ਪੰਜਾਬ ਦੇ ਵਿਚ ਓਵਰਲੋਡ ਗੱਡੀਆਂ ਵਿਰੁੱਧ ਹੋਵੇਗੀ ਸਖ਼ਤੀ, ਟ੍ਰਾਂਸਪੋਰਟ ਮੰਤਰੀ ਨੇ ਦਿੱਤੇ ਕਾਰਵਾਈ ਦੇ ਹੁਕਮ

Date:

spot_img

ਚੰਡੀਗੜ੍ਹ, 15 ਫ਼ਰਵਰੀ: ਪੰਜਾਬ ਦੇ ਵਿਚ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਹੁਣ ਸੂੁਬਾ ਸਰਕਾਰ ਸਖ਼ਤ ਕਾਰਵਾਈ ਕਰਨ ਦੇ ਰੋਅ ਵਿਚ ਹੈ। ਇਸ ਸਬੰਧ ਵਿਚ ਅੱਜ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ।

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਭਾਜਪਾ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਇਸ ਦੌਰਾਨ ਉਨ੍ਹਾਂ ਟਰੱਕ ਅਪਰੇਟਰਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ, ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ।

ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਸ. ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸੁਖਵਿੰਦਰ ਕੁਮਾਰ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...