👉ਆਵਾਜਾਈ ਦੌਰਾਨ ਵਰਤੀ ਜਾਵੇ ਪੂਰੀ ਸਾਵਧਾਨੀ
ਸ੍ਰੀ ਮੁਕਤਸਰ ਸਾਹਿਬ, 31 ਦਸੰਬਰ:ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਬੀ.ਐਂਡ ਆਰ.(ਸੜਕਾਂ) ਅਤੇ ਨੈਸ਼ਨਲ ਹਾਈਵੇਜ ਵਿਭਾਗਾਂ ਨੂੰ ਹਦਾਇਤ ਕੀਤੀ ਕਿ
ਇਹ ਵੀ ਪੜ੍ਹੋ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ‘ਚ ਕੀਤਾ ਵਾਧਾ
ਜ਼ਿਲ੍ਹੇ ਦੀਆਂ ਸਾਰੀਆਂ ਨਹਿਰਾਂ, ਰਜਬਾਹਿਆਂ, ਡਰੇਨਾਂ ਅਤੇ ਕੱਸੀਆਂ ’ਤੇ ਬਣੀਆਂ ਰੇਲਿੰਗ ਨੂੰ ਚੈਕ ਕੀਤਾ ਜਾਵੇ ਅਤੇ ਟੁੱਟ ਚੁੱਕੀਆਂ ਰੇਲਿੰਗ ਨੂੰ ਠੀਕ ਕਰਵਾਇਆ ਜਾਵੇ ਅਤੇ ਨਾਜ਼ੁਕ ਥਾਵਾਂ ’ਤੇ ਆਰਜੀ ਪ੍ਰਬੰਧ ਕੀਤੇ ਜਾਣ ਅਤੇ ਪੁਲਾਂ ਦੀਆਂ ਰੈਲਿੰਗ ’ਤੇ ਰਿਫੈਲਕਟਰ, ਰੰਗ ਰੋਗਣ ਕੀਤਾ ਜਾਵੇ ਅਤੇ ਪੁਲਾਂ ਦੇ ਨਜ਼ਦੀਕ ਆਵਾਜਾਈ ਦੀ ਸਪੀਡ ਨੂੰ ਕੰਟਰੋਲ ਕਰਨ ਲਈ ਸਪੀਡ ਰੋਕੂ ਬਰੈਕਰਾਂ ਦਾ ਪ੍ਰਬੰਧ ਕੀਤਾ ਜਾਵੇ ।ਉਹਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਯਾਤਰੀਆਂ ਦੀ ਸਹੂਲਤ ਲਈ ਪੁਲਾਂ ਦੇ ਨਜਦੀਕ ਸੂਚਨਾਂ ਬੋਰਡ ਵੀ ਲਗਾਏ ਜਾਣ ਤਾਂ ਜੋ ਯਾਤਰੀਆਂ ਨੂੰ ਪਤਾ ਚੱਲ ਸਕੇ ਕਿ ਅੱਗੇ ਕੋਈ ਨਹਿਰ, ਰਜਬਾਹਾ ਜਾਂ ਡਰੇਨ ਲੰਘ ਰਹੀ ਹੈ।ਉਹਨਾਂ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਦੇ ਏਰੀਏ ਵਿੱਚ ਪੁਲਾਂ ’ਤੇ ਕੋਈ ਸੜਕ ਦੁਰਘਟਨਾ ਵਾਪਰਦੀ ਹੈ ਤਾਂ ਉਹਨਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ।
ਇਹ ਵੀ ਪੜ੍ਹੋ ਜਥੇਦਾਰ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਹਾਲੇ ਇੱਕ ਮਹੀਨਾ ਹੋਰ ਮੁਅੱਤਲ ਰਹਿਣਗੀਆਂ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਗਰ ਕੌਸਲਾਂ ਅਤੇ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਅਵਾਰਾਂ ਪਸ਼ੂਆਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਸੜਕਾਂ ’ਤੇ ਨਜਾਇਜ ਕਬਜੇ ਹਟਵਾਏ ਜਾਣ ਤਾਂ ਜੋ ਆਵਾਜਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੇ ਸਕੂਲ ਮੁੱਖ ਸੜਕਾਂ ਦੇ ਨਜ਼ਦੀਕ ਹਨ, ਉਥੇ ਸਾਈਨ ਬੋਰਡ ਅਤੇ ਸਪੀਡ ਬਰੈਕਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਪਹੁੰਚੇ। ਉਹਨਾਂ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਕਿਨਾਰੇ ਉੱਗੀਆਂ ਝਾੜੀਆਂ ਅਤੇ ਵਧੀਆਂ ਦਰਖਤਾਂ ਦੇ ਟਾਹਣੀਆਂ ਦੀ ਕਟਾਈ ਕਰਵਾਈ ਜਾਵੇ ਤਾਂ ਜੋ ਸਰਦੀ ਦੀਆਂ ਧੁੰਦਾਂ ਦੌਰਾਨ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਹਮੇਸਾ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਵਾਜਾਈ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK