ਬਠਿੰਡਾ, 12 ਅਪ੍ਰੈਲ: ਮਾਲਵਾ ਖੇਤਰ ਦੇ ਪ੍ਰਸਿੱਧ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਨਤੀਜਿਆਂ ਵਿਚ ਮੱਲਾਂ ਮਾਰੀਆਂ ਹਨ। ਸਕੂਲ ਦੇ ਵਿਦਿਆਰਥੀ ਗੁਰ ਬਿਕਰਮਜੀਤ ਸਿੰਘ ਨੇ 500 ਵਿੱਚੋਂ 484 ਨੰਬਰ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਸਕੂਲ ਦੀ ਵਿਦਿਆਰਥਣ ਨੈਨਸੀ ਨੇ 500 ਵਿੱਚੋਂ 482 ਅੰਕ ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਹੀ ਵਨੀਤ ਨੇ 500 ਵਿੱਚੋਂ 479 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।
ਨੂੰਹ-ਪੁੱਤ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਮਲੂਕਾ ਆਏ ਮੀਡੀਆ ਸਾਹਮਣੇ, ਖੁੱਲ ਕੇ ਦੱਸੀ ਗੱਲ
ਇਸ ਮੌਕੇ ਸਕੂਲ ਦੇ ਐਮਡੀ ਡਾ ਰਵਿੰਦਰ ਸਿੰਘ ਮਾਨ ਨੇ ਕਿਹਾ ਕਿ ਦਸ਼ਮੇਸ਼ ਸਕੂਲ ਦੇ ਬੱਚੇ ਪੜ੍ਹਾਈ ਹੀ ਨਹੀਂ ਸਗੋਂ ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਵੀ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਦਸ਼ਮੇਸ਼ ਸਕੂਲ ਨੂੰ ਪੂਰੀ ਤਰ੍ਹਾਂ ਏਅਰ ਕੰਡੀਸ਼ਨ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਧਾਨ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਅਤੇ ਬੈਗ ਵੀ ਦਿੱਤੇ ਗਏ ਹਨ। ਡਾਕਟਰ ਮਾਨ ਨੇ ਦੱਸਿਆ ਕਿ ਇਸ ਸਕੂਲ ’ਚੋਂ ਪੜ੍ਹਾਈ ਕਰਕੇ ਵਿਦਿਆਰਥੀ ਆਈਏਐਸ ਤੱਕ ਪਹੁੰਚੇ ਹਨ।
ਵਿਰੋਧ: ਫ਼ਰੀਦਕੋਟ ’ਚ ‘ਹੰਸ’ ਅੱਗੇ-ਅੱਗੇ, ‘ਕਿਸਾਨ’ ਪਿੱਛੇ-ਪਿੱਛੇ
ਉਨ੍ਹਾਂ ਦੱਸਿਆ ਕਿ ਸਕੂਲ 100 ਫੁੱਟੀ ਰੋਡ ’ਤੇ ਸ਼ਹਿਰ ਦੇ ਬਿਲਕੁਲ ਵਿਚਕਾਰ ਹੋਣ ਕਾਰਨ ਵਿਦਿਆਰਥੀਆਂ ਨੂੰ ਆਉਣ ਜਾਣ ਵਿਚ ਕੋਈ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਪੰਜਵੀਂ ਜਮਾਤ ਦੇ ਨਤੀਜਿਆਂ ਵਿਚ ਚੰਗੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਦਸ਼ਮੇਸ਼ ਸਕੂਲ ਦੇ ਪ੍ਰਿੰਸੀਪਲ ਤਸ਼ਵਿੰਦਰ ਸਿੰਘ ਮਾਨ, ਵਾਈਸ ਵਾਈਸ ਪ੍ਰਿੰਸੀਪਲ ਰੁਚੀ ਸਰਾਂ ਅਤੇ ਪੰਜਵੀਂ ਜਮਾਤ ਦੇ ਟੀਚਰ ਅਨੀਤਾ ਰਾਣੀ ਹਾਜ਼ਰ ਸਨ।
Share the post "ਦਸਮੇਸ਼ ਸਕੂਲ ’ਚ ਪੰਜਵੀਂ ਜਮਾਤ ਵਿਚ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ"