ਪੁਲਿਸ ਦੇ ਕੰਮ ਕਾਜ਼ ਨੂੰ ਸਰਵ ਉੱਤਮ ਢੰਗ ਨਾਲ ਚਲਾਉਣ ਬਾਰੇ ਕੀਤੀਆ ਹਦਾਇਤਾਂ ਜਾਰੀ।
Muktsar News:ਡਾ.ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਕਾਰਜ਼ਪ੍ਰਣਾਲੀ ਨੂੰ ਸੰਚਾਰੂ ਢੰਗ ਨਾਲ ਚਲਾਉਣ ਦੇ ਲਈ ਸਮੇਂ ਸਮੇਂ ਤੇ ਥਾਣਿਆਂ ਅਤੇ ਦਫਤਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪੁਲਿਸ ਕੰਟਰੋਲ ਰੂਮ ਅਤੇ ਐਮ.ਟੀ ਸੈਕਸ਼ਨ ਬਰਾਂਚ ਦੀ ਚੈਕਿੰਗ ਕੀਤੀ ਗਈ।
ਪੁਲਿਸ ਕੰਟਰੋਲ ਰੂਮ ਦੀ ਚੈਕਿੰਗ
ਐਸ.ਐਸ.ਪੀ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦਫਤਰਾਂ ਅੰਦਰ ਕੰਮ ਕਾਜ ਨੂੰ ਸੰਚਾਰੂ ਢੰਗ ਨਾਲ ਚਲਾਉਣ ਦੇ ਲਈ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਅੱਜ ਐਸ.ਐਸ.ਪੀ ਦਫਤਰ ਦੇ ਅੰਦਰ ਪੁਲਿਸ ਕੰਟਰੋਲ ਰੂਮ ਦੀ ਚੈਕਿੰਗ ਦੌਰਾਨ ਜ਼ਿਲਾ ਅੰਦਰ ਵੱਖ ਵੱਖ ਥਾਵਾਂ ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮਨੀਟਰਿੰਗ ਨੂੰ ਚੈੱਕ ਕੀਤਾ ਗਿਆ, ਉੱਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਅਤੇ ਰਜਿਸਟਰ, ਜਿਸ ਵਿੱਚ ਲੋਕਾਂ ਵੱਲੋਂ ਆਈਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਗਈ ਅਤੇ ਅੱਗੇ ਨਿਪਟਾਰੇ ਅਧੀਨ ਭੇਜੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ।
ਇਹ ਵੀ ਪੜ੍ਹੋ ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ
ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ
ਐਸ.ਐਸ.ਪੀ, ਸ੍ਰੀ ਮੁਕਤਸਰ ਸਾਹਿਬ ਨੇ ਕੰਟਰੋਲ ਰੂਮ ਪਰ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕਰਦੇ ਕਿਹਾ ਕਿ ਕਿਸੇ ਦੀ ਕੋਈ ਵੀ ਸ਼ਿਕਾਇਤ ਆਉਣ ਤੇ ਤੁਰੰਤ ਬਿਨਾਂ ਦੇਰੀ ਅੱਗੇ ਨਿਪਟਾਰੇ ਲਈ ਭੇਜੀ ਜਾਵੇ, ਇਸ ਸ਼ਿਕਾਇਤ ਨੂੰ ਤੁਰੰਤ ਰਜਿਸਟਰ ਵਿੱਚ ਦਰਜ ਕੀਤਾ ਜਾਵੇ ਅਤੇ ਸ਼ਿਕਾਇਤ ਤੇ ਕੀਤੀ ਗਈ ਕਾਰਵਾਈ ਹਾਸਿਲ ਕੀਤੀ ਜਾਵੇ। ਉਹਨਾਂ ਕਿਹਾ ਕਿ ਕੰਟਰੋਲ ਰੂਮ ਤੇ ਨਸ਼ਿਆਂ ਸੰਬੰਧੀ ਅਤੇ ਸ਼ਰਾਰਤੀ ਅਨਸਰਾਂ ਸਬੰਧੀ ਕੋਈ ਜਾਣਕਾਰੀ ਤੁਹਾਨੂੰ ਦਿੰਦਾ ਹੈ ਤਾਂ ਤੁਸੀਂ ਉਸ ਦਾ ਨਾਮ ਗੁਪਤ ਰੱਖ ਕੇ ਅੱਗੇ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਨੂੰ ਭੇਜੀ ਜਾਵੇ।
ਐਮ.ਟੀ ਸੈਕਸ਼ਨ ਦੀ ਚੈਕਿੰਗ
ਐਸ.ਐਸ.ਪੀ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਐਮ.ਟੀ ਸ਼ੈਕਸ਼ਨ ਦਾ ਦੌਰਾ ਕੀਤਾ ਗਿਆ ਜਿੱਥੇ ਵਾਟਰ ਕੈਨਨ, ਵਜ਼ਰਾਂ ਵਹੀਕਲ, ਮੋਟਰਸਾਇਕਲ ਅਤੇ ਜਿਲ੍ਹਾ ਅੰਦਰ ਡਿਊਟੀ ਲਈ ਰੁਜਾਨਾ ਭੇਜੇ ਜਾਂਦੇ ਵਹੀਕਲਾਂ ਬਾਰੇ ਅਤੇ ਪੀ.ਸੀ.ਆਰ ਮੋਟਰਸਾਇਕਲ , ਰੂਲਰ ਰੈਪਿਡ ਚਾਰ ਪਹੀਆ ਵਾਹਣ ਦੀ ਚੈਕਿੰਗ ਕੀਤੀ ਗਈ। ਅਤੇ ਤਾਇਨਾਤ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਲੋਕਾਂ ਨੂੰ ਅਪੀਲ
ਐਸ.ਐਸ.ਪੀ, ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਪ੍ਰਸ਼ਾਸ਼ਨ ਤੁਹਾਡੀ ਸੇਵਾ ਲਈ ਹਮੇਸ਼ਾ ਹਾਜ਼ਰ ਹੈ ਤੁਹਾਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਤੁਸੀ ਥਾਣਿਆਂ ਜਾਂ ਐਸ.ਐਸ.ਪੀ ਦਫਤਰ ਵਿੱਚ ਆ ਕੇ ਆਪਣੀਆ ਸ਼ਿਕਾਇਤਾਂ ਬਾਰੇ ਜਾਣਕਾਰੀ ਦੇ ਸਕਦੇ ਹੋ, ਜੇਕਰ ਤੁਸੀਂ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਸਾਡੇ ਹੈਲਪ ਲਾਇਨ ਨੰਬਰ 112, 80549-42100 ਤੇ ਵਟਸ ਐਪ ਰਾਹੀ ਜਾਂ ਫੋਨ ਕਾਲ ਰਾਹੀਂ ਦੇ ਸਕਦੇ ਹੋ, ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "SSP ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਕੰਟਰੋਲ ਰੂਮ ਅਤੇ ਐਮ.ਟੀ ਸ਼ੈਕਸ਼ਨ ਦੀ ਕੀਤੀ ਅਚਨਚੇਤ ਚੈਕਿੰਗ"