Bathinda News: Guru Nanak Dev Public Senior Secondary School Kamla Nehru Nagar, Bathinda (ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਗਰ , ਬਠਿੰਡਾ) ਦੇ ਵਿਦਿਆਰਥੀਆਂ ਨੇ ਇਕ ਵਾਰੀ ਫਿਰ 10ਵੀ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖੇਤਰ ਵਿੱਚ ਆਪਣਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਦੀਪਾਂਸ਼ੂ ਬਾਂਸਲ ਨੇ 96.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ । ਅਨਾਮਿਕਾ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਮਨੀਸ਼ਾ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਤੀਜਾ ਸਥਾਨ ਹਾਸਲ ਕੀਤਾ ।
ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ
ਸਕੂਲ ਦੇ ਬੁਲਾਰੇ ਨੇ ਦਸਿਆ ਕਿ 18 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋ ਵੱਧ ਅੰਕ ਹਾਸਲ ਕੀਤੇ।12 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋ ਵੱਧ ਅੰਕ ਹਾਸਲ ਕੀਤੇ। ਜਦਕਿ 17 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋ ਵੱਧ ਅੰਕ ਹਾਸਲ ਕੀਤੇ। ਸਕੂਲ ਮੈਨਜਮੈਂਟ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਜਸਦੀਪ ਕੌਰ ਮਾਨ ਨੇ ਕਿਹਾ, ਇਹ ਨਤੀਜੇ ਸਾਡੇ ਵਿਦਿਆਰਥੀਆਂ ਦੀ ਮਿਹਨਤ ,ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ ।ਅਸੀ ਸਾਰੇ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹਾਂ ।ਸਕੂਲ ਵੱਲੋ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ ਹੈ ਜੋ ਇਸ ਕਾਮਯਾਬੀ ਦੇ ਭਾਗੀਦਾਰ ਹਨ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





