spot_img

ਸੁਖਬੀਰ ਬਾਦਲ ਨੇ ਡਿੰਪੀ ਢਿੱਲੋਂ ਨੂੰ ਵਾਪਸ ਆਉਣ ਦੀ ਕੀਤੀ ਅਪੀਲ,ਕਿਹਾ ਗਿੱਦੜਬਾਹਾ ਤੋਂ ਟਿਕਟ ਪੱਕੀ

Date:

spot_img

ਕੀਤਾ ਸਪੱਸ਼ਟ, ਮਨਪ੍ਰੀਤ ਬਾਦਲ ਨੂੰ ਨਹੀਂ ਲਿਆ ਜਾ ਰਿਹਾ ਅਕਾਲੀ ਦਲ ਵਿਚ
ਬਾਦਲ, 26 ਅਗਸਤ: ਬੀਤੇ ਕੱਲ ਬਾਦਲ ਪ੍ਰਵਾਰ ਦੇ ਘਰੇਲੂ ਹਲਕੇ ’ਚ ਆਪਣੇ ਸਾਥੀਆਂ ਸਹਿਤ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਵੱਡਾ ਝਟਕਾ ਦੇਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਭਾਵੁਕ ਅਪੀਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਪੀਲ ਕੀਤੀ ਹੈ ਕਿ ਉਹ ਇੱਕ ਵਾਰ ਵਾਪਸ ਆ ਜਾਣ ਤੇ ਉਨ੍ਹਾਂ ਨੂੰ ਗਿੱਦੜਬਾਹਾ ਹਲਕੇ ਤੋਂ ਟਿਕਟ ਕੱਟਣ ਦਾ ਕੋਈ ਸਵਾਲ ਹੀ ਨਹੀਂ। ਆਪਣੇ ਪਿੰਡ ਬਾਦਲ ਵਿਖੇ ਗਿੱਦੜਬਾਹਾ ਅਤੇ ਆਸਪਾਸ ਦੇ ਹਲਕਿਆਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ ਬਾਦਲ ਨੇ ਸਪੱਸ਼ਟ ਕੀਤਾ ਕਿ ਮਨਪ੍ਰੀਤ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਉਣ ਅਤੇ ਗਿੱਦੜਬਾਹਾ ਤੋਂ ਪਾਰਟੀ ਟਿਕਟ ’ਤੇ ਚੋਣ ਲੜਣ ਸਬੰਧੀ ਉਡਾਈਆਂ ਜਾ ਰਹੀਆਂ ਸਾਰੀਆਂ ਗੱਲਾਂ ਮਨਘੜੰਤ ਅਤੇ ਬੇਬੁਨਿਆਦ ਹਨ।

ਦਰਬਾਰ ਸਾਹਿਬ ਨਜਦੀਕ ਬਣੇ ਹੋਟਲ ਦੀ ਨਜਾਇਜ਼ ਉਸਾਰੀ ਢਾਹੀ, SGPC ਨੇ ਕੀਤੀ ਸੀ ਕੋਲ CM ਸਿਕਾਇਤ

ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਲਈ ਪਾਰਟੀ ਪ੍ਰਤੀ ਪ੍ਰਤੀਬੱਧਤਾ, ਵਫ਼ਾਦਾਰੀ ਅਤੇ ਲਗਨ ਪਰਿਵਾਰ ਤੋਂ ਪਹਿਲਾਂ ਹੀ ਨਹੀਂ ਬਲਕਿ ਉਸ ਤੋਂ ਕਿਤੇ ਉੱਪਰ ਹੈ।ਪਾਰਟੀ ਪ੍ਰਧਾਨ ਨੇ ਮੁੜ ਸਪੱਸ਼ਟ ਕੀਤਾ ਕਿ ਇਸ ਗੱਲ ਵਿੱਚ ਕਦੇ ਕੋਈ ਸ਼ੰਕਾ ਹੀ ਨਹੀਂ ਸੀ ਕਿ ਡਿੰਪੀ ਢਿੱਲੋਂ ਹੀ ਪਾਰਟੀ ਦੇ ਉਮੀਦਵਾਰ ਸਨ। ਉਨ੍ਹਾਂ ਕਿਹਾ ਕਿ ਜੇਕਰ ਸਾਰੇ ਤੱਥਾਂ ਦੇ ਬਾਵਜੂਦ ਡਿੰਪੀ ਢਿੱਲੋਂ ਨੇ ਆਪਣੇ ਕਿਸੇ ਨਿੱਜੀ ਹਿੱਤ ਜਾਂ ਮਜਬੂਰੀ ਕਾਰਨ ਪਾਰਟੀ ਵਰਕਰਾਂ ਤੇ ਸੰਗਤ ਨੂੰ ਪਿੱਠ ਦਿਖਾਉਣ ਦਾ ਮਨ ਬਣਾ ਹੀ ਲਿਆ ਹੈ ਤਾਂ ਵੀ ਉਹ (ਸੁਖਬੀਰ ਸਿੰਘ ਬਾਦਲ) ਗਿੱਦੜਬਾਹਾ ਸੀਟ ਬਾਰੇ ਅਗਲਾ ਫ਼ੈਸਲਾ 10 ਦਿਨ ਉਨ੍ਹਾਂ ਦੇ ਜਵਾਬ ਦਾ ਇੰਤਜ਼ਾਰ ਕਰਨ ਤੋਂ ਉਪਰੰਤ ਹੀ ਕਰਨਗੇ ਤੇ ਉਹ ਵੀ ਹਲਕੇ ਦੀ ਸੰਗਤ ਨੂੰ ਨਾਲ ਲੈ ਕੇ ਤੇ ਉਹਨਾਂ ਦੀ ਰਾਏ ਨਾਲ। ਉਸ ਤੋਂ ਬਾਅਦ ਉਹ ਸੰਗਤ ਦੇ ਹੁਕਮ ਅਨੁਸਾਰ ਜੋ ਜ਼ਿੰਮੇਵਾਰੀ ਲੱਗੇਗੀ ਉਸ ਉਤੇ ਉਹ ਪੂਰੀ ਨਿਮਰਤਾ ਪਰ ਦ੍ਰਿੜਤਾ ਨਾਲ ਪਹਿਰਾ ਦੇਣਗੇ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...