Punjabi Khabarsaar
ਫ਼ਾਜ਼ਿਲਕਾ

ਪੰਚਾਇਤੀ ਚੋਣਾਂ ਨੂੰ ਲੈ ਕੇ SSP ਨੇ ਕੀਤੀ ਅਹਿਮ ਮੀਟਿੰਗ

ਫਾਜ਼ਿਲਕਾ, 27 ਸਤੰਬਰ: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕਣ ਸ਼ੁਰੂ ਕਰ ਦਿੱਤੇ ਹਨ। ਇਸ ਸੰਦਰਭ ਵਿੱਚ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਫਾਜ਼ਿਲਕਾ ਪੁਲਿਸ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਾ ਮੁਖੀਆਂ ਅਤੇ ਯੂਨਿਟ ਇੰਚਾਰਜਾਂ ਦੇ ਨਾਲ ਇਕ ਅਹਿਮ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਐਸ.ਐਸ.ਪੀ. ਨੇ ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਵਿੱਚ ਕੋਈ ਵੀ ਵਿਘਨ ਪੈਦਾ ਕਰਨ ਵਾਲੇ ਮਾੜੇ ਅਨਸਰਾਂ ਅਤੇ ਨਸ਼ੇ ਦੇ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ।

ਆਪ ਐਮ.ਪੀ ਮਲਵਿੰਦਰ ਕੰਗ ਨੇ ਸ਼ਿਲਾਂਗ ਦੇ ਗੁਰਦੁਆਰੇ ਨੂੰ ਢਾਹੁਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਐਸ.ਐਸ.ਪੀ. ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਕਾਬੂ ‘ਚ ਰੱਖਣ ਲਈ ਸਾਰੇ ਪੁਲਿਸ ਅਧਿਕਾਰੀ ਚੌਕਸੀ ਬਰਤਣ ਅਤੇ ਮਿਹਨਤ ਨਾਲ ਕੰਮ ਕਰਨ। ਮੀਟਿੰਗ ਦੌਰਾਨ ਐਸ.ਐਸ.ਪੀ. ਸ: ਬਰਾੜ ਨੇ ਨਿਰਪੱਖ ਅਤੇ ਪਾਰਦਰਸ਼ੀ ਪੁਲਿਸ ਪ੍ਰਬੰਧ ਨੂੰ ਯਕੀਨੀ ਬਣਾਉਣ ‘ਤੇ ਜੋਰ ਦਿੱਤਾ, ਤਾਂ ਜੋ ਚੋਣਾਂ ਦੌਰਾਨ ਕੋਈ ਗੜਬੜ ਨਾ ਹੋਵੇ ਅਤੇ ਲੋਕਾਂ ਵਿੱਚ ਪੂਰਨ ਵਿਸ਼ਵਾਸ ਬਣਿਆ ਰਹੇ। ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣ ਲਈ ਤਿਆਰ ਰਹਿਣ ਅਤੇ ਚੋਣ ਸਮੇਂ ਅਕਸਰ ਹਲਚਲ ਪੈਦਾ ਕਰਨ ਵਾਲੇ ਅਨਸਰਾਂ ‘ਤੇ ਨਜ਼ਰ ਰੱਖਣ ਲਈ ਕਿਹਾ। ਇਸੇ ਤਰ੍ਹਾਂ ਐਸ.ਐਸ.ਪੀ. ਨੇ ਨਸ਼ੇ ਦੇ ਕਾਰੋਬਾਰੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਰਣਨੀਤੀ ਅਪਣਾਉਣ ਲਈ ਵੀ ਹਦਾਇਤ ਕੀਤੀ ਹੈ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਨਾ ਪੈ ਸਕੇ। ਉਹਨਾਂ ਨੇ ਇਸ ਸਬੰਧੀ ਸਾਰੇ ਐਸ.ਐਚ.ਓਜ਼ ਨੂੰ ਆਪਣੀਆਂ ਹਦਬੰਦੀ ਵਿੱਚ ਨਸ਼ੇ ਦੇ ਵਪਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ।

 

Related posts

ਗੂਗਲ ਪੇ ਰਾਹੀਂ ਰਿਸ਼ਵਤ ਲੈਣ ਵਾਲੇ ਪਾਵਰਕਾਮ ਦੇ ‘ਜੇਈ’ ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼

punjabusernewssite

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਸੁਭਾਸ਼ ਚੰਦਰ ਨੇ ਅਹੁਦਾ ਸੰਭਾਲਿਆ

punjabusernewssite

ਅਬੋਹਰ ਨੇੜੇ ਮਲੂਕਪੁਰਾ ਨਹਿਰ’ ਚ ਪਾੜ, ਫਸਲਾਂ ਡੁੱਬੀਆਂ

punjabusernewssite