ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਕਮਿਊਨਿਟੀ ਹਾਲ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ

Date:

spot_img

👉*ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਹੋਏ ਨਤਮਸਤਕ*
Bathinda News : ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਅੱਜ ਭਗਵਾਨ ਵਾਲਮੀਕਿ ਕਮਿਊਨਿਟੀ ਹਾਲ ਬਠਿੰਡਾ ਵਿਖੇ ਕਰਵਾਏ ਗਏ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ, ਜੋ ਸੱਚ, ਨੇਕੀ, ਮਨੁੱਖਤਾ ਦੇ ਨਾਲ-ਨਾਲ ਨੈਤਿਕਤਾ ’ਤੇ ਜ਼ੋਰ ਦਿੰਦੀਆਂ ਹਨ ਅਤੇ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਨੇ ਪਵਿੱਤਰ ‘ਰਾਮਾਇਣ’ ਦੀ ਰਚਨਾ ਕਰਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਜੀਵਨ ਨੂੰ ਸਫ਼ਲ ਤੇ ਖੁਸ਼ਹਾਲ ਬਣਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ 👉ਸਾਲਾਂ ਦੀ ਉਡੀਕ ਖ਼ਤਮ: 78 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਸੰਜੇ ਨਗਰ-ਨਰੂਆਣਾ ਰੋਡ-ਬੰਗੀ ਨਗਰ ਰੇਲਵੇ ਓਵਰਬ੍ਰਿਜ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਲੋਕਾਂ ਨੂੰ ਸਮਰਪਿਤ

ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂਆਂ, ਸੰਤਾਂ, ਮਹਾਂਪੁਰਖਾਂ ਨੇ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ ਹੈ, ਜਿਸ ’ਤੇ ਚੱਲਦੇ ਹੋਏ ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਅਤੇ ਬਿਹਤਰੀ ਲਈ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵੱਖ-ਵੱਖ ਥਾਈਂ ਕਰਵਾਏ ਜਾ ਰਹੇ ਹਨ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ। ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਕਰਕੇ ਬਜ਼ੁਰਗਾਂ ਨੂੰ ਵੱਖ-ਵੱਖ ਤੀਰਥਾਂ ਦੇ ਦਰਸ਼ਨ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਦਾ ਕਰੋੜਾਂ ਰੁਪਏ ਨਾਲ ਸੁੰਦਰੀਕਰਨ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ 👉CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰੀ, ਭਾਈਚਾਰੇ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੀ ਬਿਹਤਰੀ ਅਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਿੱਤੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਆਪਸੀ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।ਸੰਤ ਪ੍ਰਗਟ ਨਾਥ ਜੀ ਨੇ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ, ਜੋ ਸਾਨੂੰ ਮਨੁੱਖਤਾ ਦਾ ਸਤਿਕਾਰ ਕਰਨ, ਸੱਚ ਦੇ ਮਾਰਗ ’ਤੇ ਚੱਲਣ ਅਤੇ ਸਮਾਜ ਦੀ ਭਲਾਈ ਦਾ ਸੰਦੇਸ਼ ਦਿੰਦੀਆਂ ਹਨ।

ਇਹ ਵੀ ਪੜ੍ਹੋ 👉ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਬਠਿੰਡਾ ਅਨਾਜ ਮੰਡੀ ਦਾ ਦੌਰਾ

ਇਸ ਮੌਕੇ ਮੇਅਰ ਨਗਰ ਬਠਿੰਡਾ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਖਾਸ ਕਰ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਸਿੰਘ ਮਹਿਤਾ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਗੁਰਜਿੰਦਰ ਸਿੰਘ, ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਜਤਿੰਦਰ ਸਿੰਘ ਭੱਲਾ, ਨਵਦੀਪ ਸਿੰਘ ਜੀਦਾ, ਅਮਰਦੀਪ ਸਿੰਘ ਰਾਜਨ, ਬਲਜੀਤ ਸਿੰਘ ਬੱਲੀ, ਵਾਲਮੀਕਿ ਸਮਾਜ ਤੋਂ ਸ਼੍ਰੀ ਨਵੀਨ ਵਾਲਮੀਕਿ, ਸ਼੍ਰੀ ਹੰਸ ਰਾਜ ਭਾਰਤੀ ਅਤੇ ਹੋਰ ਮੋਹਤਵਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੰਦਭਾਗੀ ਖਬਰ; ਭਿਆਨਕ ਸੜਕ ਹਾਦਸੇ ‘ਚ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਹੋਈ ਮੌ*ਤ

Patiala News: ਸ਼ਨੀਵਾਰ ਨੂੰ ਵਾਪਰੇ ਇੱਕ ਮੰਦਭਾਗੇ ਹਾਦਸੇ ਵਿੱਚ...