Bathinda News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਲਈ ਤਤਪਰ ਹੈ। ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤਲਾਲ ਅਗਰਵਾਲ ਨੇ ਸਾਂਝੀ ਕੀਤੀ।ਇਸ ਮੌਕੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਸਿੱਖਿਆ ਵਿਭਾਗ ਲਈ ਵੱਖ-ਵੱਖ ਸਕੂਲਾਂ ਵਿੱਚ ਗਰਾਉਂਡ, ਕਿਚਨ ਸੈਡ, ਆਰ.ਓ, ਵਾਟਰ ਕੁਲਰ, ਇੰਟਰ ਲੋਕ ਟਾਇਲਾਂ ਲਈ 3335000 ਰੁਪਏ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਇਸ ਤੋਂ ਇਲਾਵਾ ਉਦਯੋਗਿਕ ਸਿਖਲਾਈ ਸੈਂਟਰ (ਆਈਟੀਆਈ) ਬਠਿੰਡਾ ਨੂੰ ਰੈਨੋਵੇਸ਼ਨ ਲਈ 5,00,000 ਰੁਪਏ, 6,33,000 ਕਮਿਸ਼ਨਰ ਨਗਰ ਨਿਗਮ ਨੂੰ ਧਰਮਸ਼ਾਲਾਵਾਂ ਦੀ ਰੈਨੋਵੇਸ਼ਨ ਲਈ, ਲਾਇਬ੍ਰੇਰੀ ਦੀਆਂ ਕਿਤਾਬਾਂ ਲਈ ਅਤੇ 1,80,000 ਨਗਰ ਕੌਂਸਲ ਕੋਟਫਤਾ ਨੂੰ ਓਪਨ ਜਿਮ ਲਈ, ਜ਼ਿਲ੍ਹੇ ਅਧੀਨ ਵੱਖ-ਵੱਖ ਪਿੰਡਾ ਦੀਆਂ ਗ੍ਰਾਮ ਪੰਚਾਇਤਾਂ ਨੂੰ ਸ਼ਮਸ਼ਾਨ ਘਾਟ ਸੈਡ, ਬੱਸ ਸਟੈਂਡ, ਪੁਲੀਆਂ ਲਈ 10,04,000 ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁਕੀ ਹੈ।ਉਹਨਾਂ ਕਿਹਾ ਕਿ ਪਿੰਡ ਜੱਸੀ ਬਾਗ ਵਾਲੀ ਦੇ ਸਰਪੰਚ ਨੂੰ ਸਕੂਲ ਦਾ ਗੇਟ ਇਤੇ ਰਾਸਤਾ ਬਨਾਉਣ ਲਈ ਅਤੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਦੇ ਸਰਪੰਚ ਨੂੰ ਪੂਲੀਆਂ ਬਨਾਉਣ ਲਈ ਜਾਰੀ ਕੀਤੀ ਗ੍ਰਾਂਟ ਦਾ ਸੈਕਸ਼ਨ ਲੈਟਰ ਦਿੱਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸੂਬਾ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਲਈ ਤਤਪਰ:ਅੰਮ੍ਰਿਤ ਲਾਲ ਅਗਰਵਾਲ"