Ludhiana News: ਕਿਸੇ ਸਮੇਂ ਪੰਜਾਬ ਦੇ ਵਿਚ ਇਕੱਠੇ ਸਿਆਸੀ ਲੜਾਈ ਲੜਦੇ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਪਈਆਂ ਦਰਾਰਾਂ ਹਾਲੇ ਮਿਟਦੀਆਂ ਨਜ਼ਰ ਨਹੀਂ ਆ ਰਹੀਆਂ। ਪਿਛਲੇ ਦਿਨੀਂ ਨਾਮੀ ਭਾਜਪਾ ਆਗੂ ਅਰਵਿੰਦ ਖੰਨਾ ਨੂੰ ਆਪਣੇ ਪਾਲੇ ਵਿਚ ਲਿਆਉਣ ਵਾਲੇ ਸੁਖਬੀਰ ਸਿੰਘ ਬਾਦਲ ਨੇ ਹੁਣ ਮੁੜ ਭਾਜਪਾ ਨੂੰ ਝਟਕਾ ਦਿੱਤਾ ਹੈ। ਲੁਧਿਆਣਾ ਤੋਂ ਭਾਜਪਾ ਦੇ ਵੱਡੇ ਆਗੂ ਤੇ ਸਾਬਕਾ ਮੰਤਰੀ ਮਰਹੂਮ ਸਤਪਾਲ ਗੋਸਾਈਂ ਦੇ ਪੋਤੇ ਅਮਿਤ ਗੋਸਾਈਂ ਨੁੰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਹੈ।
ਇਹ ਵੀ ਪੜ੍ਹੋ Punjab ‘ਚ ਭਿਆਨਕ ਸੜਕੀ ਹਾਦਸੇ ‘ਚ ਨਾਮੀ ਕਾਲਜ਼ ਦੇ ਪ੍ਰਿੰਸੀਪਲ ਉਸਦੇ ਪੁੱਤ ਸਮੇਤ ਤਿੰਨ ਦੀ ਮੌ+ਤ
ਆਪਣੇ ਦਾਦੇ ਦੇ ਜਾਣ ਤੋਂ ਬਾਅਦ ਲੁਧਿਆਣਾ ਦੇ ਕੇਂਦਰੀ ਵਿਧਾਨ ਸਭਾ ਹਲਕੇ ਵਿਚ ਸਰਗਰਮ ਅਮਿਤ ਗੋਸਾਈਂ ਨੂੰ ਸ: ਬਾਦਲ ਨੇ ਹੁਣ ਅਕਾਲੀ ਦਲ ਵੱਲੋਂ ਇਸੇ ਹਲਕੇ ਦਾ ਇੰਚਾਰਜ਼ ਬਣਾ ਦਿੱਤਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਮਿਤ ਜੋਸ਼ ਅਤੇ ਸਮਰਪਣ ਨਾਲ ਪਾਰਟੀ ਨੂੰ ਆਪਣੇ ਹਲਕੇ ਵਿੱਚ ਹੋਰ ਮਜ਼ਬੂਤ ਕਰਨਗੇ । ਇਸ ਮੌਕੇ ਅਕਾਲੀ ਆਗੂ ਮੋਹਿਤ ਗੁਪਤਾ ਸਮੇਤ ਹੋਰ ਆਗੂ ਵੀ ਹਾਜ਼ਰ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





