ਮਾਨਸਾ ਵਿੱਚ “ਪਹਿਲ ਮੰਡੀ” ਦਾ ਸਫਲ ਆਯੋਜਨ

Date:

spot_img

ਵਿਧਾਇਕ ਡਾ. ਵਿਜੈ ਸਿੰਗਲਾ, ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਅਤੇ ਏ.ਡੀ.ਸੀ. ਕ੍ਰਿਤਿਕਾ ਗੋਇਲ ਨੇ ਕੀਤੀ ਸ਼ਿਰਕਤ
Mansa News :  ਜ਼ਿਲ੍ਹਾ ਮਾਨਸਾ ਦੀਆਂ ਪੇਂਡੂ ਔਰਤਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਅਤੇ ਉਨ੍ਹਾਂ ਵੱਲੋਂ ਤਿਆਰ ਉਤਪਾਦਾਂ ਨੂੰ ਢੁੱਕਵਾਂ ਬਾਜ਼ਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਸੈਂਟਰਲ ਪਾਰਕ ਵਿਖੇ “ਪਹਿਲ ਮੰਡੀ” ਦਾ ਸਫਲ ਆਯੋਜਨ ਕੀਤਾ ਗਿਆ। ਇਸ ਵਿੱਚ ਵਿਧਾਇਕ ਡਾ. ਵਿਜੈ ਸਿੰਗਲਾ, ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਤਿਕਾ ਗੋਇਲ ਅਤੇ ਪ੍ਰਧਾਨ ਨਗਰ ਕੌਂਸਲ ਭੂਸ਼ਣ ਮੱਤੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਪੇਂਡੂ ਮਹਿਲਾਵਾਂ ਦੇ ਹੁਨਰ ਦੀ ਸ਼ਲਾਘਾ ਕੀਤੀ।ਇਸ ਮੌਕੇ ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ “ਪਹਿਲ ਮੰਡੀ” ਪੇਂਡੂ ਖੇਤਰ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਤੇ ਆਤਮ-ਨਿਰਭਰ ਬਣਾਉਣ ਵੱਲ ਇੱਕ ਸ਼ਲਾਘਾਯੋਗ ਤੇ ਨਿਵੇਕਲਾ ਕਦਮ ਹੈ।

ਇਹ ਵੀ ਪੜ੍ਹੋ 👉ਬਠਿੰਡਾ ‘ਚ 26 ਅਗਸਤ ਨੂੰ ਹੋਵੇਗੀ NRI ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਉਨ੍ਹਾਂ ਕਿਹਾ ਕਿ ਸਾਡੀਆਂ ਭੈਣਾਂ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ, ਬਸ ਉਨ੍ਹਾਂ ਨੂੰ ਆਪਣੇ ਤਿਆਰ ਕੀਤੇ ਉਤਪਾਦਾਂ ਦੀ ਵਿਕਰੀ ਲਈ ਇੱਕ ਸਹੀ ਮੰਚ ਦੀ ਲੋੜ ਸੀ, ਜੋ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਮੰਡੀ ਰਾਹੀਂ ਮੁਹੱਈਆ ਕਰਵਾਇਆ ਹੈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਚਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਪੇਂਡੂ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ, ਤਾਂ ਜੋ ਮਹਿਲਾਵਾਂ ਆਪਣੀ ਮਿਹਨਤ ਨਾਲ ਪਰਿਵਾਰ ਦੀ ਆਰਥਿਕਤਾ ਵਿੱਚ ਅਹਿਮ ਯੋਗਦਾਨ ਪਾ ਸਕਣ।
ਦੁਪਹਿਰ 3 ਵਜੇ ਤੋਂ ਸ਼ਾਮ 7 ਵਜੇ ਤੱਕ ਲਗਾਈ ਗਈ ਪਹਿਲ ਮੰਡੀ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਜੁੜੀਆਂ ਪੇਂਡੂ ਮਹਿਲਾਵਾਂ ਦੁਆਰਾ ਤਿਆਰ ਉੱਚ-ਗੁਣਵੱਤਾ ਵਾਲੇ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਕੀਤੀ ਗਈ।

ਇਹ ਵੀ ਪੜ੍ਹੋ 👉ਪੰਜਾਬ ‘ਚ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ‘ਚ ਚੇਅਰਮੈਨ ਤੇ ਡਾਇਰੈਕਟਰਾਂ ਦੀਆਂ ਨਿਯੁਕਤੀਆਂ

ਇਸ ਦੌਰਾਨ ਹੱਥ ਨਾਲ ਬਣੀਆਂ ਕਲਾਕ੍ਰਿਤੀਆਂ, ਆਰਗੈਨਿਕ ਖਾਧ ਪਦਾਰਥਾਂ, ਬੁਟੀਕ ਦੇ ਕੱਪੜਿਆਂ ਅਤੇ ਹੋਰ ਘਰੇਲੂ ਸਾਮਾਨ ਦੇ ਸਟਾਲ ਲੋਕਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ।ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਪੇਂਡੂ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਾ, ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕ੍ਰਿਤਿਕਾ ਗੋਇਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਹਿੱਸਾ ਬਣ ਕੇ ਮਹਿਲਾ ਸਸ਼ਕਤੀਕਰਨ ਦੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ।ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਭੂਸ਼ਣ ਕੁਮਾਰ ਮੱਤੀ ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related