Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ: ਅਨੁਰਾਗ ਵਰਮਾ

15 Views

ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਮੁਹਾਲੀ ਦੇ ਸਬ ਰਜਿਸਟਰਾਰ ਦਫਤਰ ਨੂੰ ਅਤਿ-ਆਧੁਨਿਕ ਬਣਾਇਆ ਜਾ ਰਿਹਾ ਹੈ। ਇਸ ਦਫਤਰ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕੋ ਛੱਤ ਹੇਠ ਇਕੋਂ ਦਿਨ ਵਿੱਚ ਸਾਰੀਆਂ ਸੇਵਾਵਾਂ ਮਿਲਣਗੀਆਂ ਅਤੇ 90 ਮਿੰਟਾਂ ਅੰਦਰ ਜਾਇਦਾਦ ਖਰੀਦਣ ਵਾਲੇ ਰਜਿਸਟਰੀ ਦੀ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਉੱਤੇ ਰਜਿਸਟਰੀ ਦੀ ਕਾਪੀ ਮਿਲੇਗੀ।ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣ ਰਹੇ ਪੰਜਾਬ ਦੇ ਪਹਿਲੇ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ ਦੇ ਕੰਮ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਦੌਰਾ ਕੀਤਾ ਗਿਆ।

‘ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ’ ਉਪਰ ਮੁੱਖ ਮੰਤਰੀ ਨੇ ਕਸਿਆ ਤੰਜ਼

ਉਨ੍ਹਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਜਿਵੇਂ ਕਿ ਤਹਿਸੀਲ ਦਫਤਰ, ਫਰਦ ਕੇਂਦਰ, ਆਰ.ਟੀ.ਏ. ਆਦਿ ਦਾ ਅਚਨਚੇਤੀ ਦੌਰਾ ਕਰ ਕੇ ਉੱਥੇ ਮੌਜੂਦ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਦਫਤਰਾਂ ਵਿੱਚ ਮੌਜੂਦ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਦੇ ਸਖਤ ਨਿਰਦੇਸ਼ ਹਨ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਮਿਲਣ। ਮੁੱਖ ਸਕੱਤਰ ਸ੍ਰੀ ਵਰਮਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਨਵੇਂ ਬਣਨ ਵਾਲੇ ਦਫ਼ਤਰ ਦਾ ਦੌਰਾ ਕਰਨ ਤੋਂ ਬਾਅਦ ਇਸ ਸਬੰਧੀ ਵਿਸਥਾਰਤ ਮੀਟਿੰਗ ਵੀ ਕੀਤੀ। ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਿਸਟਰੀ ਕਰਵਾਉਣ ਵਾਲਿਆਂ ਦੀ ਖੱਜਲ ਖੁਆਰੀ ਬਿਲਕੁਲ ਖਤਮ ਕਰਨ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਕਰਨ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਬ ਰਜਿਸਟਰਾਰ ਦਫਤਰ ਸਥਾਪਤ ਕੀਤਾ ਜਾ ਰਿਹਾ ਹੈ।

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ, ਇੱਕ ਕਾਬੂ

ਨਵੇਂ ਦਫਤਰ ਦੇ ਨਿਵੇਕਲੇ ਪਹਿਲੂਆਂ ਉਤੇ ਝਾਤ ਪਾਉਂਦਿਆਂ ਸ੍ਰੀ ਵਰਮਾ ਨੇ ਦੱਸਿਆ ਕਿ ਰਜਿਸਟਰੀ ਦਾ ਵਸੀਕਾ ਤਿਆਰ ਕਰਨ ਤੋਂ ਲੈ ਕੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਅਧਿਕਾਰਤ ਕਾਊਂਟਰ ਤੋਂ ਸਟੈਂਪ ਪੇਪਰਾਂ ਦੀ ਖਰੀਦ, ਸ਼ਨਾਖਤ ਲਈ ਈ.ਕੇ.ਵਾਈ.ਸੀ., ਜਾਇਦਾਦ ਦੀ ਖਰੀਦ ਤੇ ਵੇਚ ਕਰਨ ਵਾਲੇ ਦੀ ਗਵਾਹ ਸਮੇਤ ਉਚ ਕੁਆਲਟੀ ਦੀ ਤਸਵੀਰ ਖਿਚਵਾਉਣੀ ਅਤੇ ਰਜਿਸਟਰੀ ਦੀ ਇਹ ਸਾਰੀ ਪ੍ਰਕਿਰਿਆ 90 ਮਿੰਟਾਂ ਦੇ ਅੰਦਰ ਮੁਕੰਮਲ ਹੋਵੇਗੀ ਜਿਸ ਵਿੱਚ ਰਜਿਸਟਰੀ ਦਾ ਰੰਗਦਾਰ ਪ੍ਰਿੰਟ ਮਿਲਣ ਦੀ ਸਹੂਲਤ ਇਕ ਛੱਤ ਹੇਠ ਮਿਲੇਗੀ। ਉਨ੍ਹਾਂ ਕਿਹਾ ਕਿ ਰਜਿਸਟਰੀ ਲਿਖਣ ਦੇ ਵੱਖ-ਵੱਖ ਕਾਊਂਟਰ ਇਸੇ ਦਫਤਰ ਵਿੱਚ ਹੋਣਗੇ।ਇਸ ਤੋਂ ਇਲਾਵਾ ਜੇਕਰ ਕੋਈ ਆਪਣੇ ਆਪ ਵਸੀਕਾ ਲਿਖਣਾ ਚਾਹੁੰਦਾ ਹੈ ਜਾਂ ਉਹ ਘਰ ਤੋਂ ਹੀ ਕਾਗਜ਼ ਲਿਖ ਕੇ ਲਿਆਉਣਾ ਚਾਹੁੰਦਾ ਹੈ ਤਾਂ ਉਸ ਲਈ ਆਨਲਾਈਨ ਕਾਊਂਟਰ ਹੋਵੇਗਾ।ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਔਰਤਾਂ ਲਈ ਸਟੈਂਪ ਡਿਊਟੀ ਵਿੱਚ 2 ਫੀਸਦੀ ਛੋਟ ਕਾਰਨ ਰਜਿਸਟਰੀ ਕਰਵਾਉਣ ਵਾਲਿਆਂ ਵਿੱਚ ਔਰਤਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਨਵੇਂ ਦਫਤਰ ਵਿੱਚ ਔਰਤਾਂ ਦੇ ਬੈਠਣ ਲਈ ਵਿਸ਼ੇਸ਼ ਜਗ ਦਾ ਪ੍ਰਬੰਧ ਹੋਵੇਗਾ।

ਸਰਾਬ ਦੇ ਨਸ਼ੇ ਦੀ ਲੋਰ ’ਚ ਹੋਇਆ ਤਕਰਾਰ ਬਣਿਆ ਸੀ ਡੀਐਸਪੀ ਦੇ ਕਤਲ ਦਾ ਕਾਰਨ

ਇਸ ਦੇ ਨਾਲ ਹੀ ਆਮ ਲੋਕਾਂ ਦੇ ਬੈਠਣ ਲਈ ਉਡੀਕ ਖੇਤਰ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਰਜਿਸਟਰੀ ਲਈ ਆਪਣਾ ਸਮਾਂ ਲੈਣ ਵਾਲਾ ਵਿਅਕਤੀ ਆਪਣੇ ਮੋਬਾਈਲ ਉਤੇ ਮਿਲੀ ਅਪੁਆਇੰਟਮੈਂਟ ਦਿਖਾ ਕੇ ਦਫ਼ਤਰ ਵਿੱਚ ਆ ਸਕੇਗਾ।ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਆਉਣ ਵਾਲੇ ਭਵਿੱਖ ਦੀਆਂ ਚੁਣੌਤੀਆਂ ਨੂੰ ਦੇਖਦਿਆਂ ਸਹੂਲਤਾਂ ਅਤੇ ਸਟਾਫ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਰਜਿਸਟਰੀ ਕਰਵਾਉਣ ਆਉਣ ਵਾਲੇ ਵਿਅਕਤੀਆਂ ਗਿਣਤੀ ਵੱਧਣ ਦੇ ਬਾਵਜੂਦ ਕੋਈ ਦਿੱਕਤ ਨਾ ਆਵੇ।ਇਸ ਮੌਕੇ ਸਕੱਤਰ ਲੋਕ ਨਿਰਮਾਣ ਵਿਭਾਗ ਪ੍ਰਿਆਂਕ ਭਾਰਤੀ, ਵਿਸ਼ੇਸ਼ ਸਕੱਤਰ ਮਾਲ ਕੇਸ਼ਵ ਹਿੰਗੋਨੀਆ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਸਟਾਫ ਅਫਸਰ ਟੀ. ਬੈਨਿਥ, ਐਸ.ਐਸ.ਪੀ. ਡਾ ਸੰਦੀਪ ਗਰਗ, ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਐਸ.ਡੀ.ਐਮ. ਚੰਦਰ ਜੋਤੀ ਸਿੰਘ, ਚੀਫ ਆਰਕੀਟੈਕਟ ਮੈਡਮ ਸਪਨਾ, ਜ਼ਿਲਾ ਮਾਲ ਅਫਸਰ ਅਮਨਦੀਪ ਚਾਵਲਾ, ਸਬ ਰਜਿਸਟਰਾਰ ਬੀਰਕਰਨ ਸਿੰਘ ਤੇ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋੰ ਵੀ ਹਾਜ਼ਰ ਸਨ।

 

Related posts

’ਤੇ ਜਦ ਮੰਤਰੀ ਨੇ ਖੁਦ ਟਰੈਕਟਰ ਚਲਾ ਕੇ 100 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਲਿਆ

punjabusernewssite

ਹੁਣ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣੇ: ਹਰਦੀਪ ਸਿੰਘ ਮੁੰਡੀਆ

punjabusernewssite

ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾ ਤੇ ਪੈਨਸ਼ਨਰਾ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀਆ ਸਿਫਾਰਸ਼ਾਂ ਲਾਗੂ ਕਰਵਾਉਣ ਲਈ ਡੀ ਪੀ ਆਈ ਦਫ਼ਤਰ ਅੱਗੇ ਦਿੱਤਾ ਧਰਨਾ

punjabusernewssite