ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

0
20

ਚੰਡੀਗੜ੍ਹ, 25 ਨਵੰਬਰ: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ, ਜਿਸ ਨਾਲ ਧੁੰਦ ਅਤੇ ਠੰਡ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ। ਪਿਛਲੇ ਦਿਨਾਂ ‘ਚ ਕਈ ਥਾਵਾਂ ਤੇ ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਨੂੰ ਖਤਰਾ ਪੈਦਾ ਹੋਇਆ ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਕਮਿਸ਼ਨ ਵੱਲੋਂ ਇਸ ਮਾਮਲੇ ਦਾ ਸਖਤ ਨੋਟਿਸ ਲੈਂਦੇ ਹੋਏ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਦੀ ਉਂਲੰਘਣਾ ਕਰਦੇ ਹਨ ਉਨ੍ਹਾਂ ਵਿਰੁੱਧ ਸਖਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਹੀ ਕੀਤੀ ਜਾਂਦੀ ਅਤੇ ਹਾਦਸਾ ਵਾਪਰਦਾ ਹੈ, ਤਾਂ ਉਸ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਹੋਵੇਗੀ।ਇਸ ਸਬੰਧੀ ਕਮਿਸ਼ਨ ਨੇ ਸਮੂਹ ਜਿਲ੍ਹਾ ਸਿੱਖਿਆ ਅਧਿਕਾਰੀਆਂ, ਬਾਲ ਸੁਰੱਖਿਆ ਅਧਿਕਾਰੀਆਂ ਅਤੇ ਪੁਲਿਸ ਵਿਭਾਗ ਨੂੰ ਇਹ ਨਿਰਦੇਸ਼ ਦਿੱਤੇ ਹਨ ਕਿ ਉਹ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਉਣ।

 

LEAVE A REPLY

Please enter your comment!
Please enter your name here