੁਣ ਹਰਸਿਮਰਤ ਕੌਰ ਬਾਦਲ ਸੰਭਾਲੇਗੀ ਅਕਾਲੀ ਦਲ ਦੀ ਚੋਣ ਮੁਹਿੰਮ
ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕਈ ਵਾਰ ਡਾਕਟਰਾਂ ਅਤੇ ਹੋਰ ਸਿਹਤ ਕਰਮੀਆਂ ਨਾਲ ਵਿਵਾਦ ਹੋਣ ਦੀਆਂ ਘਟਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ, ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਹਸਪਤਾਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਐਸ.ਐਸ.ਪੀ. ਨੇ ਸਾਰੇ ਹਾਜ਼ਰੀਨ ਨੂੰ ਇਹ ਯਕੀਨ ਦਵਾਇਆ ਕਿ ਪੁਲਿਸ ਵਿਭਾਗ ਸਿਹਤ ਵਿਭਾਗ ਨਾਲ ਮਿਲਕੇ ਕੰਮ ਕਰੇਗਾ ਅਤੇ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗਾ। ਇਹ ਮੀਟਿੰਗ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦਰਮਿਆਨ ਭਰੋਸੇਮੰਦ ਸਹਿਯੋਗ ਦਾ ਪ੍ਰਤੀਕ ਸੀ, ਜੋ ਕਿ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਵਾਸਤੇ ਬਹੁਤ ਹੀ ਮਹੱਤਵਪੂਰਨ ਹੈ।
Share the post "ਐਸ.ਐਸ.ਪੀ ਫਾਜ਼ਿਲਕਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ/ਡਾਕਟਰਾਂ ਨਾਲ ਕੀਤੀ ਗਈ ਅਹਿਮ ਮੀਟਿੰਗ"