WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਅਤੇ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮੇਲੇ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ ਜਿਸ ਲਈ ਬਸੰਤ ਮੇਲੇ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਮੰਦਭਾਗੀ ਖ਼ਬਰ: ਸੰਘਣੀ ਧੁੰਦ ਕਾਰਨ ਭਿਆਨਕ ਹਾਦਸੇ ‘ਚ 4 ਨੌਜਵਾਨਾਂ ਮੌ+ਤ

ਉਨ੍ਹਾਂ ਕਿਹਾ ਪਤੰਗਬਾਜ਼ੀ ਦੇ ਮੇਲੇ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ ਕੀਤੀ ਗਈ ਹੈ।ਕੈਬਨਿਟ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰਦਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਨੂੰ 1 ਲੱਖ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਔਰਤਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਜੇਤਾ ਨੂੰ ਵੀ 1 ਲੱਖ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 10 ਤੋਂ 18 ਸਾਲ ਦੀ ਉਮਰ ਵਾਲੇ ਲੜਕੇ-ਲੜਕੀਆਂ ਵਿਚੋਂ ਜੇਤੂਆਂ ਨੂੰ 25-25 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਐਨ.ਆਰ.ਆਈ ਕੈਟਾਗਰੀ ਪਤੰਗਬਾਜੀ ਮੁਕਾਬਲਿਆਂ ਦੇ ਜੇਤੂਆਂ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਜਗਜੀਤ ਗ੍ਰਿਫਤਾਰ, ਸਹਾਇਕ ਫਰਾਰ

ਉਨ੍ਹਾਂ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਸਭ ਤੋਂ ਆਕਰਸ਼ਿਤ ਮੁਕਾਬਲਾ ‘‘ਸਭ ਸੇ ਬੜਾ ਪਤੰਗਬਾਜ਼ ਮੁਕਾਬਲਾ’’ ਹੋਵੇਗਾ ਅਤੇ ਇਸ ਮੁਕਾਬਲੇ ਦੇ ਜੇਤੂ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਪੂਰਨ ਪਾਬੰਦੀ ਹੈ। ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਨੂੰ ਆਪਣੀ ਰਜਿਸਟ?ਰੇਸ਼ਨ ਵੈਬਸਾਈਟ www.kitefestivalfero੍ਰepur2024.in ਤੇ 15 ਜਨਵਰੀ ਤੋਂ 25 ਜਨਵਰੀ 2024 ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਸਬੰਧੀ ਨਿਯਮ ਅਤੇ ਸ਼ਰਤਾਂ ਵੀ ਇਸ ਵੈਬਸਾਈਟ ਤੇ ਉਪਲੱਬਧ ਹਨ। ਇਸ ਮੇਲੇ ਵਿੱਚ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਅਤੇ ਲੋਕ ਗਾਇਕ ਆਪਣੇ ਗੀਤਾਂ ਰਾਹੀਂ ਮੇਲੇ ਦਾ ਮਾਹੌਲ ਰੰਗੀਨ ਬਣਾਉਣਗੇ। ਉਨ੍ਹਾਂ ਰਾਜ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਮੇਲੇ ਵਿੱਚ ਭਾਗ ਲੈਣ।ਮੇਲੇ ਸਬੰਧੀ ਵੈਬਸਾਈਟ ਲਾਂਚ ਕਰਨ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਨੀਰੂ ਕਤਿਆਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Related posts

ਠੱਗ ਅਮਨ ਸਕੌਡਾ ਦੇ ਮਾਮਲੇ ਵਿੱਚ ਕਈ ਐਸਐਚਓਜ਼ ਬੁਰੇ ਫਸੇ

punjabusernewssite

ਅਕਾਲੀ ਦਲ ਨੇ ਪੰਜਾਬ ਦੇ ਡਾਕਟਰ ਚੰਡੀਗੜ੍ਹੋਂ ਵਾਪਸ ਭੇਜ ਹੋਰ ਪਾਸਿਓਂ ਡਾਕਟਰ ਡੈਪੂਟੇਸ਼ਨ ’ਤੇ ਸੱਦਣ ਦੀ ਤਜਵੀਜ਼ ਦਾ ਕੀਤਾ ਜ਼ੋਰਦਾਰ ਵਿਰੋਧ

punjabusernewssite

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

punjabusernewssite