ਜ਼ਿਲ੍ਹਾ ਤੇ ਸਬ ਡਵੀਜ਼ਨਲ ਪੱਧਰ ‘ਤੇ ਪਰਾਲੀ ਪਰੋਟੈਕਸ਼ਨ ਫੋਰਸ ਦਾ ਕੀਤਾ ਜਾਵੇ ਗਠਨ : ਡਿਪਟੀ ਕਮਿਸ਼ਨਰ

Date:

spot_img

Bathinda News: ਸਾਉਣੀ 2025 ਦੌਰਾਨ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹਾ ਤੇ ਸਬ ਡਵੀਜਨਲ ਪੱਧਰ ‘ਤੇ ਪਰਾਲੀ ਪਰੋਟੈਕਸ਼ਨ ਫੋਰਸ ਦਾ ਗਠਨ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪੱਧਰੀ ਕੋਆਰਡੀਨੇਟਿੰਗ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਮੌਕੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਦਿੱਤੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਪੱਧਰ ‘ਤੇ ਨੋਡਲ ਅਤੇ ਕਲੱਸਟਰ ਅਫ਼ਸਰਾਂ ਦੀਆਂ ਡਿਊਟੀਆਂ ਲਗਾਉਣੀਆਂ ਅਤੇ ਪਿੰਡ ਵਿੱਚ ਵੱਖ-ਵੱਖ ਖੇਤੀਬਾੜੀ ਵਿਭਾਗ ਅਤੇ ਸਹਿਯੋਗੀ ਵਿਭਾਗਾਂ (ਸਹਿਕਾਰਤਾ ਵਿਭਾਗ, ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ, ਬਾਗਬਾਨੀ ਵਿਭਾਗ, ਭੂਮੀਂ ਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ) ਦੇ ਕਰਮਚਾਰੀਆਂ ਦੀ ਡਿਊਟੀ ਲਗਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਹਰ ਕਲਸਟਰ ਅਫਸਰ ਵੱਲੋਂ ਆਪੋਂ ਆਪਣੇ ਅਧੀਨ ਪੈਂਦੇ ਕਰੀਬ 50 ਕਿਸਾਨਾਂ ਨਾਲ ਤਾਲਮੇਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਖੇਤਰਾਂ ਦੀਆਂ ਕਮੇਟੀਆਂ ਦੇ ਸਲਾਹ-ਮਸ਼ਵਰੇ ਨਾਲ ਬਣਾਈ ਜਾਣ ਵਾਲੀ ਉਦਯੋਗਿਕ ਨੀਤੀ ਦੀ ਯੋਜਨਾ ਦਾ ਕੀਤਾ ਉਦਘਾਟਨ

ਉਨ੍ਹਾਂ ਇਹ ਵੀ ਕਿਹਾ ਕਿਸਾਨਾਂ ਨੂੰ ਮਸ਼ੀਨਾਂ ਸਬੰਧੀ ਜਾਣਕਾਰੀ ਅਤੇ ਪਰਾਲੀ ਸਾੜਣ ਸਬੰਧੀ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਕੰਟਰੋਲ ਸੈਂਟਰ ਸਥਾਪਿਤ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਕੂਲਾਂ ਵਿੱਚ ਬੱਚਿਆ ਨੂੰ ਪਰਾਲੀ ਸਾੜਣ ਨਾਲ ਮਨੁੱਖੀ ਸਿਹਤ ‘ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਵਾਉਣਾ ਯਕੀਨੀ ਬਣਾਇਆ ਜਾਵੇ।ਇਸ ਦੌਰਾਨ ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ, ਰਿਜ਼ਨਲ ਟਰਾਂਸਪੋਰਟ ਅਫ਼ਸਰ ਸ੍ਰੀ ਪੁਨੀਤ ਸ਼ਰਮਾ, ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਮਨਿੰਦਰ ਕੌਰ, ਸਹਾਇਕ ਖੇਤੀਬਾੜੀ ਇੰਜੀਨੀਅਰ ਗਰੇਡ-1 ਸ੍ਰੀ ਗੁਰਜੀਤ ਵਿਰਕ ਤੋਂ ਇਲਾਵਾ ਬੇਲਰ ਮਾਲਕ ਅਤੇ ਐਗਰੀਗੇਟਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...