ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

Date:

spot_img

👉ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾ ਕੇ ਇਹ ਲੋਕ ਵਿਦੇਸ਼ੀ ਮੁਦਰਾ ਬਚਾਉਣ ਦੀ ਗੱਲ ਕਰ ਰਹੇ ਸਨ- ਕੇਜਰੀਵਾਲ
👉ਹੁਣ ਉਹੀ ਵਿਦੇਸ਼ੀ ਮੁਦਰਾ ਖਰਚ ਕੇ ਚੀਨੀ ਦਰਾਮਦ ਕਰਨ ਦੀ ਨੌਬਤ ਆ ਗਈ ਹੈ- ਕੇਜਰੀਵਾਲ
National News: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਗੰਨੇ ਤੋਂ ਈਥਾਨੌਲ ਬਣਾਉਣ ਨਾਲ ਚੀਨੀ ਦਾ ਉਤਪਾਦਨ ਡਿੱਗ ਗਿਆ ਅਤੇ 17 ਦਿਨਾਂ ਵਿੱਚ ਚੀਨੀ 20 ਰੁਪਏ ਪ੍ਰਤੀ ਕਿੱਲੋ ਮਹਿੰਗੀ ਹੋ ਗਈ। ਇਹ ਲੋਕ ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾ ਕੇ ਤੇਲ ਦਰਾਮਦ ‘ਤੇ ਖਰਚ ਹੋਣ ਵਾਲੀ ਵਿਦੇਸ਼ੀ ਮੁਦਰਾ ਬਚਾਉਣ ਦੀ ਗੱਲ ਕਰ ਰਹੇ ਸਨ। ਹਾਲਾਤ ਅਜਿਹੇ ਹੋ ਗਏ ਹਨ ਕਿ ਹੁਣ ਉਹੀ ਵਿਦੇਸ਼ੀ ਮੁਦਰਾ ਖਰਚ ਕੇ ਚੀਨੀ ਦਰਾਮਦ ਕਰਨ ਦੀ ਨੌਬਤ ਆ ਗਈ ਹੈ। ਇਹ ਸਰਕਾਰ ਹੈ ਜਾਂ ਮਜ਼ਾਕ? ਪੂਰੀ ਦੀ ਪੂਰੀ ਅਨਪੜ੍ਹਾਂ ਦੀ ਸਰਕਾਰ ਹੈ। ਕਿਸੇ ਨੂੰ ਕੁਝ ਨਹੀਂ ਪਤਾ ਕਿ ਕੀ ਕਰਨ ਨਾਲ ਕੀ ਹੋਵੇਗਾ?

ਇਹ ਵੀ ਪੜ੍ਹੋ 👉AAP MLA Kuldeep Dhaliwal ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ ‘ਤੇ ਬੰਨ੍ਹ ਬਣਾਉਣ ਦੀ ਚੁੱਕੀ ਮੰਗ

ਵੀਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਮੋਦੀ ਸਰਕਾਰ ਬਿਲਕੁਲ ਅਨਪੜ੍ਹ ਲੋਕਾਂ ਦੀ ਸਰਕਾਰ ਹੈ। ਉਹਨਾਂ ਨੂੰ ਇਹ ਨਹੀਂ ਪਤਾ ਕਿ ਉਹ ਕੀ ਫੈਸਲਾ ਲੈ ਰਹੇ ਹਨ ਅਤੇ ਉਸਦਾ ਕੀ ਅਸਰ ਹੋਵੇਗਾ। ਇਹਨਾਂ ਨੇ ਗੰਨੇ ਦੀ ਖੇਤੀ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕੀਤਾ ਅਤੇ ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾਉਣਾ ਚਾਲੂ ਕਰ ਦਿੱਤਾ। ਕਿਹਾ ਗਿਆ ਕਿ ਇਸ ਨਾਲ ਪੈਟਰੋਲ ਬਚੇਗਾ ਅਤੇ ਵਿਦੇਸ਼ੀ ਮੁਦਰਾ ਦੀ ਬਚਤ ਹੋਵੇਗੀ, ਜਿਸ ਨੂੰ ਅਸੀਂ ਵਿਦੇਸ਼ਾਂ ਤੋਂ ਤੇਲ ਦਰਾਮਦ ਕਰਨ ਲਈ ਖਰਚ ਕਰਦੇ ਹਾਂ। ਗੰਨੇ ਦੀ ਖੇਤੀ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਨਾਲ ਦੇਸ਼ ਵਿੱਚ ਗੰਨੇ ਅਤੇ ਚੀਨੀ ਦੀ ਭਾਰੀ ਕਮੀ ਹੋ ਗਈ। ਚੀਨੀ ਦੀ ਕਮੀ ਦੇ ਕਾਰਨ ਪਿਛਲੇ 17 ਦਿਨਾਂ ਵਿੱਚ ਇਸਦੇ ਦਾਮ 20 ਰੁਪਏ ਪ੍ਰਤੀ ਕਿੱਲੋ ਵਧ ਗਏ ਹਨ। 17 ਦਿਨ ਪਹਿਲਾਂ ਜੋ ਚੀਨੀ 46 ਰੁਪਏ ਕਿੱਲੋ ਸੀ, ਉਹ ਹੁਣ 65 ਰੁਪਏ ਕਿੱਲੋ ਹੋ ਗਈ ਹੈ।

