ਦੋ ਹਫਤਿਆਂ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 58 ਮੁਕੱਦਮੇ ਦਰਜ ਅਤੇ 89 ਦੋਸ਼ੀ ਗ੍ਰਿਫਤਾਰ
Muktsar News:ਯੁੱਧ ਨਸ਼ਿਆਂ ਵਿਰੁੱਧੌ ਮੁਹਿੰਮ ਤਹਿਤ ਡਾ: ਅਖਿਲ ਚੌਧਰੀ ਆਈ.ਪੀ.ਐਸ., ਐਸ.ਐਸ.ਪੀ., ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ੇ ਦੇ ਸਮੱਗਲਰਾਂ ਨੂੰ ਕਾਬੂ ਕਰਨ ਅਤੇ ਨਸ਼ੇ ਦਾ ਖਾਤਮਾ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਪਿਛਲੇ ਦੋ ਹਫਤਿਆਂ ਅੰਦਰ ਜਿਲ੍ਹਾ ਪੁਲਿਸ ਵੱਲੋਂ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ 58 ਮੁਕੱਦਮੇ ਦਰਜ ਕਰਕੇ 89 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਹ ਵੀ ਪੜ੍ਹੋ ਲੁਧਿਆਣਾ ‘ਚ ਤੜਕਸਾਰ ਪੁਲਿਸ ਦਾ ਬਦਮਾਸ਼ਾਂ ਨਾਲ ਹੋਇਆ ਮੁਕਾਬਲਾ, ਦੋ ਜਖਮੀ
ਜਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਆਈ.ਪੀ.ਐਸ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਨਸ਼ੇ ਦੇ ਖਾਤਮੇ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜਿਸ ਦੇ ਚੱਲਦਿਆਂ ਜਿੱਥੇ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣ, ਨੌਜਵਾਨਾਂ ਨੂੰੰ ਖੇਡਾਂ ਵੱਲ ਅਕਰਸ਼ਿਤ ਕਰਨ ਆਦਿ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਨਸ਼ੇ ਦੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਸ਼ੱਕੀ ਥਾਵਾਂ ਤੇ ਸਰਚ ਅਪ੍ਰੇਸ਼ਨ, ਨਾਕਾਬੰਦੀਆਂ ਕਰਵਾ ਕੇ ਅਸਰਦਾਰ ਢੰਗ ਨਾਲ ਚੈਕਿੰਗ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ Bathinda ਦੇ CIA Staff ਵੱਲੋਂ MP ਤੋਂ ਨਜਾਇਜ਼ ਤਸਕਰੀ ਕਰਨ ਵਾਲੇ 2 ਨੌਜਵਾਨ ਕਾਬੂ
ਉਹਨਾਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧੌ ਮੁਹਿੰਮ ਤਹਿਤ ਪਿਛਲੇ ਦੋ ਹਫਤਿਆਂ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 58 ਮੁਕੱਦਮੇ ਦਰਜ ਕਰਕੇ, 89 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ 300 ਗ੍ਰਾਮ ਹੈਰੋਇਨ, 13.960 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 15.930 ਕਿਲੋਗ੍ਰਾਮ ਅਫੀਮ, 7244 ਨਸ਼ੀਲੀਆਂ ਗੋਲੀਆਂ/ਕੈਪਸੂਲ, 1,38,500/- ਡਰੱਗ ਮਨੀ ਬਰਾਮਦ ਕੀਤੀ ਗਈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸਖਤ ਕਾਰਵਾਈ"