SSP Moga ਵੱਲੋਂ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ, ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼

Date:

spot_img

Moga News:ਜ਼ਿਲ੍ਹਾ ਮੋਗਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਅਤੇ ਨਿਰਪੱਖ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੱਲੋਂ ਜਨਤਾ ਦਰਬਾਰ ਲਗਾ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਦਰਖ਼ਾਸਤਾਂ ਨੂੰ ਧਿਆਨ ਨਾਲ ਸੁਣਿਆ ਗਿਆ।ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਵੱਲੋਂ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ, ਪੁਲਿਸ ਨਾਲ ਸਬੰਧਤ ਮਾਮਲਿਆਂ ਅਤੇ ਹੋਰ ਸ਼ਿਕਾਇਤਾਂ ਸਬੰਧੀ ਆਪਣੀਆਂ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ। ਐਸ.ਐਸ.ਪੀ. ਮੋਗਾ ਵੱਲੋਂ ਹਰੇਕ ਸ਼ਿਕਾਇਤਕਰਤਾ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸਬੰਧਤ ਮਾਮਲਿਆਂ ਦੀ ਜਾਣਕਾਰੀ ਲੈਂਦਿਆਂ ਕਾਨੂੰਨ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।ਐਸ.ਐਸ.ਪੀ.ਵੱਲੋਂ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਲੋਕਾਂ ਵੱਲੋਂ ਪੇਸ਼ ਕੀਤੀਆਂ ਦਰਖ਼ਾਸਤਾਂ ਦਾ ਨਿਰਪੱਖ ਅਤੇ ਸਮੇਂ-ਸਿਰ ਨਿਪਟਾਰਾ ਕੀਤਾ ਜਾਵੇ।

ਇਹ ਵੀ ਪੜ੍ਹੋ  Amritsar ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਵੇ ਅਤੇ ਕਿਸੇ ਵੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਸਮੇਂ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਈ ਜਾਵੇ।ਇਸ ਦੌਰਾਨ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਮੋਗਾ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਸਮੇਂ ਉਪਲਬਧ ਹੈ। ਪੁਲਿਸ ਵਿਭਾਗ ਵੱਲੋਂ ਲੋਕਾਂ ਨਾਲ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਪੁਲਿਸਿੰਗ ਨੂੰ ਤਰਜੀਹ ਦਿੱਤੀ ਜਾ ਰਹੀ ਹੈ।ਐਸ.ਐਸ.ਪੀ. ਮੋਗਾ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਪੁਲਿਸ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਭਰੋਸੇ ਨੂੰ ਕਾਇਮ ਰੱਖਣ ਲਈ ਮੋਗਾ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਮੋਗਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀਆਂ ਜਾਇਜ਼ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਬੰਧੀ ਪੁਲਿਸ ਨਾਲ ਸੰਪਰਕ ਕਰਨ। ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Big News; ਮਾਨ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ ਬਣਾਈ ਕਮੇਟੀ

👉ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਦਮਦਮੀ...

AAP ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ

👉ਭਾਜਪਾ ਗੁਜਰਾਤ ਤੋਂ ਪੰਜਾਬ ਵਿੱਚ ਨਸ਼ੇ ਦੀ ਤਸਕਰੀ ਕਿਉਂ...