ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਵਰਕਿੰਗ ਦੀ ਮੀਟਿੰਗ ਸੰਪੰਨ

0
6
99 Views

24 ਨਵੰਬਰ ਨੂੰ ਜਲ ਸਪਲਾਈ ਵਿਭਾਗ ਦੇ ਮੰਤਰੀ ਦੇ ਹਲਕੇ ਸਾਹਨੇਵਾਲਾ ’ਚ ਠੇਕਾ ਮੁਲਾਜਮ ਪਰਿਵਾਰਾਂ ਤੇ ਬੱਚਿਆ ਸਮੇਤ ਸੂਬਾ
ਲੁਧਿਆਣਾ, 5 ਨਵੰਬਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਅਗੁਵਾਈ ਹੇਠ ਈਸੜੂ ਭਵਨ ਲੁਧਿਆਣਾ ਵਿਖੇ ਕੀਤੀ ਗਈ। ਜਿਸ ਵਿਚ ਸਾਰੇ ਪੰਜਾਬ ਤੋਂ ਪਹੁੰਚੇ ਸੂਬਾ ਕਮੇਟੀ ਮੈਂਬਰ, ਵੱਖ ਵੱਖ ਜਿਲਿ੍ਹਆ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਸਮੇਤ ਹੋਰ ਸਰਗਰਮ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਕਈ ਅਹਿਮ ਏਜੰਡਿਆ ਤੇ ਸਰਵ ਸੰਮਤੀ ਨਾਲ ਫੈਸਲੇ ਲਏ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ

ਇਹ ਵੀ ਪੜ੍ਹੋ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਸੁਣਵਾਈ ਟਲੀ

ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ ਅਤੇ ਜਦੋਂ ਤੱਕ ਇਸ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਤਨਖਾਹਾਂ ਵਿਚ ਕਿਰਤ ਕਾਨੂੰਨ ਦੇ ਅਧੀਨ ਵਧੀਆ ਉਜਰਤਾਂ ਮੁਤਾਬਿਕ ਤਨਖਾਹ ’ਚ ਵਾਧਾ ਕਰਨ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲਾ ਜਿਲ੍ਹਾ ਲੁਧਿਆਣਾ ਵਿੱਚ ਜੱਥੇਬੰਦੀ ਵੱਲੋਂ ਮਿਤੀ 24 ਨਵੰਬਰ 2024 ਨੂੰ ਸੂਬਾ ਪੱਧਰੀ ਪਰਿਵਾਰਾਂ ਅਤੇ ਬਚਿਆ ਸਮੇਤ ਧਰਨਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ’ਚ ਗੈਂਗਸਟਰ ਲੰਡਾ ਹਰੀਕੇ ਦਾ ਸਾਥੀ ਜਖ਼ਮੀ

ਉਨ੍ਹਾਂ ਅੱਗੇ ਕਿਹਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਜਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ 4 ਵਿਧਾਨ ਸਭਾ ਹਲਕਿਆ ਵਿਚ 5,7 ਅਤੇ 8 ਨਵੰਬਰ 2024 ਨੂੰ ਉਲੀਕੇ ਝੰਡਾ ਮਾਰਚ ਪ੍ਰੋਗਰਾਮ ਨੂੰ ਵੀ ਲਾਗੂ ਕੀਤਾ ਜਾਵੇਗਾ ਅਤੇ ਜਲ ਸਪਲਾਈ ਵਰਕਰ ਵੱਡੀ ਗਿਣਤੀ ਵਿਚ ਸ਼ਿਰਕਤ ਕਰਣਗੇ।ਮੀਟਿੰਗ ਵਿਚ ਉਪਰੋਕਤ ਆਗੂਆਂ ਤੋਂ ਇਲਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਜਸਬੀਰ ਸਿੰਘ ਜਿੰਦਵੜੀ, ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ,ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਮਨਪ੍ਰੀਤ ਸਿੰਘ, ਜਥੇਬੰਦਕ ਸਕੱਤਰ ਗੁਰਵਿੰਦਰ ਸਿੰਘ ਪੰਜੋਲੀ, ਜੁਆਇਟ ਪ੍ਰੈਸ ਸਕੱਤਰ ਜਸਵੀਰ ਸਿੰਘ ਸੀਰਾ, ਪ੍ਰਚਾਰ ਸਕੱਤਰ ਬਲਜੀਤ ਸਿੰਘ ਭੱਟੀ, ਮੇਜਰ ਸਿੰਘ ਮੌਜੂਦ ਸਨ।

 

LEAVE A REPLY

Please enter your comment!
Please enter your name here