ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 20 ਜਨਵਰੀ:ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਰਵਾਇਤੀ ਮੇਲਿਆਂ ਦੀ ਲੜੀ ਤਹਿਤ ਇਹ ਮੇਲਾ 27 ਅਤੇ 28 ਜਨਵਰੀ 2025 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ, ਸੱਭਿਆਚਾਰਕ ਪ੍ਰੋਗਰਾਮ, ਰਵਾਇਤੀ ਸਟਾਲ, ਝੂਲੇ ਆਦਿ ਖਿੱਚ ਦਾ ਕੇਂਦਰ ਰਹਿਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ।ਉਨ੍ਹਾਂ ਦੱਸਿਆ ਕਿ ਪਤੰਗਬਾਜ਼ੀ ਦੇ ਨਾਕਆਊਟ ਮੁਕਾਬਲੇ 22 ਜਨਵਰੀ ਤੋਂ 25 ਜਨਵਰੀ 2025 ਤੱਕ ਹੋਣਗੇ ਅਤੇ 27 ਜਨਵਰੀ ਨੂੰ ਪਤੰਗਬਾਜ਼ੀ ਦਾ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ।ਸੱਭਿਆਚਾਰਕ ਪ੍ਰੋਗਰਾਮ 28 ਜਨਵਰੀ ਨੂੰ ਹੋਵੇਗਾ ਜਿਸ ਵਿੱਚ ਪੰਜਾਬ ਦੇ ਉੱਘੇ ਲੋਕ ਗਾਇਕ ਆਪਣੇ ਗੀਤਾਂ ਰਾਹੀਂ ਲੋਕਾਂ ਦਾ ਮਨੋਰੰਜਨ ਕਰਨਗੇ।
ਇਹ ਵੀ ਪੜ੍ਹੋ Donald Trump ਅੱਜ ਮੁੜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਚੁੱਕਣਗੇ ਸਹੁੰ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਚਾਹਵਾਨ ਮਰਦ, ਔਰਤਾਂ ਅਤੇ ਬੱਚੇ ਆਪਣੀ ਮੁਫਤ ਰਜਿਸਟ੍ਰੇਸ਼ਨ ਵੈਬਸਾਈਟ www.kitefestivalferozepur2025.in ‘ਤੇ 21 ਜਨਵਰੀ 2025 ਤੱਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 200 ਤੋਂ ਵੱਧ ਲੋਕਾਂ ਨੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ 10 ਸਾਲ ਤੋਂ ਘੱਟ ਉਮਰ ਦੇ ਲੜਕੇ/ਲੜਕੀਆਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ 10 ਸਾਲ ਤੋਂ ਉਪਰ ਉਮਰ ਦੇ ਲੜਕੇ/ਲੜਕੀਆ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਵੀ 50-50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ ਫਾਜ਼ਿਲਕਾ ਪੁਲਿਸ ਨੂੰ ਨਸ਼ਾ ਤਸਕਰਾਂ ਦੇ ਖਿਲਾਫ ਮਿਲੀ ਇੱਕ ਹੋਰ ਵੱਡੀ ਕਾਮਯਾਬੀ
ਉਨ੍ਹਾਂ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਸਭ ਤੋਂ ਦਿਲਚਸਪ ਮੁਕਾਬਲਾ “ਸਭ ਤੋਂ ਵੱਡਾ ਪਤੰਗਬਾਜ਼ ਮੁਕਾਬਲਾ” ਹੋਵੇਗਾ ਅਤੇ ਇਸ ਮੁਕਾਬਲੇ ਦੇ ਜੇਤੂ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਮੇਲੇ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਤਾਂ ਜੋ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਦੀਵਿਆ ਪੀ., ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਖਵਿੰਦਰ ਸਿੰਘ ਰੰਧਾਵਾ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਡਿਪਟੀ ਡੀ.ਈ.ਓ. ਡਾ. ਸਤਿੰਦਰ ਸਿੰਘ, ਡੀ.ਡੀ.ਐਫ. ਅਦਿੱਤੀ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐਨ.ਜੀ.ਓਜ਼. ਦੇ ਨੁਮਾਇੰਦੇ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਰਾਜ ਪੱਧਰੀ ਬਸੰਤ ਮੇਲਾ 27-28 ਜਨਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ: ਡਿਪਟੀ ਕਮਿਸ਼ਨਰ"