ਫਰਾਂਸ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ…ਜਿੱਥੇ Students ਦਾ ਸ਼ੁਰੂ ਹੋਇਆ ਇੱਕ ਅੰਦੋਲਨ ਹੁਣ ਪੂਰੇ ਦੇਸ਼ ਵਿੱਚ ਫੈਲ ਗਿਆ ਹੈ। ਹਾਲਾਤ ਇੰਨੇ ਗੰਭੀਰ ਹੋ ਗਏ ਹਨ ਕਿ ਸੋਮਵਾਰ ਨੂੰ ਫਰਾਂਸ ਦੇ 500 ਤੋਂ ਵੱਧ ਹਾਈ ਸਕੂਲਾਂ ਵਿੱਚ ਪੜ੍ਹਾਈ ਪੂਰੀ ਤਰ੍ਹਾਂ ਜਾਂ ਅੰਸ਼ਕ ਤੌਰ ’ਤੇ ਬੰਦ ਰਹਿਣ ਦੀ ਗੱਲ ਸਾਹਮਣੇ ਆਈ ਹੈ। ਪਰ ਆਖ਼ਿਰ ਅਜਿਹਾ ਕੀ ਹੋਇਆ ਕਿ ਵਿਦਿਆਰਥੀਆਂ ਨੂੰ ਸੜਕਾਂ ’ਤੇ ਉਤਰਨਾ ਪਿਆ? ਫਰਾਂਸ ਦੇ ਸਿੱਖਿਆ ਮੰਤਰੀ ਇਡੁਆਰਡ ਗੇਫਰੇ ਮੁਤਾਬਕ, ਸਕੂਲਾਂ ਵਿੱਚ ਲੋੜੀਂਦੇ ਸੁਰੱਖਿਆ ਪ੍ਰਬੰਧ ਪੂਰੇ ਨਾ ਹੋਣ ਕਾਰਨ ਪੜ੍ਹਾਈ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਮੰਤਰੀ ਦੇ ਅਨੁਸਾਰ, ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 24 ਸਕੂਲਾਂ ਨੂੰ ਸਾੜਨ ਜਾਂ ਤੋੜਫੋੜ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸ ਤੋਂ ਇਲਾਵਾ, ਪ੍ਰਦਰਸ਼ਨਾਂ ਦੌਰਾਨ ਰਾਸ਼ਟਰੀ ਸਿੱਖਿਆ ਪ੍ਰਣਾਲੀ ਨਾਲ ਜੁੜੇ 78 ਕਰਮਚਾਰੀ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ 👉ਦੁਨੀਆਂ ‘ਚ ਆ ਗਈ ਨਵੀਂ ਬਿਮਾਰੀ, ਹਜ਼ਾਰਾਂ ਲੋਕਾਂ ਦੀ ਜਾਨ ਨੂੰ ਖ਼ਤਰਾ
ਸਰਕਾਰ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੁਝ ਖੱਬੇਪੱਖੀ ਕਾਰਕੁਨਾਂ ਨੇ ਅੰਦੋਲਨ ਵਿੱਚ ਦਾਖ਼ਲ ਹੋ ਕੇ ਹਿੰਸਾ ਨੂੰ ਹਵਾ ਦਿੱਤੀ, ਜਿਸ ਕਾਰਨ ਵਿਦਿਆਰਥੀਆਂ ਅਤੇ ਸਕੂਲ ਸਟਾਫ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋਇਆ। ਅੰਕੜਾ ਹੋਰ ਵੀ ਹੈਰਾਨ ਕਰਨ ਵਾਲਾ ਹੈ… ਇਸ ਅੰਦੋਲਨ ਦੌਰਾਨ ਹੁਣ ਤੱਕ 5 ਹਜ਼ਾਰ ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ ਲਗਭਗ 85 ਫ਼ੀਸਦੀ ਨਾਬਾਲਗ ਦੱਸੇ ਜਾ ਰਹੇ ਹਨ। ਪਰ ਹੁਣ ਸਵਾਲ ਇਹ ਹੈ ਕਿ ਆਖ਼ਿਰ ਵਿਦਿਆਰਥੀਆਂ ਦੀਆਂ ਮੰਗਾਂ ਕੀ ਹਨ? ਇਹ ਅੰਦੋਲਨ 17 ਸਤੰਬਰ ਨੂੰ ਪੈਰਿਸ ਦੇ ਇੱਕ ਸਕੂਲ ਤੋਂ ਸ਼ੁਰੂ ਹੋਇਆ ਸੀ, ਪਰ ਦੇਖਦੇ ਹੀ ਦੇਖਦੇ ਇਹ ਪੂਰੇ ਫਰਾਂਸ ਵਿੱਚ ਫੈਲ ਗਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਭਾਰੀ ਘਾਟ, ਬਹੁਤ ਲੰਬੇ ਪੜ੍ਹਾਈ ਦੇ ਘੰਟੇ ਅਤੇ ਖਸਤਾਹਾਲ ਸਕੂਲੀ ਇਮਾਰਤਾਂ ਉਨ੍ਹਾਂ ਦੀ ਪੜ੍ਹਾਈ ਨੂੰ ਪ੍ਰਭਾਵਿਤ ਕਰ ਰਹੀਆਂ ਹਨ।
ਇਹ ਵੀ ਪੜ੍ਹੋ 👉Work From Home ਦਾ ਐਲਾਨ! ਦਫ਼ਤਰਾਂ ’ਚ ਸਿਰਫ਼ 50 ਫ਼ੀਸਦੀ ਸਟਾਫ਼!
