ਮਿਡ-ਡੇ-ਮੀਲ ਸ਼ੈੱਡ ਦਾ ਕੀਤਾ ਉਦਘਾਟਨ
Bathinda News: ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ, ਜਿਲਾ ਯੋਜਨਾ ਕਮੇਟੀ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਸਥਾਨਕ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਮਿਡ-ਡੇ-ਮੀਲ ਸ਼ੈੱਡ ਦਾ ਉਦਘਾਟਨ ਕਰਨ ਮੌਕੇ ਕੀਤਾ।ਉਦਘਾਟਨ ਉਪਰੰਤ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਸਕੂਲ ਦੇ ਸਟਾਫ ਅਤੇ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਦੌਰਾਨ ਦੱਸਿਆ ਕਿ ਇਸ ਸੈਡ ਲਈ 2 ਲੱਖ 26 ਹਜਾਰ ਰੁਪਏ ਦੀ ਗਰਾਂਟ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ ਵੱਡੀ ਖ਼ਬਰ; 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ SHO ਤੇ ASI ਗ੍ਰਿਫ਼ਤਾਰ
ਜਿਸ ਨਾਲ ਇਹ ਸੈਡ ਤਿਆਰ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਸਕੂਲ ਵਿਖੇ ਬਾਸਕਟ ਬਾਲ ਦੇ ਗਰਾਊਂਡ ਲਈ 6 ਲੱਖ ਰੁਪਏ ਦੀ ਗਰਾਂਟ ਹੋਰ ਜਾਰੀ ਕੀਤੀ ਗਈ ਹੈ। ਉਹਨਾਂ ਸਕੂਲ ਮੈਨੇਜਮੈਂਟ ਕਮੇਟੀ ਨੂੰ ਵਿਸ਼ਵਾਸ ਦਵਾਇਆ ਕਿ ਸਕੂਲ ਦੇ ਵਿਕਾਸ ਲਈ ਅੱਗੇ ਤੋਂ ਵੀ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਉਨਾਂ ਵੱਲੋਂ ਮੈਗਾ ਪੀਟੀਐਮ ਦੌਰਾਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਉਚੇਚੇ ਤੌਰ ‘ਤੇ ਗੱਲ ਵੀ ਕੀਤੀ ਗਈ ਅਤੇ ਵੱਖ-ਵੱਖ ਜਮਾਤਾਂ ਵਿੱਚੋਂ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ Colonel Bath ਦੀ ਕੁੱਟ.ਮਾਰ ਦਾ ਮਾਮਲਾ; CM Mann ਨੇ ਪ੍ਰਵਾਰ ਨੂੰ ਦਿਵਾਇਆ ਇਨਸਾਫ਼ ਦਾ ਭਰੋਸਾ
ਇਸ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਕਾਫੀ ਉਤਸਾਹ ਵੇਖਣ ਨੂੰ ਮਿਲਿਆ।ਸਕੂਲ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਪੂਰੇ ਸਟਾਫ਼ ਨਾਲ ਰਲ ਮਿਲ ਹੋਰ ਵੀ ਵਧੇਰੇ ਕੋਸ਼ਿਸ਼ ਕੀਤੀ ਜਾਵੇਗੀ ਕਿ ਸਕੂਲ ਨੂੰ ਪੜ੍ਹਾਈ ਅਤੇ ਖੇਡਾਂ ਆਦਿ ਵਿੱਚ ਹੋਰ ਵੀ ਅੱਗੇ ਲਿਜਾਇਆ ਜਾਵੇ।ਇਸ ਮੌਕੇ ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਅੰਜੂ ਅਗਰਵਾਲ, ਹਰਪਿੰਦਰ ਕੌਰ, ਸੁਖਜਿੰਦਰ ਪਾਲ ਸੁੱਖੀ, ਗੁਰਵਿੰਦਰ ਕੌਰ, ਸਕੂਲੀ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸੂਬਾ ਸਰਕਾਰ ਕਰ ਰਹੀ ਹੈ ਅਹਿਮ ਉਪਰਾਲੇ : ਅੰਮ੍ਰਿਤ ਲਾਲ ਅਗਰਵਾਲ"