ਰਾਜ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਵਿਧਾਇਕ ਜਗਰੂਪ ਗਿੱਲ

Date:

spot_img

👉ਆਮ ਲੋਕਾਂ ਦੀ ਸੁਰੱਖਿਆ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਕਰ ਰਿਹਾ ਹੈ ਲਗਾਤਾਰ ਯਤਨ : ਡਿਪਟੀ ਕਮਿਸ਼ਨਰ
👉ਪੀਸੀਆਰ ਪੁਲਿਸ ਪਿਕਟਾਂ ‘ਤੇ ਪੁਲਿਸ ਪ੍ਰਸ਼ਾਸਨ ਰਹੇਗਾ ਮੁਸਤੈਦ : ਜ਼ਿਲ੍ਹਾ ਪੁਲਿਸ ਮੁਖੀ
ਬਠਿੰਡਾ, 1 ਦਸੰਬਰ(ਅਸ਼ੀਸ਼ ਮਿੱਤਲ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਵਚਨਬੱਧ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਪੀਸੀਆਰ ਪੁਲਿਸ ਪਿਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਹ ਵੀ ਪੜ੍ਹੋ ਖੇਡਾਂ ਦਾ ਮਨੁੱਖੀ ਜੀਵਨ ਵਿੱਚ ਹੁੰਦਾ ਹੈ ਅਹਿਮ ਰੋਲ : ਵਿਧਾਇਕ ਜਗਰੂਪ ਗਿੱਲ

ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸ਼ਹਿਰ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਹਰ ਸੰਭਵ ਯਤਨ ਕਰ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਗਲੀਆਂ ਵਿੱਚ ਲੁੱਟਾਂ-ਖੋਹਾਂ ਅਤੇ ਹੋਣ ਵਾਲੀਆਂ ਝੜੱਪਾਂ ‘ਤੇ ਪਹਿਲਾਂ ਨਾਲੋਂ ਬਹੁਤ ਕਾਬੂ ਪਾਇਆ ਹੋਇਆ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸ਼ਹਿਰ ਅੰਦਰ ਆਮ ਲੋਕਾਂ ਦੀ ਸੁਰੱਖਿਆ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸ਼ਹਿਰ ਅੰਦਰ ਗੰਭੀਰਤਾ ਵਾਲੀਆਂ ਥਾਵਾਂ ‘ਤੇ ਸੀਸੀਟੀਵੀ ਕੈਮਰੇ ਵੀ ਲਗਾਏ ਜਾ ਰਹੇ ਹਨ ਤਾਂ ਜੋ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਵਾਰਦਾਤਾਂ ਨੂੰ ਠੱਲ ਪਾਈ ਜਾ ਸਕੇ।

ਇਹ ਵੀ ਪੜ੍ਹੋ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਕੀਤਾ ਤਿੱਖਾ ਹਮਲਾ

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਸ਼ਹਿਰ ਦੇ ਗੁਰੂਕੁਲ ਰੋਡ ਟੀ ਪੁਆਇੰਟ ਨਹਿਰਾਂ, ਧੋਬੀਆਣਾ ਬਸਤੀ ਬਹਿਮਣ ਪੁਲ, ਪੋਖਰ ਮੱਲ ਦੀ ਕੰਟੀਨ (ਠੰਡੀ ਸੜਕ) ‘ਤੇ ਪੁਲਿਸ ਪਿਕਟਾਂ ਲਗਾਈਆਂ ਜਾਣਗੀਆਂ ਤਾਂ ਜੋ ਆਮ ਲੋਕਾਂ ਦੀ ਸੁਰੱਖਿਆ ਪੂਰੀ ਮੁਸਤੈਦੀ ਨਾਲ ਕੀਤੀ ਜਾ ਸਕੇ।ਇਸ ਮੌਕੇ ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਆਸ-ਪਾਸ ਦੇ ਖੇਤਰ ਵਿੱਚ ਕਿਤੇ ਵੀ ਕਿਸੇ ਵੀ ਸ਼ਰਾਰਤੀ ਅਨਸਰ ਜਾਂ ਲੁੱਟਾਂ-ਖੋਹਾਂ ਕਰਨ ਵਾਲਿਆਂ ਵੱਲੋਂ ਕਿਸੇ ਵੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਹਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

 

spot_img
spot_img
spot_img

Share post:

Popular

More like this
Related

ਸੁਖਪਾਲ ਸਿੰਘ (ਪਾਲ ਬਾਬਾ) ਬਣੇ Bathinda Bar Clerk Association ਦੇ ਨਵੇਂ ਪ੍ਰਧਾਨ

Bathinda News: ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਕਲਰਕ ਐਸੋਸੀਏਸ਼ਨ...

ਗਿਆਨੇਸ਼ ਕੁਮਾਰ ਵਿਰੁਧ ਇੰਡੀਆ ਬਲਾਕ ਦੀ ਮਹਾ-ਰੈਲੀ ਅੱਜ

Delhi News: ਚੋਣਾਂ ਵਿੱਚ ਕਥਿਤ ਬੇਨਿਯਮੀਆਂ ਵਿਰੁਧ ਵਿਰੋਧੀ ਧਿਰਾਂ...