ਸੁਖਬੀਰ ਬਾਦਲ ਨੇ ਬਠਿੰਡਾ ਦਿਹਾਤੀ ਤੇ ਭੁੱਚੋਂ ਮੰਡੀ ਹਲਕੇ ’ਚ ਹਰਸਿਮਰਤ ਦੇ ਹੱਕ ’ਚ ਕੀਤੀ ਚੋਣ ਮੀਟਿੰਗਾਂ

Date:

spot_img

ਬਠਿੰਡਾ, 16 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅਪਣੀ ਪਤਨੀ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਬਠਿੰਡਾ ਦਿਹਾਤੀ ਤੇ ਭੁੱਚੋ ਮੰਡੀ ਵਿਧਾਨ ਸਭਾ ਹਲਕਿਆਂ ਵਿਚ ਵਿਸ਼ਾਲ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਵੋਟਰਾਂ ਨੂੰ ਵਿਕਾਸ ਕਾਰਜ਼ਾਂ ਦੀ ਲੜੀ ਜਾਰੀ ਰੱਖਣ ਲਈ ਅਕਾਲੀ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ‘‘ ਉਹ ਵੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਵਾਂਗੂ ਜੇਲ੍ਹ ਜਾ ਸਕਦੇ ਹਨ ਜਿਵੇਂ ਕਿ ਦਿੱਲੀ ਦੇ ਮਾਮਲੇ ਵਿਚ ਹੋਇਆ ਪਰ ਇਸਤੋਂ ਬਚਣ ਲਈ ਆਪ ਦੀ ਕੇਂਦਰੀ ਇਕਾਈ ਦੇ ਕੰਟਰੋਲ ਤੋਂ ਬਾਹਰ ਹੋ ਕੇ ਭਾਜਪਾ ਨਾਲ ਰਲ ਕੇ ਪੰਜਾਬ ਸਰਕਾਰ ਬਣਾਉਣ ਨੂੰ ਤਿਆਰੀ ਕਰ ਲਈ ਹੈ। ’’

ਜਗਰਾਓਂ ਦੀ ਕਿਸਾਨ ਮਹਾਂਪੰਚਾਇਤ ਭਾਜਪਾ ਨੂੰ ਪਾ ਦੇਵੇਗੀ ਭਾਜੜਾਂ-ਸੰਯੁਕਤ ਮੋਰਚਾ

ਉਨ੍ਹਾਂ ਕਿਹਾ ਕਿ ਸਿਰਫ ਇਕ ਖੇਤਰੀ ਪਾਰਟੀ ਹੀ ਤੁਹਾਡੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। ਦਿੱਲੀ ਆਧਾਰਿਤ ਪਾਰਟੀਆਂ ਤਾਂ ਤਹਾਡੀ ਅਤੇ ਤੁਹਾਡੇ ਸਰੋਤਾਂ ਦੀ ਲੁੱਟ ਹੀ ਕਰ ਸਕਦੀਆਂ ਹਨ।ਇਸ ਹਲਕੇ ਵਿਚ ਅਕਾਲੀ ਦਲ ਵੱਲੋਂ ਕਰਵਾਏ ਵਿਕਾਸ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਤੁਸੀਂ ਵੇਖਿਆ ਹੈ ਕਿ ਕਿਵੇਂ 2007 ਤੋਂ 2017 ਤੱਕ ਲਗਾਤਾਰ ਦੋ ਵਾਰ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਬਠਿੰਡਾ ਦਾ ਵਿਕਾਸ ਕਿਵੇਂ ਹੋਇਆ। ਉਹਨਾਂ ਕਿਹਾ ਕਿ ਇਸ ਅਰਸੇ ਦੌਰਾਨ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਿਚ ਤਬਦੀਲ ਕੀਤਾ ਗਿਆ ਤੇ ਇਥੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸੰਸਥਾਵਾਂ ਦਾ ਵੀ ਵਿਕਾਸ ਹੋਇਆ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸ਼ਹਿਰ ਵਿਚ ਏਮਜ਼ ਸੰਸਥਾ ਆਈ, ਥਰਮਲ ਪਲਾਂਟ ਲੱਗਾ, ਕੇਂਦਰੀ ਯੂਨੀਵਰਸਿਟੀ ਆਈ ਤੇ ਹਵਾਈ ਅੱਡਾ ਸਥਾਪਿਤ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਸਦਕਾ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ਦਾ ਰਾਹ ਬਣੇਗਾ ਅਤੇ ਮੁੜ ਤੋਂ ਸ਼ਹਿਰ ਦਾ ਵਿਕਾਸ ਸ਼ੁਰੂ ਹੋਵੇਗਾ।ਇਸ ਮੌਕੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਭੱਟੀ, ਬਲਕਾਰ ਸਿੰਘ ਬਰਾੜ, ਜਗਸੀਰ ਸਿੰਘ ਕਲਿਆਣ ਤੇ ਮਾਨ ਸਿੰਘ ਗੁਰੂ ਨੇ ਬਠਿੰਡਾ ਦਿਹਾਤੀ ਤੇ ਭੁੱਚੋ ਮੰਡੀ ਹਲਕੇ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਸਨ।

 

spot_img
spot_img

Share post:

Popular

More like this
Related

हरियाणा में औद्योगिक निवेश से खुल रहे विकास व रोजगार के नए द्वार, आईएमटी बन रहे विकास के नए इंजन

👉औद्योगिक मॉडल टाउनशिप, आधुनिक बुनियादी ढांचा और निवेशकों के...

ਦੀਵਾਲੀ ਤੋਂ ਪਹਿਲਾਂ ਪਰਿਵਾਰਾਂ ਨੂੰ ਮਿਲ ਸਕਦੀ ਹੈ ਵੱਡੀ ਖ਼ੁਸ਼ਖ਼ਬਰੀ!

ਨਿਊਜ਼ ਡੈਸਕ: ਦੀਵਾਲੀ ’ਤੇ ਘਰ ਰੌਸ਼ਨ ਕਰਨ ਦੇ ਨਾਲ-ਨਾਲ...

MRSPTU ਦੀ ਖੋਜਾਰਥਣ ਹਿਮਾਨੀ ਸ਼ਰਮਾ ਨੇ ਸੂਬਾ ਪੱਧਰੀ ਤਕਨੀਕੀ ਪੋਸਟਰ ਪੇਸ਼ਕਾਰੀ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.),...

ਵਿਸ਼ੇਸ਼ ਗਹਿਰੀ ਸੁਧਾਈ; ਰਾਜਨੀਤਿਕ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ

👉ਜ਼ਿਲ੍ਹਾ ਬਠਿੰਡਾ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ...