Punjab News : ਫਰੀਦਕੋਟ ਵਿੱਚ ਖ਼ਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੋਣ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਦਾ ਮੁੱਖ ਉਦੇਸ਼ ਗੰਦਗੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣਾ ਹੈ।
ਇਹ ਵੀ ਪੜ੍ਹੋ 👉 ਪਰਗਟ ਸਿੰਘ ਦੀ ਤਾਜ਼ਪੋਸ਼ੀ ; Hockey ਦੀ ਕਪਤਾਨੀ ਤੋਂ Punjab Congress ਦੀ ਪ੍ਰਧਾਨਗੀ ਤੱਕ ਦਾ ਸਫ਼ਰ
ਜਾਰੀ ਹੁਕਮਾਂ ਅਨੁਸਾਰ, ਸ਼ਹਿਰ ਵਿੱਚ ਨਿੱਜੀ ਮਾਲਕੀ ਜਾਂ ਕਬਜ਼ੇ ਵਾਲੇ ਖ਼ਾਲੀ ਪਲਾਟਾਂ ਦੇ ਮਾਲਕਾਂ ਨੂੰ ਆਪਣੇ ਪਲਾਟਾਂ ਵਿੱਚ ਜਮ੍ਹਾਂ ਕੂੜੇ-ਕਰਕਟ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਫ਼ਾਈ ਕਰਵਾਉਣੀ ਪਵੇਗੀ। ਇਸ ਦੇ ਨਾਲ ਹੀ ਪਲਾਟਾਂ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਵਾੜ ਕਰਵਾਉਣੀ ਯਕੀਨੀ ਬਣਾਉਣੀ ਹੋਵੇਗੀ, ਤਾਂ ਜੋ ਉੱਥੇ ਕੂੜਾ-ਕਰਕਟ ਇਕੱਠਾ ਨਾ ਹੋ ਸਕੇ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਖ਼ਾਲੀ ਪਲਾਟਾਂ ਵਿੱਚ ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੋਣ ਕਾਰਨ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ, ਜੋ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲਾਉਣ ਦਾ ਕਾਰਨ ਬਣ ਸਕਦੇ ਹਨ।
ਇਹ ਵੀ ਪੜ੍ਹੋ 👉 ਮੀਂਹ ਨੇ ਕਿਸਾਨਾਂ ਦੀ ਵਧਾਈ ਮੁਸ਼ਕਲ, ਮੰਡੀ ’ਚ ਭਿੱਜੀ ਕਣਕ
ਇਹ ਬਿਮਾਰੀਆਂ ਸ਼ਹਿਰ ਵਾਸੀਆਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੀਆਂ ਹਨ। ਇਸੇ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਖ਼ਾਲੀ ਪਲਾਟਾਂ ਦੀ ਸਫ਼ਾਈ ਅਤੇ ਉਨ੍ਹਾਂ ਵਿੱਚ ਗੰਦਗੀ ਇਕੱਠੀ ਹੋਣ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ 2 ਦਸੰਬਰ 2026 ਤੱਕ ਲਾਗੂ ਰਹਿਣਗੇ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



