ਸਕੂਲਾਂ ਦੀ ਚਾਰ-ਦੀਵਾਰੀ ਅਤੇ ਆਧੁਨਿਕ ਕਲਾਸ ਰੂਮਾਂ ਦਾ ਕੀਤਾ ਉਦਘਾਟਨ
Bathinda News:ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੀਫ ਵਿੱਪ ਅਤੇ ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਪੱਕਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਸਮਾਗਮ ’ਚ ਸ਼ਿਰਕਤ ਕਰਨ ਮੌਕੇ ਕੀਤਾ।ਇਸ ਮੌਕੇ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਦੇ ਖੇਤਰ ’ਚ ਅਹਿਮ ਪਹਿਲਕਦਮੀਆਂ ਕਰ ਰਹੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ ਰੋਜਗਾਰ ਦੇ ਕਾਬਿਲ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਜੋ-ਜੋ ਵਾਅਦੇ ਪੰਜਾਬ ਸਰਕਾਰ ਨੇ ਆਮ ਲੋਕਾਂ ਨਾਲ ਕੀਤੇ ਉਨ੍ਹਾਂ ’ਤੇ ਖਰੀ ਉਤਰੀ ਹੈ।
ਇਹ ਵੀ ਪੜ੍ਹੋ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਵਧਦੇ ਕਦਮ!, ਮੁੱਖ ਮੰਤਰੀ ਸਕੂਲੀ ਬੱਚਿਆਂ ਨਾਲ ਹੋਏ ਰੂ-ਬ-ਰੂ
ਇਸ ਦੌਰਾਨ ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਜਿਸ ਦੇ ਅਧੀਨ ਨੌਜਵਾਨਾਂ ਲਈ ਪਿੰਡਾ/ਸ਼ਹਿਰਾਂ ਅੰਦਰ ਖੇਡ ਗਰਾਊਡ ਬਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨਸ਼ੇ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਸਕੇ।ਇਸ ਦੌਰਾਨ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਅਤੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ। ਉਨ੍ਹਾਂ ਕਿਹਾ ਕਿ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜੀਰੋ ਆ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਹੁਣ ਦਿਨ ਸਮੇਂ ਵੀ ਬਿਜਲੀ ਮਿਲ ਰਹੀ ਹੈ ਅਤੇ ਸੂਬਾ ਸਰਕਾਰ ਨੇ ਸੋਲਰ ਪਲਾਂਟ ਲਗਾ ਕੇ ਬਿਜਲੀ ਵੇਚ ਕੇ ਕਰੋੜਾਂ ਰੁਪਏ ਦੀ ਆਮਦਨ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ ਬਠਿੰਡਾ ਨਗਰ ਨਿਗਮ ਦੀ ਤਾਕਤਵਰ F&CC ਕਮੇਟੀ ‘ਤੇ ਵੀ ਮੇਅਰ ਧੜੇ ਦਾ ਹੋਇਆ ਕਬਜ਼ਾ
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਲਈ ਨਹਿਰੀ ਪਾਣੀ ਵਾਸਤੇ 15 ਹਜ਼ਾਰ ਕਿਲੋਮੀਟਰ ਨਹਿਰੀ ਖਾਲਾਂ ਨੂੰ ਮੁੜ ਸੁਰਜੀਤ ਕੀਤਾ ਗਿਆ।ਇਸ ਉਪਰੰਤ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕਾ ਕਲਾ, ਸੇਖੂ, ਗੁਰਥੜੀ ਅਤੇ ਪਿੰਡ ਬੰਗੀ ਰਘੂ ਵਿਖੇ ਆਧੁਨਿਕ ਕਲਾਸ ਰੂਮਾਂ, ਸਕੂਲਾਂ ਦੀ ਚਾਰ ਦੀਵਾਰੀ, ਟੋਆਇਲਟਸ ਅਤੇ 2 ਕਮਰਿਆਂ ਦਾ ਉਦਘਾਟਨ ਵੀ ਕੀਤਾ।ਇਸ ਮੌਕੇ ਵਿਧਾਇਕ ਬਲਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਖਤ ਤੋਂ ਸਖਤ ਮਿਹਨਤ ਕਰਨ ਤਾਂ ਮਿੱਥੇ ਟੀਚੇ ਨੂੰ ਸਰ ਕਰ ਸਕਣ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਣ।ਇਸ ਮੌਕੇ ਸਕੂਲ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡ ਦੀ ਪੰਚਾਇਤ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸੂਬਾ ਸਰਕਾਰ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਚਨਵੱਧ ਤੇ ਯਤਨਸ਼ੀਲ:ਪ੍ਰੋ: ਬਲਜਿੰਦਰ ਕੌਰ"