WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਖੇਡ ਜਗਤ

ਐਸ.ਐਸ.ਪੀ. ਨੇ ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਠਿੰਡਾ, 31 ਜੁਲਾਈ : ਐਸ.ਐਸ.ਪੀ. ਦੀਪਕ ਪਾਰੀਕ ਨੇ ਸਬ ਜੂਨੀਅਰ ਸਟੇਟ ਕੁਰਸ਼ ਚੈਂਪੀਅਨਸ਼ਿਪ ਪਟਿਆਲਾ ਵਿਖੇ ਹੋਈਆਂ ਸਕੂਲੀ ਖੇਡਾਂ ’ਚ ਸਥਾਨਕ ਪੁਲਿਸ ਪਬਲਿਕ ਸਕੂਲ ਦੇ 1 ਸੋਨੇ, 1 ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਐਸ.ਐਸ.ਪੀ. ਦੀਪਕ ਪਾਰੀਕ ਨੇ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ-ਅਫਜਾਈ ਕਰਦਿਆਂ ਉਨ੍ਹਾਂ ਨੂੰ ਅੱਗੇ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Ex CM ਚੰਨੀ ਨੇ PM ਮੋਦੀ ਖਿਲਾਫ਼ ਸਪੀਕਰ ਨੂੰ ਕੀਤੀ ਸਿਕਾਇਤ,ਜਾਣੋ ਮਾਮਲਾ

ਉਨ੍ਹਾਂ ਖੇਡਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਹਾਈ ਹੁੰਦੀਆਂ ਹਨ ਉਥੇ ਹੀ ਮਾਨਸਿਕਤਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬਿਮਾਰੀਆਂ ਤੋਂ ਵੀ ਬਚਾਉਂਦੀਆਂ ਹਨ।ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਸਿੰਘ,ਏ.ਐਸ.ਆਈ. ਤਰਸੇਮ ਲਾਲ ਬਾਵਾ (ਕੋਚ ਤੇ ਜਨਰਲ ਸਕੱਤਰ ਕੁਰਸ਼ ਜਿਲ੍ਹਾ ਐਸੋਸੀਏਸ਼ਨ), ਇੰਸਪੈਕਟਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।

 

Related posts

ਹਰਿਆਣਾ ਸਰਕਾਰ ਵੱਲੋਂ ਖਿਡਾਰੀਆਂ ਲਈ ਦਰਜਾ ਤਿੰਨ ਦੀਆਂ ਨੌਕਰੀਆਂ ਵਿੱਚ 3 ਫ਼ੀਸਦੀ ਰਾਖਵਾਂ ਕੋਟਾ ਮੁੜ੍ਹ ਬਹਾਲ

punjabusernewssite

ਖੇਡਾਂ ਨਸ਼ਿਆਂ ਖ਼ਿਲਾਫ਼ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ

punjabusernewssite

15 ਅਗਸਤ ਤੋਂ 21 ਸਤੰਬਰ ਤੱਕ ਕਰਵਾਈਆਂ ਜਾਣਗੀਆਂ ਦਿਹਾਤੀ ਓਲੰਪਿਕ ਖੇਡਾਂ : ਡਿਪਟੀ ਕਮਿਸ਼ਨਰ

punjabusernewssite