ਬਠਿੰਡਾ, 11 ਦਸੰਬਰ: Bathinda News: ਸਥਾਨਕ ਆਰਬੀਡੀਏਵੀ ਸੀਨੀ.ਸਕੈਂ. ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਮੈਡਮ ਡਾ. ਅਨੁਰਾਧਾ ਭਾਟੀਆ ਦੇ ਸਹਿਯੋਗ ਨਾਲ ਯੂਥ ਪਾਰਲੀਮੈਂਟ ਦੀ ਡਾਇਰੈਕਟਰ ਸ਼੍ਰੀਮਤੀ ਸੁਦੇਸ਼ ਜਿੰਦਲ ਦੁਆਰਾ ਯੁਵਾ ਪਾਰਲੀਮੈਂਟ ਦਾ ਪੰਜਵਾਂ ਸੈਸ਼ਨ ਬਹੁਤ ਹੀ ਯੋਜਨਾਬੱਧ ਢੰਗ ਨਾਲ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਗਾਇਤਰੀ ਮੰਤਰ ਅਤੇ ਡੀਏਵੀ ਗਾਨ ਨਾਲ ਹੋਈ।ਇਸ ਮੌਕੇ ਡਾ. ਦੀਪਕ ਕੁਮਾਰ (ਡੀਨ ਸਕੂਲ ਆਫ਼ ਲੀਗਲ ਸਟੱਡੀਜ਼, ਸੈਂਟਰਲ ਯੂਨੀਵਰਸਿਟੀ, ਬਠਿੰਡਾ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮੀਤ ਪ੍ਰਧਾਨ ਡਾ. ਕੇ.ਕੇ. ਨੌਹਰੀਆ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ ਹਾਜ਼ਰ ਹੋਰ ਪਤਵੰਤਿਆਂ ਵਿੱਚ ਡਾ. ਰਾਜੀਵ ਕੁਮਾਰ ਸ਼ਰਮਾ (ਪ੍ਰਿੰਸੀਪਲ, ਡੀ.ਏ.ਵੀ. ਕਾਲਜ) ਅਤੇ ਸ਼੍ਰੀਮਤੀ ਸਮ੍ਰਿਤੀ ਰਾਏ (ਸਹਾਇਕ ਪ੍ਰੋਫੈਸਰ ਕਾਨੂੰਨ ਵਿਭਾਗ, ਕੇਂਦਰੀ ਯੂਨੀਵਰਸਿਟੀ, ਬਠਿੰਡਾ) ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ।
ਇਹ ਵੀ ਪੜ੍ਹੋ Muktsar News: ਮਾਘੀ ਮੇਲੇ ਸਬੰਧੀ DC ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ
ਪ੍ਰਿੰਸੀਪਲ ਮੈਡਮ ਨੇ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।ਵਿਦਿਆਰਥੀ ਸੰਸਦ ਮੈਂਬਰਾਂ ਨੇ ਸੰਸਦ ਦੀ ਰਸਮੀ ਕਾਰਜ ਪ੍ਰਣਾਲੀ ਨੂੰ ਦਿਖਾਇਆ ਕਿ ਕਿਵੇਂ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਂਦੀ ਹੈ, ਕਿਵੇਂ ਬਹਿਸ ਤੋਂ ਬਾਅਦ ਸਰਬਸੰਮਤੀ ਨਾਲ ਫੈਸਲਾ ਲੈ ਕੇ ਬਿੱਲ ਪਾਸ ਕੀਤਾ ਜਾਂਦਾ ਹੈ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸੰਵਿਧਾਨ ਅਤੇ ਸੰਸਦ ਪ੍ਰਤੀ ਵਿਸ਼ਵਾਸ ਅਤੇ ਵਫ਼ਾਦਾਰੀ ਪੈਦਾ ਕਰਕੇ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਕਰਨਾ, ਲੀਡਰਸ਼ਿਪ ਦੇ ਹੁਨਰ ਦਾ ਵਿਕਾਸ ਕਰਨਾ ਹੈ। ਪ੍ਰਸ਼ਨ ਕਾਲ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਵਿਦਿਅਕ ਭ੍ਰਿਸ਼ਟਾਚਾਰ ਵਿਰੁੱਧ ਬਿੱਲ ਪਾਸ ਕੀਤਾ ਗਿਆ।ਮੁੱਖ ਮਹਿਮਾਨ ਡਾ. ਦੀਪਕ ਕੁਮਾਰ (ਡੀਨ ਸਕੂਲ ਆਫ਼ ਲੀਗਲ ਸਟੱਡੀਜ਼, ਸੈਂਟਰਲ ਯੂਨੀਵਰਸਿਟੀ, ਬਠਿੰਡਾ) ਨੇ ਅਜਿਹੇ ਸ਼ਾਂਤਮਈ, ਜਾਣਕਾਰੀ ਭਰਪੂਰ ਅਤੇ ਉਤਸ਼ਾਹ ਭਰੇ
ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀਆਂ ਪਲੇਅ ਵੇਅ ਸਕੂਲਾਂ ਲਈ ਹਦਾਇਤਾਂ, ਸਕੂਲਾਂ ‘ਚ ਸੀਸੀਟੀਵੀ ਹੋਏ ਲਾਜ਼ਮੀ
ਸੰਸਦ ਸੈਸ਼ਨ ਨੂੰ ਦੇਖਣ ਲਈ ਸਾਰੇ ਵਿਦਿਆਰਥੀ ਸੰਸਦ ਮੈਂਬਰਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਵੱਡੇ ਹੋ ਕੇ ਰਾਜਨੀਤੀ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਸ਼ਾਨਦਾਰ ਯੂਥ ਪਾਰਲੀਮੈਂਟ ਸੈਸ਼ਨ ਪੇਸ਼ ਕਰਨ ਲਈ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਨੂੰ ਕੁਝ ਖਾਸ ਕਰਨ ਦੀ ਪ੍ਰੇਰਨਾ ਦਿੰਦੇ ਹਨ ਅਤੇ ਕੌਣ ਜਾਣਦਾ ਹੈ ਕਿ ਅੱਜ ਸਾਡੇ ਸਾਹਮਣੇ ਬੈਠੇ ਵਿਦਿਆਰਥੀ ਸੰਸਦ ਮੈਂਬਰ ਭਵਿੱਖ ਵਿੱਚ ਦੇਸ਼ ਦੀ ਨੁਮਾਇੰਦਗੀ ਕਰ ਸਕਦੇ ਹਨ। ਉਨ੍ਹਾਂ ਸਹਿਯੋਗੀ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇਸ ਗਤੀਵਿਧੀ ਨੂੰ ਸਫਲ ਬਣਾਉਣ ਵਿੱਚ ਮਦਦ ਕੀਤੀ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK