ਚੰਡੀਗੜ੍ਹ, 23 ਜੁਲਾਈ: ਪਿਛਲੇ ਕਈ ਦਿਨਾਂ ਤੋਂ ਸ਼ਰੋਮਣੀ ਅਕਾਲੀ ਦਲ ਦੇ ਅੰਦਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਾਟੋ-ਕਲੈਸ਼ ਦੌਰਾਨ ਅੱਜ ਮੰਗਲਵਾਰ ਨੂੰ ਸੁਖਬੀਰ ਬਾਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਨੂੰ ਹੀ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪਿਛਲੇ ਦਿਨੀਂ ਪਾਰਟੀ ਦੀ ਵਰਕਿੰਗ ਕਮੇਟੀ ਸਹਿਤ ਹੋਰਨਾਂ ਵਿੰਗਾਂ ਦੀਆਂ ਲਗਾਤਾਰ ਹੋਈਆਂ ਮੀਟਿੰਗਾਂ ਵਿਚ ਪਾਰਟੀ ਪ੍ਰਧਾਨ ਨੂੰ ਜਥੇਬੰਦਕ ਢਾਂਚਾ ਭੰਗ ਕਰਨ ਦੇ ਅਧਿਕਾਰ ਦਿੱਤੇ ਸਨ। ਕੋਰ ਕਮੇਟੀ ਨੂੰ ਭੰਗ ਕਰਨ ਦੇ ਫੈਸਲੇ ਬਾਰੇ ਪਾਰਟੀ ਦੇ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਸਬੰਧ ਵਿਚ ਅੱਜ ਇੱਕ ਮੀਟਿੰਗ ਵੀ ਹੋਈ ਸੀ, ਜਿਸਦੇ ਵਿਚ ਬਲਵਿੰਦਰ ਸਿੰਘ ਭੁੂੰਦੜ, ਹਰਜਿੰਦਰ ਸਿੰਘ ਧਾਮੀ, ਮਹੇਸ਼ਇੰਦਰ ਸਿੰਘ ਗਰੇਵਾਲ, ਪਰਮਜੀਤ ਸਿੰਘ ਸ਼ਰਨਾ, ਇਕਬਾਲ ਸਿੰਘ ਝੂੰਦਾ, ਡਾ ਦਲਜੀਤ ਸਿੰਘ ਚੀਮਾ ਤੇ ਹਰਚਰਨ ਸਿੰਘ ਬੈਂਸ ਵੀ ਸ਼ਾਮਲ ਸਨ।
ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼
ਉਧਰ ਪਾਰਟੀ ਪ੍ਰਧਾਨ ਦੇ ਅੱਜ ਦੇ ਫ਼ੈਸਲੇ ਉਪਰ ਬਾਗੀ ਅਕਾਲੀ ਧੜੇ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ। ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਤਿਆਗ ਦੀ ਭਾਵਨਾ ਦਿਖਾਉਣ ਬਜਾਏ ਕੋਰ ਕਮੇਟੀ ਭੰਗ ਕਰਕੇ ਇੱਕ ਹੋਰ ਤਾਨਾਸ਼ਾਹੀ ਫਰਮਾਨ ਸੁਣਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਹ ਹੁੰਦਾ ਆਇਆ ਹੈ ਕਿ ਜਦੋਂ ਸਾਰਾ ਢਾਂਚਾ ਭੰਗ ਕੀਤਾ ਜਾਂਦਾ ਹੈ ਤਾਂ ਹੀ ਕੋਰ ਕਮੇਟੀ ਭੰਗ ਕੀਤੀ ਜਾਂਦੀ ਹੈ, ਪਰ ਹੁਣ ਨਵੀਂ ਰੀਤ ਹੀ ਪਾ ਦਿੱਤੀ ਕਿ ਗਈ ਕਿ ਸਿਰਫ ਕੋਰ ਕਮੇਟੀ ਭੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦੇ ਜਿਆਦਾਤਰ ਮੈਂਬਰਾਂ ਵੱਲੋਂ ਵਰਤਮਾਨ ਸਮੇਂ ਪੈਦਾ ਹੋਏ ਹਲਾਤਾਂ ਦੇ ਮੁਤਾਬਕ ਤਬਦੀਲੀ ਦੀ ਮੰਗ ਕੀਤੀ ਜਾ ਰਹੀ ਸੀ। ਜਿਕਰਯੋਗ ਹੈ ਕਿ ਬਾਗੀ ਧੜੇ ਦੇ ਕੁੱਝ ਮੈਂਬਰ ਪਾਰਟੀ ਦੀ ਕੋਰ ਕਮੇਟੀ ਵਿਚ ਸ਼ਾਮਲ ਹਨ ਤੇ ਸੁਖਬੀਰ ਬਾਦਲ ਵੱਲੋਂ ਅੱਜ ਦੇ ਫੈਸਲੇ ਨੂੰ ਇਸ ਧੜੇ ਦੇ ਇੰਨ੍ਹਾਂ ਆਗੂਆਂ ਨੂੰ ਨੁੱਕਰੇ ਲਗਾਉਣ ਦੀ ਕਾਰਵਾਈ ਦੇਖਿਆ ਜਾ ਰਿਹਾ।
ਵਿਜੀਲੈਂਸ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ SDO ਨੂੰ ਕੀਤਾ ਗ੍ਰਿਫਤਾਰ
ਸ੍ਰ. ਵਡਾਲਾ ਨੇ ਵੀ ਦਾਅਵਾ ਕੀਤਾ ਹੈ ਕਿ ਪਾਰਟੀ ਦੀ ਕੋਰ ਕਮੇਟੀ ਦੇ 8 ਮੈਂਬਰਾਂ ਵੱਲੋਂ ਤਬਦੀਲੀ ਦੀ ਮੰਗ ਕੀਤੀ ਗਈ ਸੀ, ਜਿਸ ਦਾ ਸੁਖਬੀਰ ਸਿੰਘ ਬਾਦਲ ਦੇ ਕੋਲ ਕੋਈ ਜਵਾਬ ਨਹੀਂ ਸੀ। ਉੱਨਾਂ ਕਿਹਾ ਸ: ਬਾਦਲ ਜੇਕਰ ਸੱਚ ਮੁੱਚ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦੇ ਹਨ ਤਾਂ ਝੂੰਦਾ ਕਮੇਟੀ ਦੀ ਸਿਫਾਰਸ ਮੁਤਾਬਕ ਆਪਣਾ ਅਹੁੱਦਾ ਤਿਆਗਣ ਤਾਂ ਕਿ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਇਸ ਬਾਗੀ ਧੜੇ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਸਿੱਖਾਂ ਦੀ ਸਰਬਉੱਚ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੋਇਆ ਹੈ। ਬਾਗੀ ਧੜੇ ਨੇ ਆਪਣੀ ਸਿਕਾਇਤ ਵਿਚ ਅਕਾਲੀ ਸਰਕਾਰ ਦੌਰਾਨ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀਨਾਮਾ ਦਿਵਾਉਣ, ਇਸ ਮੁਆਫ਼ੀਨਾਮੇ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 60 ਲੱਖ ਦੇ ਇਸ਼ਤਿਹਾਰ ਜਾਰੀ ਕਰਨ, ਅਕਾਲੀ ਸਰਕਾਰ ਸਮੇਂ ਸੁਖਬੀਰ ਬਾਦਲ ਦੇ ਗ੍ਰਹਿ ਮੰਤਰੀ ਹੁੰਦਿਆਂ ਸਿੱਖ ਵਿਰੋਧੀ ਮੰਨੇ ਜਾਂਦੇ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਦਾ ਡੀਜੀਪੀ ਲਗਾਉਣ ਸਹਿਤ ਕਈ ਦੋਸ਼ ਲਗਾਏ ਗਏ ਹਨ।
Share the post "Big News:ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ, ਵਿਰੋਧੀ ਧੜੇ ਨੇ ਚੁੱਕੇ ਸਵਾਲ"