WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ:ਡਿਪਟੀ ਕਮਿਸ਼ਨਰ

ਬਠਿੰਡਾ, 29 ਫਰਵਰੀ : ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਲਗਾਤਾਰ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਖੇਤੀਬਾੜੀ ਵਿਭਾਗ ਵੱਲੋਂ ਖਾਦ ਅਤੇ ਦਵਾਈਆਂ ਦੇ ਡੀਲਰਾਂ ਦੀ ਚੈਕਿੰਗ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਮਿਸਟਾਂ ਦੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ। ਇਸ ਦੌਰਾਨ ਡੀ.ਐਸ.ਪੀ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਲੋਕ ਸਭਾ ਚੋਣਾਂ: ਭਾਜਪਾ ਨੇ ਪੰਜਾਬ ’ਚ ਚੋਣਾਂ ਜਿੱਤਣ ਲਈ ਬਣਾਈ ‘ਸਟੇਟ ਇਲੈਕਸ਼ਨ ਮੈਨੇਜਮੈਂਟ ਕਮੇਟੀ’

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਜਿੱਥੇ ਵੀ ਨਸ਼ੇ ਦਾ ਕਾਲਾ ਕਾਰੋਬਾਰ ਚੱਲ ਰਿਹਾ ਹੈ ਉਸ ਨੂੰ ਪੁਲਿਸ ਵਿਭਾਗ ਵਲੋਂ ਜ਼ਮੀਨੀ ਪੱਧਰ ਤੇ ਜਾ ਕੇ ਕਾਬੂ ਪਾਇਆ ਜਾ ਰਿਹਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ।

ਛੋਟਾ ਥਾਣੇਦਾਰ 6 ਲੱਖ ਰੁਪਏ ਦੀ ‘ਵੱਡੀ’ ਰਿਸ਼ਵਤ ਲੈਦਿਆਂ ਵਿਜੀਲੈਂਸ ਵੱਲੋਂ ਗ੍ਰਿਫਤਾਰ

ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਨਸਿਕ ਸਮੱਸਿਆਵਾਂ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਦੇ ਟੈਲੀ-ਮਾਨਸ ਹੈਲਪਲਾਈਨ ਟੋਲ ਫ਼ਰੀ ਨੰਬਰ 1800-891-4416 ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਕਾਂਗਰਸੀ ਉਮੀਦਵਾਰ ਖੁਸ਼ਬਾਜ ਜਟਾਣਾ ਦੇ ਹੱਕ ਵਿੱਚ ਹੋਈ ਵਿਸਾਲ ਮੀਟਿੰਗ

punjabusernewssite

ਪੰਜਾਬ ਨੂੰ ਹੁਣ ਕੇਵਲ ਭਾਜਪਾ ਦੀ ਸਰਕਾਰ ਹੀ ਬਚਾ ਸਕੇਗੀ -ਦਿਆਲ ਸੋਢੀ

punjabusernewssite

ਆਮ ਆਦਮੀ ਪਾਰਟੀ ਨੂੰ ਬਠਿੰਡਾ ਸਹਿਰ ਅੰਦਰ ਮਿਲ ਰਿਹਾ ਭਰਵਾਂ ਹੁੰਗਾਰਾ- ਜਗਰੂਪ ਗਿੱਲ

punjabusernewssite