👉ਪੰਜਾਬ ਦੇ ਮੁੱਖ ਮੰਤਰੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ
Bathinda News : ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਰਾਜ ਪੱਧਰੀ ਸਮਾਗਮ 17 ਅਕਤੂਬਰ (ਸ਼ਨੀਵਾਰ) ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ, ਬਠਿੰਡਾ ਵਿਖੇ ਕਰਵਾਇਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਇਹ ਵੀ ਪੜ੍ਹੋ 👉ਰਾਸ਼ਨ ਕਾਰਡ ਧਾਰਕਾਂ ਲਈ ਸਿਰਫ਼ ਦੋ ਦਿਨ ਬਾਕੀ! 15 ਅਕਤੂਬਰ ਤੱਕ ਕਰਵਾਓ ਈ-ਕੇਵਾਈਸੀ
ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਪੁਲਿਸ ਵਿਭਾਗ ਨੂੰ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਲਈ ਕਾਨੂੰਨ ਵਿਵਸਥਾ ਅਤੇ ਪਾਰਕਿੰਗ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਨਗਰ ਨਿਗਮ ਨੂੰ ਸਮਾਗਮ ਵਾਲੀ ਥਾਂ ਅਤੇ ਇਸ ਦੇ ਆਲੇ-ਦੁਆਲੇ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸੇ ਤਰ੍ਹਾਂ ਸਿਹਤ ਵਿਭਾਗ ਨੂੰ ਮੁੱਢਲੀ ਸਹਾਇਤਾ, ਐਂਬੂਲੈਂਸ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ।
ਇਹ ਵੀ ਪੜ੍ਹੋ 👉ਦੀਵਾਲੀ ਤੋਂ ਪਹਿਲਾਂ ਪਰਿਵਾਰਾਂ ਨੂੰ ਮਿਲ ਸਕਦੀ ਹੈ ਵੱਡੀ ਖ਼ੁਸ਼ਖ਼ਬਰੀ!
ਜ਼ਿਲ੍ਹਾ ਮੰਡੀ ਦਫ਼ਤਰ ਨੂੰ ਪਾਣੀ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਅਤੇ ਬਿਜਲੀ ਵਿਭਾਗ ਨੂੰ ਸਮਾਗਮ ਵਾਲੀ ਥਾਂ ਦੇ ਆਸ-ਪਾਸ ਬਿਜਲੀ ਦੀਆਂ ਢਿੱਲੀਆਂ ਜਾਂ ਲਟਕਦੀਆਂ ਤਾਰਾਂ ਨਾ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੰਚਨ, ਐੱਸਡੀਐੱਮ ਰਾਮਪੁਰਾ ਸ. ਬਲਕਰਨ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਪਾਲ ਸਿੰਘ, ਐੱਸਡੀਐੱਮ ਤਲਵੰਡੀ ਸਾਬੋ ਸ੍ਰੀਮਤੀ ਵੀਰਪਾਲ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਭਿਨਵ, ਐੱਸਪੀ ਸ੍ਰੀ ਜਗਦੀਸ਼ ਬਿਸ਼ਨੋਈ, ਡੀਐੱਸਪੀ ਸ੍ਰੀ ਗੁਰਪ੍ਰੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



