ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Date:

spot_img

👉ਨਾਜਾਇਜ਼ ਮਾਈਨਿੰਗ ਸਮੱਗਰੀ ਲਿਜਾ ਰਹੇ ਤਿੰਨ ਟਿੱਪਰ ਅਪ੍ਰੇਟਰਾਂ ਦੇ ਚਲਾਨ ਕੱਟੇ
Sri Anandpur Sahib News:ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਜ਼ਮੀਨੀ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੀ ਰਾਤ ਕੀਤੀ ਗਈ ਵੱਡੀ ਕਾਰਵਾਈ ਦਾ ਵੇਰਵਾ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੀ ਟੀਮ ਨੇ ਪਿੰਡ ਐਲਗਰਾਂ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਜ਼ਬਤ ਕੀਤੀ ਹੈ।

ਇਹ ਵੀ ਪੜ੍ਹੋ 👉ਥਾਣੇਦਾਰ ਇਕਬਾਲ ਸਿੰਘ ਕ*ਤ*ਲ ਕੇਸ; ਪੰਜਾਬ ਪੁਲਿਸ ਨੇ ਦੂਜਾ ਸ਼ੂਟਰ ਵੀ ਹਿਰਾਸਤ ਵਿਚ ਲਿਆ

ਉਨ੍ਹਾਂ ਦੱਸਿਆ ਕਿ ਥਾਣਾ ਨੂਰਪੁਰ ਬੇਦੀ ਵਿਖੇ ਖਾਣਾਂ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਐਫ.ਆਈ.ਆਰ. ਨੰਬਰ 175 ਦਰਜ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਇਲਾਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਕਾਰਵਾਈ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਰਾਹੀਂ ਕੱਢਿਆ ਗਿਆ ਮਟੀਰੀਅਲ ਲਿਜਾ ਰਹੇ ਟਿੱਪਰ ਚਾਲਕਾਂ ਦੇ ਤਿੰਨ ਚਲਾਨ ਵੀ ਕੱਟੇ ਗਏ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਮਾਈਨਿੰਗ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪਰਗਟ ਸਿੰਘ ਅਤੇ MP ਡਾ. ਧਰਮਵੀਰ ਗਾਂਧੀ ਨੂੰ ਜੇਲ੍ਹ ਵਿੱਚ ਬੰਦ ਯੂਥ ਕਾਂਗਰਸੀ ਆਗੂਆਂ ਨਾਲ ਮਿਲਣ ਤੋਂ ਰੋਕਿਆ

 👉ਪਰਚਿਆਂ ਅਤੇ ਜੇਲ੍ਹਾਂ ਦੇ ਡਰਾਵੇ ਨਾਲ ਨੌਜਵਾਨਾਂ ਦੀ ਆਵਾਜ਼...

ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਹਾਕੀ ਖੇਡਾਂ ਬਠਿੰਡਾ ਵਿੱਚ ਜ਼ੋਰਾਂ ’ਤੇ

👉ਸਪੋਰਟਸ ਸਕੂਲ ਘੁੱਦਾ ਵਿਖੇ ਖਿਡਾਰੀ ਦਿਖਾ ਰਹੇ ਹਨ ਸ਼ਾਨਦਾਰ...