Sunday, January 18, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਚੇ ਨੂੰ ਲੈ ਕੇ ਸੂਬਾ ਸਰਕਾਰ ਗੰਭੀਰ : ਜਗਰੂਪ ਸਿੰਘ ਗਿੱਲ

Date:

spot_img

👉2 ਕਰੋੜ ਰੁਪਏ ਦੀ ਲਾਗਤ ਨਾਲ ਆਦਰਸ਼ ਸਕੂਲ ਦੀ ਕੀਤੀ ਜਾਵੇਗੀ ਕਾਇਆ ਕਲਪ
Bathinda News: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਸ ਜਗਰੂਪ ਸਿੰਘ ਗਿੱਲ ਨੇ ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਨੇੜੇ ਕੈਨਾਲ ਕਲੌਨੀ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਨਣ ਵਾਲੇ ਕਮਰਿਆਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਇਹ ਵੀ ਪੜ੍ਹੋ ਅੱਤਵਾਦੀ ਪੰਨੂ ਵੱਲੋਂ ਪ੍ਰਤਾਪ ਬਾਜਵਾ ਦੇ ਬਿਆਨ ਦਾ ਸਮਰਥਨ ਕਰਨ ਦਾ ਮਾਮਲਾ;ਆਪ ਆਗ॥ਆਂ ਨੇ ਪੁੱਛਿਆ ‘ਯੇ ਰਿਸ਼ਤਾ ਕਯਾ ਕਿਹਲਾਤਾ ਹੈ’

ਇਸ ਮੌਕੇ ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਇਸ ਸਕੂਲ ਵਿੱਚ ਦੋ ਮੰਜਲੀ ਬਿਲਡਿੰਗ ਨੂੰ ਉਸਾਰਿਆ ਜਾਵੇਗਾ। ਇਸ ਦੋ ਮੰਜਲੀ ਬਿਲਡਿੰਗ ਵਿੱਚ 21 ਕਲਾਸ ਰੂਮ, ਤਿੰਨ ਸਟਾਫ ਰੂਮ, ਇੱਕ ਕਿਚਨ, ਮਿਡ ਡੇ ਮੀਲ ਸ਼ੈਡ ਅਤੇ ਲੜਕੇ-ਲੜਕੀਆਂ ਲਈ ਟੋਆਇਲਟਸ ਤੋਂ ਇਲਾਵਾ ਰੈਂਪ ਆਦਿ ਬਣਾਏ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਵਿੱਖ ਵਿੱਚ ਇਸ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ ਤਾਂ ਇਸ ਉੱਪਰ ਹੋਰ ਬਿਲਡਿੰਗ ਵੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼ 

ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਸਿਹਤ ਅਤੇ ਸਿੱਖਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਦਾ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਸੂਬਾ ਸਰਕਾਰ ਖਰਾ ਉਤਰ ਰਹੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੰਜਲ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ, ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋ, ਬਲਾਕ ਪ੍ਰਧਾਨ ਹਰਪਾਲ ਸਿੰਘ, ਬਲਾਕ ਪ੍ਰਧਾਨ ਜਗਦੀਸ਼ ਵੜੈਚ ਅਤੇ ਐਜੂਕੇਸ਼ਨ ਕੋਆਰਡੀਨੇਟਰ ਜਗਵੰਤ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਕਾਂਗਰਸ ਅਤੇ ਆਪ ਦੀ ਨੀਤੀਆਂ ਨੇ ਰੰਗਲੇ ਪੰਜਾਬ ਨੂੰ ਬਣਾਇਆ ਕੰਗਲਾ ਪੰਜਾਬ: ਨਾਇਬ ਸਿੰਘ ਸੈਣੀ

👉ਹੜ੍ਹ ਵਿੱਚ ਪ੍ਰਭਾਵਿਤਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ...

ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ

👉ਬਰਿੰਦਰ ਕੁਮਾਰ ਗੋਇਲ ਵੱਲੋਂ ਭਾਰਤੀ ਭੂ-ਵਿਗਿਆਨ ਸਰਵੇਖਣ ਅਤੇ ਪੰਜਾਬ...

Moga Mayor ਦੀ ਚੋਣ ਦਾ ਵੱਜਿਆ ਬਿਗੁਲ; 19 ਨੂੰ ਹੋਵੇਗੀ ਚੋਣ

Moga News: Moga ਨਗਰ ਨਿਗਮ ਦੇ Mayor ਦੀ ਚੋਣ...