ਸ਼੍ਰੀ ਅੰਮ੍ਰਿਤਸਰ, 31 ਅਗਸਤ: ਬੇਅਦਬੀਆਂ ਤੇ ਗੈਰ-ਪੰਥਕ ਕਾਰਵਾਈਆਂ ਨਾਲ ਸਿੱਖ ਮਰਿਆਦਾ ਅਤੇ ਪੰਥਕ ਹਿੱਤਾਂ ਨੂੰ ਢਾਹ ਲਗਾਉਣ ਦੇ ਦੋਸ਼ਾਂ ਹੇਠ ਬੀਤੇ ਕੱਲ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆਂ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਨੀਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋ ਗਏ। ਇਸ ਮੌਕੇ ਉਨ੍ਹਾਂ ਨਾਲ ਕੁੱਝ ਸਾਬਕਾ ਅਕਾਲੀ ਮੰਤਰੀ ਅਤੇ ਆਗੂ ਵੀ ਮੌਜੂਦ ਰਹੇ। ਇੰਨ੍ਹਾਂ ਸਾਬਕਾ ਮੰਤਰੀਆਂ ਵਿਚ ਗੁਲਜਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਡਾ ਦਲਜੀਤ ਸਿੰਘ ਚੀਮਾ ਵੀ ਸ਼ਾਮਲ ਹਨ।
ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ’ਚ ਲੱਗੇ ਗੰਨਮੈਂਨਾਂ ਵਿਚਕਾਰ ਹੋਈ ਖ਼ੂ+ਨੀ ਝੜਪ
ਦੂਜੇ ਪਾਸੇ ਪੰਥਕ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਇੱਕ ਮੀਟਿੰਗ ਕਰਨ ਤੋਂ ਬਾਅਦ ਮੁੜ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਅਜਿਹਾ ਕਰਨ ਦੇ ਨਾਲ ਹੀ ਪੰਥਕ ਏਕਤਾ ਹੋ ਸਕਦੀ ਹੈ। ਹਾਲਾਂਕਿ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜ਼ਕਾਰੀ ਪ੍ਰਧਾਨ ਲਗਾਇਆ ਜਾ ਚੁੱਕਿਆ ਹੈ। ਉਧਰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ਵੱਲੋਂ ਸਪੱਸ਼ਟੀਕਰਨ ਦੇਣ ਦੇ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਜਥੇਦਾਰ ਸਾਹਿਬਾਨ ਨਾਲ ਬੰਦ ਕਮਰਾ ਮੀਟਿੰਗ ਚੱਲ ਰਹੀ ਹੈ, ਜਿਸਦੇ ਵੇਰਵੇ ਹਾਲੇ ਤੱਕ ਸਾਹਮਣੇ ਨਹੀਂ ਆਏ। ਗੌਰਤਲਬ ਹੈ ਕਿ ਬੀਤੇ ਕੱਲ ਜਾਰੀ ਹੁਕਮਾਂ ਮੁਤਾਬਕ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਧਾਰਮਿਕ ਸਜ਼ਾ ਲਗਾਉਣ ਲਈ ਕਿਹਾ ਸੀ।
Share the post "ਤਨਖ਼ਾਹੀਆ ਕਰਾਰ ਦੇਣ ਦੇ ਬਾਅਦ ਦੂਜੇ ਦਿਨ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਏ ਸੁਖਬੀਰ ਬਾਦਲ"