ਦੋਸ਼ੀ ਪਾਏ ਗਏ 25 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅਤਲ ਕਰਨ ਦੇ ਆਦੇਸ਼ ਜਾਰੀ ਕੀਤੇ
Haryana News: ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆਵਾਂ ਵਿਚ ਪੇਪਰ ਪ੍ਰੀਖਿਆ ਕੇਂਦਰ ਤੋਂ ਬਾਹਰ ਕੱਢਣ ਦੇ ਮਾਮਲੇ ‘ਤੇ ਸਖ਼ਤ ਐਕਸ਼ਨ ਲੈਂਦੇ ਹੋਏ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿਚ ਅਜੇ ਤਕ ਦੋਸ਼ੀ ਪਾਏ ਗਏ 25 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅਤਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਜਿਸ ਵਿਚ ਚਾਰ ਡੀ.ਐਸ.ਪੀ. ਅਤੇ ਤਿੰਨ ਐਚ.ਐਚ.ਓ. ਸ਼ਾਮਿਲ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੋ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ ਕਿ ਇਸ ਦੇ ਇਲਾਵਾ ਸਰਕਾਰੀ ਸਕੂਲਾਂ ਦੇ ਚਾਰ ਪ੍ਰੀਖਿਆ ਇਨਵਿਜੀਲੇਟਰ ਅਤੇ ਨਿੱਜੀ ਸਕੂਲਾਂ ਦੀ ਇਕ ਪ੍ਰੀਖਿਆ ਇਨਵਿਜੀਲੇਟਰ ਖਿਲਾਫ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਨਾਲ ਹੀ, ਸਰਕਾਰੀ ਸਕੂਲ ਦੇ ਚਾਰਾਂ ਪ੍ਰੀਖਿਆ ਇਨਵਿਜੀਲੇਟਰਾਂ ਨੂੰ ਮੁਅਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਦੀ ਬੁਲਾਈ ਮੀਟਿੰਗ
ਇਸ ਤੋਂ ਇਲਾਵਾ, ਦੋ ਸੈਂਟਰ ਸੁਪਰਵਾਇਜਰ ਨੂੰ ਵੀ ਮੁਅਤਲ ਕੀਤਾ ਗਿਆ ਹੈ। ਇੰਨ੍ਹਾਂ ਮਾਮਲਿਆਂ ਵਿਚ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਨਕਲ ਕਰਵਾਉਣ ਜਾਂ ਪੇਪਰ ਪ੍ਰੀਖਿਆ ਕੇਂਦਰ ਤੋਂ ਬਾਹਰ ਕੱਢਣ ਦੇ ਦੋਸ਼ ਵਿਚ ਅਜੇ ਤਕ ਚਾਰ ਬਾਹਰੀ ਵਿਅਕਤੀਆਂ ਅਤੇ ਅਠ ਵਿਦਿਆਰਥੀਆਂ ‘ਤੇ ਵੀ ਐਫ.ਆਈ.ਆਰ. ਦਰਜ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿਚ ਅਜੇ ਜਾਂਚ ਜਾਰੀ ਹੈ। ਸਾਰੇ ਜਿਲਾ ਡਿਪਟੀ ਕਮਿਸ਼ਸ਼ਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਸਖ਼ਤ ਆਦੇਸ਼ ਜਾਰੀ ਕਰਦੇ ਹੋਏ ਇਹ ਯਕੀਨੀ ਕਰਨ ਲਈ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰ ਦੇ ਨੇੜੇ ਕੋਈ ਵਿਅਕਤੀ ਨਾ ਜਾਵੇ ਅਤੇ 500 ਮੀਟਰ ਦੀ ਦੂਰੀ ਤੋਂ ਬਾਹਰ ਰਹੇ। ਇਸ ਸਬੰਧੀ ਜੇਕਰ ਸੂਬੇ ਵਿਚ ਕਿਧਰੇ ‘ਤੇ ਵੀ ਸ਼ਿਕਾਇਤ ਆਉਂਦੀ ਹੈ ਤਾਂ ਸਬੰਧਤ ਜਿਲਾ ਪ੍ਰਸ਼ਾਸਨ ਇਸ ਦਾ ਜਿੰਮੇਵਾਰ ਹੋਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਹਰਿਆਣਾ ਸਰਕਾਰ ਵੱਲੋਂ ਪੇਪਰ ਪ੍ਰੀਖਿਆ ਕੇਂਦਰ ਤੋਂ ਬਾਹਰ ਕੱਢਣ ਦੇ ਮਾਮਲੇ ‘ਤੇ ਸਖ਼ਤ ਐਕਸ਼ਨ"