ਵਿਦਿਆਰਥੀ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਇਸੇ ਕਾਰਨ ਪ੍ਰਦਰਸ਼ਨਕਾਰੀ ਆਗੂਆਂ ਨੇ ਮੰਗਲਵਾਰ ਨੂੰ ਵੀ ਅੰਦੋਲਨ ਜਾਰੀ ਰੱਖਣ ਦਾ ਸੱਦਾ ਦਿੱਤਾ ਹੈ। ਹਾਲਾਂਕਿ ਇਸ ਪੂਰੇ ਮਾਮਲੇ ਵਿੱਚ ਇੱਕ ਹੋਰ ਵੱਡਾ ਪੱਖ ਵੀ ਸਾਹਮਣੇ ਆਇਆ ਹੈ। ਐਮਨੈਸਟੀ ਇੰਟਰਨੈਸ਼ਨਲ ਫਰਾਂਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਸ ਵੱਲੋਂ ਅੱਥਰੂ ਗੈਸ ਅਤੇ ਲਾਠੀਚਾਰਜ ਦੀ ਵਰਤੋਂ ਨੂੰ ਅਨੁਪਾਤਹੀਣ ਹਿੰਸਾ ਦੱਸਦਿਆਂ ਇਸ ਦੀ ਨਿੰਦਾ ਕੀਤੀ ਹੈ। ਦੂਜੇ ਪਾਸੇ ਫਰਾਂਸ ਦੇ ਗ੍ਰਹਿ ਮੰਤਰੀ ਲੋਰੈਂਟ ਨੂਨੇਜ਼ ਦਾ ਕਹਿਣਾ ਹੈ ਕਿ ਸੁਰੱਖਿਆ ਬਲ ਵਿਦਿਆਰਥੀਆਂ ’ਤੇ ਸਖ਼ਤੀ ਕਰਨ ਲਈ ਨਹੀਂ, ਸਗੋਂ ਸ਼ਾਂਤੀਪੂਰਨ ਢੰਗ ਨਾਲ ਆਪਣੀਆਂ ਮੰਗਾਂ ਰੱਖਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਕੀ ਸਰਕਾਰ ਵਿਦਿਆਰਥੀਆਂ ਦੀਆਂ ਮੰਗਾਂ ਮੰਨ ਕੇ ਇਸ ਅੰਦੋਲਨ ਨੂੰ ਰੋਕ ਸਕੇਗੀ ਜਾਂ ਫਿਰ ਮੰਗਲਵਾਰ ਤੋਂ ਪ੍ਰਦਰਸ਼ਨ ਹੋਰ ਵੀ ਵੱਡਾ ਰੂਪ ਧਾਰਨ ਕਰੇਗਾ? ਕਿਉਂਕਿ ਇੱਕ ਪਾਸੇ ਵਿਦਿਆਰਥੀ ਬਿਹਤਰ ਸਿੱਖਿਆ ਅਤੇ ਸਕੂਲਾਂ ਦੀਆਂ ਸਹੂਲਤਾਂ ਦੀ ਮੰਗ ਕਰ ਰਹੇ ਹਨ…ਤੇ ਦੂਜੇ ਪਾਸੇ ਸਰਕਾਰ ਲਈ ਸੁਰੱਖਿਆ ਅਤੇ ਹਿੰਸਾ ਨੂੰ ਕਾਬੂ ਕਰਨਾ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ। ਫਰਾਂਸ ਦੇ ਸਕੂਲਾਂ ਤੋਂ ਸ਼ੁਰੂ ਹੋਇਆ ਇਹ ਅੰਦੋਲਨ ਹੁਣ ਕਿੱਥੇ ਜਾ ਕੇ ਰੁਕਦਾ ਹੈ, ਇਹ ਆਉਣ ਵਾਲੇ ਦਿਨਾਂ ਵਿੱਚ ਹੀ ਸਾਫ਼ ਹੋਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



