Punjabi Khabarsaar
ਚੰਡੀਗੜ੍ਹ

ਸੁਖਬੀਰ ਸਿੰਘ ਬਾਦਲ ਨੇ ਯੂ.ਕੇ. ਦੇ ਚੁਣੇ ਗਏ 11 ਸਿੱਖ ਐਮ ਪੀਜ਼ ਨੂੰ ਦਿੱਤੀ ਵਧਾਈ

ਚੰਡੀਗੜ੍ਹ, 7 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂ ਕੇ ਦੇ ਹਾਊਸ ਆਫ ਕਾਮਨਜ਼ ਲਈ ਚੁਣੇ ਗਏ 10 ਸਿੱਖ ਮੈਂਬਰ ਪਾਰਲੀਮੈਂਟ (ਐਮ ਪੀਜ਼) ਨੂੰ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਉਹ ਸਿੱਖੀ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸਾਂਝੇ ਤੌਰ ’ਤੇ ਕੰਮ ਕਰਨ ਤਾਂ ਜੋ ਸਿੱਖ ਕੌਮ ਖਿਲਾਫ ਨਫਰਤੀ ਅਪਰਾਧ ਰੋਕੇ ਜਾ ਸਕਣ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 1911 ਵਿਚ ਵਸਣ ਵਾਲੇ ਪਹਿਲੇ ਸਿੱਖਾਂ ਤੋਂ ਲੈ ਕੇ 1950ਵਿਆਂ ਵਿਚ ਵੱਡੀ ਗਿਣਤੀ ਵਿਚ ਸਿੱਖਾਂ ਦੇ ਹਿਜ਼ਰਤ ਕਰਨ ਤੱਕ ਸਿੱਖਾਂ ਨੇ ਯੂਨਾਈਟਡ ਕਿੰਗਡਮ ਲਈ ਜੀਵਨ ਦੇ ਵੱਖ-ਵੱਖ ਖੇਤਰਾਂ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਉਹ ਦੇਸ਼ ਦਾ ਚੌਥਾ ਸਭ ਤੋਂ ਵੱਡਾ ਧਾਰਮਿਕ ਸਮੂਹ ਹਨ।

ਭਾਈ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਨੇ ਕੀਤੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੀਟਿੰਗ

ਉਹਨਾਂ ਕਿਹਾ ਕਿ ਇਹ ਦੁਨੀਆਂ ਭਰ ਵਿਚ ਵਸਦੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ ਕਿ ਕੌਮ ਦੇ 10 ਮੈਂਬਰ ਐਮ ਪੀ ਚੁਣੇ ਗਏ ਹਨ। ਉਹਨਾਂ ਕਿਹਾ ਕਿ ਮੈਂ ਤਨਮਨਜੀਤ ਸਿੰਘ ਢੇਸੀ, ਪ੍ਰੀਤ ਕੌਰ ਗਿੱਲ, ਕਿਰਥ ਐਂਟਵਿਸਲ, ਗੁਰਿੰਦਰ ਸਿੰਘ ਜੋਸਨ, ਜਸ ਅਟਵਾਲ, ਡਾ. ਜੀਵੁਨ ਸੰਧੇਰ, ਵਰਿੰਦਰ ਜੱਸ, ਸਤਵੀਰ ਕੌਰ, ਹਰਪ੍ਰੀਤ ਕੌਰ ਉਪੱਲ, ਸੋਨੀਆ ਕੌਮ ਕੁਮਾਰ ਅਤੇ ਭਗਤ ਸਿੰਘ ਸ਼ੰਕਰਨੂੰ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਸ਼ਾਨਦਾਰ ਜਿੱਤਾਂ ਦਰਜ ਕਰਨ ਲਈ ਵਧਾਈ ਦਿੰਦੇ ਹਨ।

 

Related posts

ਮੁੱਖ ਮੰਤਰੀ ਚੰਨੀ ਹੁਣ ਦੋ ਸੀਟਾਂ ਤੋਂ ਲੜਣਗੇ ਚੋਣ

punjabusernewssite

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ

punjabusernewssite

ਨਿਰਪੱਖ ,ਸੁਤੰਤਰ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਚੋਣਾਂ ਨੇਪਰੇ ਚੜ੍ਹਾਉਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਮੁੱਖ ਚੋਣ ਅਧਿਕਾਰੀ ਡਾ. ਰਾਜੂ

punjabusernewssite