Bathinda News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਨਸ਼ਿਆਂ ਦੇ ਕੋਹੜ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਮਾਲਵਾ ਵੈਸਟ ਦੇ ਜੋਨ ਕੋਆਰਡੀਨੇਟਰ ਸ੍ਰੀ ਚੁਸਪਿੰਦਰ ਚਹਿਲ ਨੇ ਅੱਜ ਇਥੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ ਜਤਿੰਦਰ ਸਿੰਘ ਭੱਲਾ ਨੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਹ ਵੀ ਪੜ੍ਹੋ ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ
ਇਸ ਮੌਕੇ ਚੁਸਪਿੰਦਰ ਸਿੰਘ ਚਹਿਲ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਿਰਫ ਗੱਲਾਂ ਹੀ ਨਹੀਂ ਸਗੋਂ ਪੰਜਾਬ ਸਰਕਾਰ ਵਲੋਂ ਜ਼ਮੀਨੀ ਪੱਧਰ ‘ਤੇ ਜਾ ਕੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੇ ਉੱਚ ਅਧਿਆਰੀਆਂ ਨੇ ਕਿਹਾ ਕਿ ਰਾਜ ਅੰਦਰ 31 ਮਈ ਤੱਕ ਜੇਕਰ ਕਿਸੇ ਵੀ ਅਧਿਆਰੀ ਦੇ ਇਲਾਕੇ ‘ਚੋਂ ਨਸ਼ੇ ਦੀ ਬਰਾਮਦੀ ਹੁੰਦੀ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਸ਼੍ਰੀ ਚਹਿਲ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਨਸ਼ੇ ਨੂੰ ਰੋਕਣ ਲਈ ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’
ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਬਠਿੰਡਾ (ਸ਼ਹਿਰੀ) ਤੋਂ ਮੋਹਿੰਦਰ ਸਿੰਘ, ਬਠਿੰਡਾ (ਦਿਹਾਤੀ) ਤੋਂ ਗੁਰਸੇਵਕ ਸਿੰਘ, ਰਾਮਪੁਰਾ ਹਲਕੇ ਤੋਂ ਰਾਜਵਿੰਦਰ ਸਿੰਘ, ਭੁੱਚੋ ਮੰਡੀ ਤੋਂ ਬਲਕਾਰ ਸਿੰਘ, ਮੌੜ ਤੋਂ ਹਿੰਮਤ ਸਿੰਘ ਅਤੇ ਤਲਵੰਡੀ ਸਾਬੋ ਹਲਕੇ ਤੋਂ ਹਰਜੀਤ ਸਿੰਘ ਨੂੰ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਚੈਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ 4 ਮਈ ਨੂੰ ਬਠਿੰਡਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸਾਂਝੇ ਤੌਰ ‘ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸਹਿਯੋਗੀ ਸੰਸਥਾਵਾਂ ਵਲੋਂ ਹਿੱਸਾ ਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।






