ਲੋਕ ਸੰਗਰਾਮ ਮੋਰਚੇ ਵੱਲੋਂ ਐਨਆਈਏ ਦੇ ਛਾਪਿਆਂ ਦੇ ਵਿਰੋਧ ’ਚ ਕੀਤੀ ਸੂਬਾ ਪੱਧਰੀ ਮੀਟਿੰਗ

0
35

ਬਠਿੰਡਾ, 5 ਜਨਵਰੀ: ਐਤਵਾਰ ਨੂੰ ਲੋਕ ਸੰਗਰਾਮ ਮੋਰਚਾ ਨੇ ਐਨਆਈਏ ਦੇ ਚੱਲ ਰਹੇ ਛਾਪਿਆਂ ਦੇ ਵਿਰੋਧ ’ਚ ਰਾਮਪੁਰਾਫੂਲ ਵਿਖੇ ਸੂਬਾਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੋਰਚੇ ਦੇ ਸੀਨੀਅਰ ਮੀਤ ਪ੍ਰਧਾਨ ਰਜੇਸ਼ ਮਲਹੋਤਰਾ ਨੇ ਇਸ ਸਬੰਧੀ ਇੱਕ ਪੇਪਰ ਪੜ੍ਹਿਆ, ਜਿਸ ਉਪਰ ਜਮਹੂਰੀ ਅਧਿਕਾਰ ਸਭਾ ਦੇ ਆਗੂ ਡਾ. ਅਜੀਤਪਾਲ ਸਿੰਘ, ਬੀ ਕੇ ਯੂ ਕ੍ਰਾਂਤੀਕਾਰੀ ਦੀ ਜਨਰਲ ਸਕੱਤਰ ਸੁਖਵਿੰਦਰ ਕੌਰ ਅਤੇ ਜਰਨੈਲ ਸਿੰਘ ਕਾਲੇਕੇ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ, ਟੈਕਨੀਕਲ ਸਰਵਿਸ ਯੂਨੀਅਨ ਦੇ ਸਰਕਲ ਸਕੱਤਰ ਅੰਗਰੇਜ਼ ਸਿੰਘ, ਲੋਕ ਸੰਗਰਾਮ ਮੋਰਚੇ ਦੇ ਪ੍ਰਧਾਨ ਤਾਰਾ ਸਿੰਘ ਮੋਗਾ ਤੇ ਜਨਰਲ ਸਕੱਤਰ ਸੁਖਮੰਦਰ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ।

ਇਹ ਵੀ ਪੜ੍ਹੋ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ, PCMS ਐਸੋਸੀਏਸ਼ਨ ਵੱਲੋਂ ਸੰਘਰਸ਼ ਦੀ ਚੇਤਾਵਨੀ

ਮੀਟਿੰਗ ਵਿਚ ਤਹਿ ਕੀਤਾ ਕਿ ਜੇ ਕਿਸੇ ਦੇ ਘਰ ਐਨਆਈਏ ਦਾ ਛਾਪਾ ਪੈਂਦਾ ਹੈ ਤਾਂ ਉੱਥੇ ਵੱਧ ਤੋਂ ਵੱਧ ਗਿਣਤੀ ਚ ਪਹੁੰਚ ਕੇ ਵਿਰੋਧ ਕਰਨਾ ਚਾਹੀਦਾ ਹੈ। ਲੋਕਾਂ ਨੂੰ ਜਾਗਰਿਤ ਕਰਨ ਲਈ ਵੱਖ ਵੱਖ ਇਲਾਕਿਆਂ ਦੇ ਵਿੱਚ ਕਨਵੈਂਸ਼ਨਾਂ ਕੀਤੀਆਂ ਜਾਣਗੀਆਂ ਹਨ। ਕਨੂੰਨੀ ਚਾਰਾਜੋਈ ਕਰਨ ਦੀ ਤਿਆਰੀ ਲਈ ਫੰਡ ਮੁਹਿੰਮ ਚਲਾਉਣੀ ਚਾਹੀਦੀ ਹੈ ਤੇ ਇਕੱਠਾ ਕੀਤਾ ਫੰਡ ਸਿਰਫ ਐਨ ਆਈ ਏ ਦੇ ਕੇਸਾਂ ਲਈ ਹੀ ਵਰਤਿਆ ਜਾਵੇਗਾ।

ਇਹ ਵੀ ਪੜ੍ਹੋ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੰਡ ਰਹੇ ਹਨ ਕਿਤਾਬਾਂ

ਪਾਸ ਕੀਤੇ ਗਏ ਮਤਿਆਂ ਵਿੱਚ ਐਨ ਆਈ ਏ ਨੂੰ ਰੱਦ ਕਰਨ,ਗ੍ਰਿਫਤਾਰ ਵਿਅਕਤੀਆਂ ਨੂੰ ਬਿਨਾਂ ਸ਼ਰਤ ਰਿਹਾ ਕਰਨ, ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੀਆਂ ਮੰਗਾਂ ਤੇ ਫੌਰੀ ਗੱਲਬਾਤ ਸ਼ੁਰੂ ਕਰਨ ਅਤੇ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਪੰਜਾਬ ਦੇ ਅਧੀਨ ਕਰਨਾ ਦੀ ਮੰਗ ਕੀਤੀ ਗਈ । ਬੀਕੇਯੂ ਦੇ ਜਿਲਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਦੀ ਅਗਵਾਈ ਵਿੱਚ ਲੋਕਲ ਟੀਮ ਨੇ ਰੋਟੀ ਚਾਹ ਦਾ ਬਹੁਤ ਵਧੀਆ ਪ੍ਰਬੰਧ ਕੀਤਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here