Chandigarh News:ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ।ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ “ਮੋਰ ਦੀ ਸ਼ਾਨ – ਭਾਰਤ ਦੀ ਸ਼ਾਨ” ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਹੈ।
ਇਹ ਵੀ ਪੜ੍ਹੋ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ
ਇਹ ਕਲਾਕ੍ਰਿਤੀ ਭਾਰਤ ਦੇ ਰਾਸ਼ਟਰੀ ਪੰਛੀ ਦੀ ਮਹੱਤਤਾ ‘ਤੇ ਜ਼ੋਰ ਦੇਣ ਅਤੇ ਮਨੁੱਖ ਤੇ ਕੁਦਰਤ ਦਰਮਿਆਨ ਅੰਦਰੂਨੀ ਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਰਚਨਾਤਮਕ ਯਤਨ ਵਜੋਂ ਕੰਮ ਕਰਦੀ ਹੈ।ਇਸ ਦਾ ਉਦੇਸ਼ ਰਾਸ਼ਟਰ ਦੇ ਵੱਖ-ਵੱਖ ਰਾਜਾਂ-ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ, ਜੋ ਕਿ ਭਾਰਤ ਦੀ ਵਿਭਿੰਨ ਕਲਾਵਾਂ ਨੂੰ ਜੋੜਨ ਵਾਲੀ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਸਮੂਹਿਕ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ
ਇਸ ਮੌਕੇ ਰਾਜੀਵ ਵਰਮਾ ਨੇ ਹਰਪ੍ਰੀਤ ਸੰਧੂ ਦੇ ਕਲਾਤਮਕ ਯੋਗਦਾਨ ਨੂੰ ਮਾਨਤਾ ਦਿੱਤੀ ਅਤੇ ਇਸ ਕੰਮ ਨੂੰ ਭਾਰਤ ਦੇ ਵਾਤਾਵਰਣ ਅਤੇ ਸੱਭਿਆਚਾਰਕ ਵਿਰਾਸਤ ਦੀ ਚਿੱਤਰਰੇਖੀ ਪ੍ਰਤੀਨਿਧਤਾ ਦੱਸਿਆ। ਉਨ੍ਹਾਂ ਨੇ ਵਾਤਾਵਰਣ ਪ੍ਰਤੀ ਚੇਤਨਾ ਅਤੇ ਰਾਸ਼ਟਰੀ ਧਰੋਹਰਾਂ ਦੀ ਕਦਰ ਕਰਨ ਦੀ ਭਾਵਨਾ ਪੈਦਾ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ।ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਐਸ ਧਾਲੀਵਾਲ ਅਤੇ ਸ੍ਰੀਮਤੀ ਪੂਜਾ ਗੁਪਤਾ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼"