Thursday, April 16, 2026
spot_img
spot_img

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਰਾਜ ਪੱਧਰੀ ਅੰਤਰ-ਯੂਨੀਵਰਸਿਟੀ ਯੁਵਕ ਮੇਲੇ 2024 ਵਿੱਚ ਸ਼ਾਨਦਾਰ ਪ੍ਰਦਰਸ਼ਨ

Date:

spot_img

ਬਠਿੰਡਾ, 4 ਦਸੰਬਰ:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਵਿਦਿਆਰਥੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ , ਲੁਧਿਆਣਾ ਵਿਖੇ ਪੰਜਾਬ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਅੰਤਰ-ਯੂਨੀਵਰਸਿਟੀ ਯੁਵਕ ਮੇਲੇ 2024 ਵਿੱਚ ਬੇਮਿਸਾਲ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸੱਭਿਆਚਾਰਕ ਅਤੇ ਕਲਾਤਮਕ ਉੱਤਮਤਾ ਦਾ ਜਸ਼ਨ ਮਨਾਉਂਦੇ ਹੋਏ ਇਸ ਵੱਕਾਰੀ ਫੈਸਟੀਵਲ ਵਿੱਚ ਰਾਜ ਭਰ ਦੀਆਂ 20 ਯੂਨੀਵਰਸਿਟੀਆਂ ਨੇ ਭਾਗ ਲਿਆ।ਮਾਸਟਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਦੀ ਵਿਦਿਆਰਥਣ ਹਰਜੋਤ ਕੌਰ ਨੇ ਰਵਾਇਤੀ ਪਹਿਰਾਵਾ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ ਸੁਖਬੀਰ ਬਾਦਲ ’ਤੇ ਹੋਏ ਹਮਲੇ ਵਿਚ Arvind Kejriwal ਦਾ ਬਿਆਨ ਆਇਆ ਸਾਹਮਣੇ,ਕੀ ਕਿਹਾ ਦੇਖੋ ਵੀਡੀਓ

ਸ਼ਾਨਦਾਰ ਪਰੰਪਰਾਗਤ ਸਿੱਖ ਪਹਿਰਾਵੇ ਵਿੱਚ ਸਜੇ ਹਰਜੋਤ ਕੌਰ ਨੇ ਦਰਸ਼ਕਾਂ ਅਤੇ ਜੱਜਾਂ ਦਾ ਮਨ ਮੋਹ ਲਿਆ ਅਤੇ ਇਸ ਮੁੱਖ ਸਮਾਗਮ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।ਇਸੇ ਤਰ੍ਹਾਂ ਆਰਕੀਟੈਕਚਰ ਦੇ ਫਾਈਨ ਆਰਟਸ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਵਿਦਿਆਰਥੀ ਭਿੰਦਰ ਸਿੰਘ ਨੇ ਫੈਸਟੀਵਲ ਵਿੱਚ ਆਪਣੀ ਰਚਨਾਤਮਕ ਅਤੇ ਕਲਾਤਮਕ ਮੁਹਾਰਤ ਦਾ ਪ੍ਰਦਰਸ਼ਨ ਕਰਦੇ ਹੋਏ ਮੌਕੇ ਤੇ ਚਿੱਤਰਕਾਰੀ ਮੁਕਾਬਲੇ ਵਿੱਚ ਤੀਜਾ ਇਨਾਮ ਹਾਸਿਲ ਕੀਤਾ।ਐਮ.ਆਰ.ਐਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ, ਪ੍ਰੋ. (ਡਾ.) ਸੰਦੀਪ ਕਾਂਸਲ ਅਤੇ ਡਾਇਰੈਕਟਰ, ਖੇਡਾਂ ਅਤੇ ਯੁਵਕ ਭਲਾਈ, ਡਾ. ਭੁਪਿੰਦਰ ਪਾਲ ਸਿੰਘ ਢੋਟ ਨੇ ਭਾਗੀਦਾਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਵਧਾਈ ਦਿੱਤੀ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...