ਇਹ ਵੀ ਪੜ੍ਹੋ 👉ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਦੇਸ਼ ਚੀਨੀ ਐਕਸਪੋਰਟ ਕਰਦਾ ਸੀ, ਪਰ ਹੁਣ ਇੰਪੋਰਟ ਕਰਨ ਦੀ ਪਲਾਨਿੰਗ ਕਰ ਰਿਹਾ ਹੈ। ਤੇਲ ‘ਤੇ ਖਰਚ ਹੋਣ ਵਾਲੀ ਵਿਦੇਸ਼ੀ ਮੁਦਰਾ ਬਚਾਉਣ ਲਈ ਈਥਾਨੌਲ ਬਣਾਇਆ ਗਿਆ ਅਤੇ ਹੁਣ ਉਸੇ ਵਿਦੇਸ਼ੀ ਮੁਦਰਾ ਨੂੰ ਅਸੀਂ ਚੀਨੀ ਇੰਪੋਰਟ ਕਰਨ ‘ਤੇ ਖਰਚ ਕਰਾਂਗੇ। ਇੱਕ ਪਾਸੇ ਈਥਾਨੌਲ ਵਾਲੇ ਪੈਟਰੋਲ ਨਾਲ ਲੋਕਾਂ ਦੀਆਂ ਗੱਡੀਆਂ ਖਰਾਬ ਹੋ ਰਹੀਆਂ ਹਨ ਅਤੇ ਮਾਈਲੇਜ ਡਿੱਗ ਰਹੀ ਹੈ, ਉੱਥੇ ਹੀ ਦੂਜੇ ਪਾਸੇ ਲੋਕਾਂ ਨੂੰ ਹੁਣ ਮਹਿੰਗੀ ਚੀਨੀ ਖਰੀਦਣੀ ਪੈ ਰਹੀ ਹੈ। ਸਰਕਾਰ ਫੈਸਲੇ ਲੈਂਦੀ ਹੈ, ਪਰ ਇਹਨਾਂ ਨੂੰ ਇਹ ਨਹੀਂ ਪਤਾ ਕਿ ਇਸਦਾ ਕੀ ਅਸਰ ਹੋਣ ਵਾਲਾ ਹੈ। ਜਦੋਂ ਗੰਨੇ ਨੂੰ ਈਥਾਨੌਲ ਲਈ ਡਾਇਵਰਟ ਕੀਤਾ ਗਿਆ, ਤਾਂ ਇਹਨਾਂ ਨੂੰ ਸੋਚਣਾ ਚਾਹੀਦਾ ਸੀ ਕਿ ਇੰਨਾ ਗੰਨਾ ਈਥਾਨੌਲ ਵਿੱਚ ਜਾਵੇਗਾ ਤਾਂ ਚੀਨੀ ਕਿੱਥੋਂ ਆਵੇਗੀ? ਸਮਝ ਨਹੀਂ ਆਉਂਦਾ ਕਿ ਮੋਦੀ ਸਰਕਾਰ ਵਿੱਚ ਉੱਪਰ ਤੋਂ ਲੈ ਕੇ ਹੇਠਾਂ ਤੱਕ ਸਾਰੇ ਅਨਪੜ੍ਹ ਹਨ ਕੀ?

ਇਹ ਵੀ ਪੜ੍ਹੋ 👉ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹਨਾਂ ਨੇ ਹੁਣ ਤੱਕ ਜਿੰਨੇ ਵੀ ਫੈਸਲੇ ਲਏ ਹਨ, ਉਹਨਾਂ ਦਾ ਕੋਈ ਫਾਇਦਾ ਨਹੀਂ ਹੋਇਆ। ਨੋਟਬੰਦੀ ਵਿੱਚ ਪੂਰੇ ਦੇਸ਼ ਵਿੱਚ ਕਈ ਲੋਕ ਮਾਰੇ ਗਏ। ਕੋਰੋਨਾ ਆਇਆ ਤਾਂ ਲੋਕਾਂ ਨੂੰ ਆਕਸੀਜਨ ਸਿਲੰਡਰ ਸਪਲਾਈ ਕਰਨ ਦੀ ਬਜਾਏ ਥਾਲੀ ਵਜਾਉਣ ਲਈ ਕਿਹਾ ਗਿਆ। ਅਜਿਹਾ ਲੱਗਦਾ ਹੈ ਕਿ ਪੂਰੀ ਦੀ ਪੂਰੀ ਸਰਕਾਰ ਅਨਪੜ੍ਹ ਲੋਕਾਂ ਦੀ ਹੈ। ਪਰ ਕਸੂਰ ਸਾਡਾ ਆਪਣਾ ਹੈ ਕਿ ਅਸੀਂ ਇਹਨਾਂ ਅਨਪੜ੍ਹ ਲੋਕਾਂ ਨੂੰ ਵੋਟ ਦੇ ਕੇ ਉੱਥੇ ਬਿਠਾ ਦਿੱਤਾ, ਜਿਹਨਾਂ ਨੂੰ ਕੋਈ ਅਕਲ ਨਹੀਂ ਹੈ। ਇਹਨਾਂ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ ਅਤੇ ਦੁਖੀ ਅਸੀਂ ਲੋਕ ਹੋ ਰਹੇ ਹਾਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ; ਪੰਜਾਬ ‘ਚ ਬੰਦ ਅਸਰ ਦਿਖਣ ਲੱਗਿਆ!

Bathinda News: ਦਹਾਕਿਆਂ ਤੋਂ ਦੇਸ ਦੀਆਂ ਵੱਖ ਵੱਖ ਜੇਲ੍ਹਾਂ...

AAP MLA Kuldeep Dhaliwal ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ...

👉ਸਰਹੱਦੀ ਜ਼ਿਲ੍ਹਿਆਂ ਅਜਨਾਲਾ, ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਹੜ੍ਹਾਂ...