ਚੰਡੀਗੜ੍ਹ, 17 ਅਗਸਤ: ਪੰਜਾਬ ਦੇ ਮਾਲ ਅਧਿਕਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਹੁਣ ਵਾਪਸ ਲੈ ਲਈ ਗਈ ਹੈ। ਇਸ ਸਬੰਧ ਵਿੱਚ ਅੱਜ ਚੰਡੀਗੜ੍ਹ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਸਰਕਾਰ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਦਿੱਤੇ ਭਰੋਸਾ ਤੋਂ ਬਾਅਦ ਇਹ ਹੜਤਾਲ ਵਾਪਿਸ ਲੈਣ ਲਈ ਗਈ।
ਕਾਲੇ ਸ਼ੀਸਿਆਂ ਵਾਲੀ ਗੱਡੀ ’ਚ ਘੁੰਮ ਰਹੇ ਸੀਆਈਏ ‘ਜਵਾਨ’ ਨੂੰ ਟਰੈਫ਼ਿਕ ਪੁਲਿਸ ਵਾਲਿਆਂ ’ਤੇ ਰੋਹਬ ਝਾੜਣਾ ਪਿਆ ਮਹਿੰਗਾ
ਜ਼ਿਕਰਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਦਿੱਤੇ ਮੰਗ ਪੱਤਰ ਉਪਰ ਕੋਈ ਕਾਰਵਾਈ ਨਾ ਹੋਣ ਦੇ ਕਾਰਨ ਗੁੱਸੇ ਵਿਚ ਆਏ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੇ ਭਲਕ ਤੋਂ ਸਮੂਹਿਕ ਤੌਰ ‘ਤੇ ਛੁੱਟੀ ਉਪਰ ਜਾਣ ਦਾ ਐਲਾਨ ਕਰ ਦਿੱਤਾ ਸੀ। ਜਿਸ ਕਾਰਨ ਤਹਿਸੀਲਾਂ ਵਿਚ ਕੰਮ ਕਾਜ ਠੱਪ ਹੋਣ ਦੀ ਸੰਭਾਵਨਾ ਬਣ ਗਈ ਸੀ। ਦੱਸਣਾ ਬਣਦਾ ਹੈ ਕਿ ਆਪਣੀਆਂ ਮੰਗਾਂ ਸਬੰਧੀ ਲੰਘੀ 9 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਨੂੰ ਮਾਲ ਅਫਸਰ ਐਸੋਸੀਏਸ਼ਨ ਵੱਲੋਂ ਇੱਕ ਮੰਗ ਪੱਤਰ ਦਿੱਤਾ ਗਿਆ ਸੀ।
Mumbai ’ਚ ਸਿੱਖ TTE ਦੀ ਯਾਤਰੀਆਂ ਵੱਲੋਂ ਕੁੱਟਮਾਰ ਦਾ ਮਾਮਲਾ ਭਖਿਆ
ਜਿਸ ਵਿਚ ਤਹਿਸੀਲਦਾਰਾਂ ਵਿਚੋਂ ਪੀਸੀਐਸ ਕਾਡਰ ਲਈ ਨੌਮੀਨੇਸ਼ਨ ਵਾਸਤੇ ਸਾਲ 2021 ਅਤੇ 2022 ਦੇ ਪੈਡਿੰਗ ਪਏ ਕੇਸਾਂ ਨੂੰ ਭੇਜਣ, ਤਹਿਸੀਲਾਂ ਵਿਚ ਸੁਰੱਖਿਆ ਕਰਮਚਾਰੀ ਮੁਹੱਈਆਂ ਕਰਵਾਉਣ, ਮਾਲ ਅਧਿਕਾਰੀਆਂ ਨੂੰ ਸਰਕਾਰੀ ਗੱਡੀਆਂ ਮੁਹੱਈਆਂ ਕਰਵਾਉਣ ਤੋਂ ਬਾਅਦ ਚੱਲ ਰਹੀਆਂ ਚਾਰਜ਼ਸੀਟਾਂ ਦਾਖ਼ਲ ਦਫ਼ਤਰ ਕਰਨ ਆਦਿ ਦੀ ਮੰਗ ਕੀਤੀ ਗਈ ਸੀਇਸਦੇ ਲਈ ਸਰਕਾਰ ਨੂੰ 18 ਅਗਸਤ ਦਾ ਸਮਾਂ ਦਿੱਤਾ ਗਿਆ ਸੀ, ਜਿਸਤੋਂ ਬਾਅਦ ਸਮੁੱਚੇ ਪੰਜਾਬ ਵਿਚ ਕੰਮ ਬੰਦ ਕਰਨ ਬਾਰੇ ਦਸਿਆ ਗਿਆ ਸੀ।